< अय्यू 9 >

1 फ़िर अय्यूब ने जवाब दिया
ਅੱਯੂਬ ਨੇ ਉੱਤਰ ਦੇ ਕੇ ਆਖਿਆ,
2 दर हक़ीक़त में मैं जानता हूँ कि बात यूँ ही है, लेकिन इंसान ख़ुदा के सामने कैसे रास्तबाज़ ठहरे।
“ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ?
3 अगर वह उससे बहस करने को राज़ी भी हो, यह तो हज़ार बातों में से उसे एक का भी जवाब न दे सकेगा।
ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ।
4 वह दिल का 'अक़्लमन्द और ताक़त में ज़ोरआवर है, किसी ने हिम्मत करके उसका सामना किया है और बढ़ा हो।
ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
5 वह पहाड़ों को हटा देता है और उन्हें पता भी नहीं लगता वह अपने क़हर में उलट देता है।
ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,
6 वह ज़मीन को उसकी जगह से हिला देता है, और उसके सुतून काँपने लगते हैं।
ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ।
7 वह सूरज को हुक्म करता है और वह तुलू' नहीं होता है, और सितारों पर मुहर लगा देता है
ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ।
8 वह आसमानों को अकेला तान देता है, और समन्दर की लहरों पर चलता है
ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ।
9 उसने बनात — उन — नाश और जब्बार और सुरैया और जुनूब के बुजों' को बनाया।
ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ।
10 वह बड़े बड़े काम जो बयान नहीं हो सकते, और बेशुमार अजीब काम करता है।
੧੦ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, ਜਿਹੜੇ ਅਥਾਹ, ਅਚਰਜ਼ ਅਤੇ ਅਣਗਿਣਤ ਹਨ।
11 देखो, वह मेरे पास से गुज़रता है लेकिन मुझे दिखाई नहीं देता; वह आगे भी बढ़ जाता है लेकिन मैं उसे नहीं देखता।
੧੧ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ ਪਰ ਮੈਂ ਉਹ ਨੂੰ ਵੇਖ ਨਹੀਂ ਸਕਦਾ, ਉਹ ਅੱਗੇ ਵੱਧ ਜਾਂਦਾ ਹੈ, ਪਰ ਮੈਂ ਉਹ ਨੂੰ ਪਛਾਣਦਾ ਨਹੀਂ।
12 देखो, वह शिकार पकड़ता है; कौन उसे रोक सकता है? कौन उससे कहेगा कि तू क्या करता है?
੧੨ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ?
13 “ख़ुदा अपने ग़ुस्से को नहीं हटाएगा। रहब' के मददगार उसके नीचे झुकजाते हैं।
੧੩ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ।
14 फिर मेरी क्या हक़ीक़त है कि मैं उसे जवाब दूँ और उससे बहस करने को अपने लफ़्ज़ छाँट छाँट कर निकालूँ?
੧੪“ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ, ਜਾਂ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸਕਦਾ ਹਾਂ?
15 उसे तो मैं अगर सादिक़ भी होता तो जवाब न देता। मैं अपने मुख़ालिफ़ की मिन्नत करता।
੧੫ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, ਮੈਂ ਸਿਰਫ਼ ਆਪਣੇ ਨਿਆਈਂ ਦੇ ਅੱਗੇ ਦੁਹਾਈ ਦੇ ਸਕਦਾ ਹਾਂ।
16 अगर वह मेरे पुकारने पर मुझे जवाब भी देता, तोभी मैं यक़ीन न करता कि उसने मेरी आवाज़ सुनी।
੧੬ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ,
17 वह तूफ़ान से मुझे तोड़ता है, और बे वजह मेरे ज़ख़्मों को ज़्यादा करता है।
੧੭ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ!
18 वह मुझे दम नहीं लेने देता, बल्कि मुझे तल्ख़ी से भरपूर करता है।
੧੮ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ!
19 अगर ज़ोरआवर की ताक़त का ज़िक्र हो, तो देखो वह है। और अगर इन्साफ़ का, तो मेरे लिए वक़्त कौन ठहराएगा?
੧੯ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ?
20 अगर मैं सच्चा भी हूँ, तोभी मेरा ही मुँह मुझे मुल्ज़िम ठहराएगा। और अगर मैं कामिल भी हूँ तोभी यह मुझे आलसी साबित करेगा।
੨੦ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਤ ਕਰੇਗਾ।
21 मैं कामिल तो हूँ, लेकिन अपने को कुछ नहीं समझता; मैं अपनी ज़िन्दगी को बेकार जानता हूँ।
੨੧“ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।
22 यह सब एक ही बात है, इसलिए मैं कहता हूँ कि वह कामिल और शरीर दोनों को हलाक कर देता है।
੨੨ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ!
23 अगर वबा अचानक हलाक करने लगे, तो वह बेगुनाह की आज़माइश का मज़ाक़ उड़ाता है।
੨੩ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ, ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ।
24 ज़मीन शरीरों को हवाले कर दी गई है। वह उसके हाकिमों के मुँह ढाँक देता है। अगर वही नहीं तो और कौन है?
੨੪ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ?
25 मेरे दिन हरकारों से भी तेज़रू हैं। वह उड़े चले जाते हैं और ख़ुशी नहीं देखने पाते।
੨੫“ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ, ਉਹ ਉੱਡਦੇ ਜਾਂਦੇ ਹਨ, ਉਹ ਭਲਿਆਈ ਨਹੀਂ ਵੇਖਦੇ।
26 वह तेज़ जहाज़ों की तरह निकल गए, और उस उक़ाब की तरह जो शिकार पर झपटता हो।
੨੬ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ।
27 अगर मैं कहूँ, कि 'मैं अपना ग़म भुला दूँगा, और उदासी छोड़कर दिलशाद हूँगा,
੨੭ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ।
28 तो मैं अपने दुखों से डरता हूँ, मैं जानता हूँ कि तू मुझे बेगुनाह न ठहराएगा।
੨੮ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ।
29 मैं तो मुल्ज़िम ठहरूँगा; फिर मैं 'तो मैं ज़हमत क्यूँ उठाऊँ?
੨੯ਮੈਂ ਤਾਂ ਦੋਸ਼ੀ ਠਹਿਰਾਂਗਾ, ਫੇਰ ਮੈਂ ਕਿਉਂ ਵਿਅਰਥ ਕਸ਼ਟ ਝੱਲਾਂ?
30 अगर मैं अपने को बर्फ़ के पानी से धोऊँ, और अपने हाथ कितने ही साफ़ करूँ।
੩੦ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ,
31 तोभी तू मुझे खाई में ग़ोता देगा, और मेरे ही कपड़े मुझ से घिन खाएँगे।
੩੧ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।
32 क्यूँकि वह मेरी तरह आदमी नहीं कि मैं उसे जवाब दूँ, और हम 'अदालत में एक साथ हाज़िर हों।
੩੨“ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ, ਅਤੇ ਅਸੀਂ ਇੱਕ ਦੂਜੇ ਨਾਲ ਮੁਕੱਦਮਾ ਲੜੀਏ।
33 हमारे बीच कोई बिचवानी नहीं, जो हम दोनों पर अपना हाथ रख्खे।
੩੩ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ ਜੋ ਸਾਡੇ ਦੋਹਾਂ ਉੱਤੇ ਹੱਥ ਰੱਖਦਾ,
34 वह अपनी लाठी मुझ से हटा ले, और उसकी डरावनी बात मुझे परेशान न करे।
੩੪ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ।
35 तब मैं कुछ कहूँगा और उससे डरने का नहीं, क्यूँकि अपने आप में तो मैं ऐसा नहीं हूँ।
੩੫ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।”

< अय्यू 9 >