< यूए 3 >
1 उन दिनों में और उसी वक़्त, जब मैं यहूदाह और येरूशलेम के क़ैदियों को वापस लाऊँगा;
੧ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ
2 तो सब क़ौमों को जमा' करूँगा और उन्हें यहूसफ़त की वादी में उतार लाऊँगा, और वहाँ उन पर अपनी क़ौम और मीरास, इस्राईल के लिए, जिनको उन्होंने क़ौमों के बीच हलाक किया और मेरे मुल्क को बाँट लिया, दलील साबित करूँगा।
੨ਉਸ ਸਮੇਂ ਮੈਂ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਹਨਾਂ ਨੂੰ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਉਤਾਰ ਲਿਆਵਾਂਗਾ, ਅਤੇ ਉੱਥੇ ਮੈਂ ਆਪਣੀ ਪਰਜਾ ਅਤੇ ਆਪਣੇ ਨਿੱਜ-ਭਾਗ ਇਸਰਾਏਲ ਦੇ ਕਾਰਨ ਉਹਨਾਂ ਦਾ ਨਿਆਂ ਕਰਾਂਗਾ, ਕਿਉਂ ਜੋ ਉਹਨਾਂ ਨੇ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਮੇਰੇ ਦੇਸ਼ ਨੂੰ ਵੰਡ ਲਿਆ,
3 हाँ, उन्होंने मेरे लोगों पर पर्ची डाली, और एक कस्बी के बदले एक लड़का दिया, और मय के लिए एक लड़की बेची ताकि मयख़्वारी करें।
੩ਅਤੇ ਮੇਰੀ ਪਰਜਾ ਉੱਤੇ ਪਰਚੀਆਂ ਪਾਈਆਂ ਅਤੇ ਇੱਕ ਮੁੰਡਾ ਵੇਸਵਾ ਦੇ ਬਦਲੇ ਵਿੱਚ ਦੇ ਦਿੱਤਾ ਅਤੇ ਮਧ ਪੀਣ ਲਈ ਇੱਕ ਕੁੜੀ ਵੇਚ ਦਿੱਤੀ!
4 “फिर ऐ सूर — ओ — सैदा और फ़िलिस्तीन के तमाम 'इलाक़ो, मेरे लिए तुम्हारी क्या हक़ीक़त है? क्या तुम मुझ को बदला दोगे? और अगर दोगे, तो मैं वहीं फ़ौरन तुम्हारा बदला तुम्हारे सिर पर फेंक दूँगा।
੪ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮ? ਕੀ ਤੁਸੀਂ ਮੈਨੂੰ ਬਦਲਾ ਦਿਓਗੇ? ਜੇਕਰ ਤੁਸੀਂ ਮੈਨੂੰ ਬਦਲਾ ਵੀ ਦਿਓ, ਤਾਂ ਮੈਂ ਝੱਟ ਹੀ ਤੁਹਾਡੇ ਸਿਰ ਉੱਤੇ ਤੁਹਾਡਾ ਬਦਲਾ ਮੋੜ ਦਿਆਂਗਾ!
5 क्यूँकि तुम ने मेरा सोना चाँदी ले लिया है, और मेरी लतीफ़ — ओ — नफ़ीस चीज़ें अपने हैकलों में ले गए हो।
੫ਕਿਉਂ ਜੋ ਤੁਸੀਂ ਮੇਰੀ ਚਾਂਦੀ ਅਤੇ ਮੇਰਾ ਸੋਨਾ ਲੈ ਲਿਆ ਅਤੇ ਮੇਰੇ ਮਨਭਾਉਂਦੇ ਪਦਾਰਥ ਆਪਣੇ ਮੰਦਰਾਂ ਵਿੱਚ ਲੈ ਗਏ
6 और तुम ने यहूदाह और येरूशलेम की औलाद को यूनानियों के हाथ बेचा है, ताकि उनको उनकी हदों से दूर करो।
੬ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਯੂਨਾਨੀਆਂ ਕੋਲ ਇਸ ਲਈ ਵੇਚ ਦਿੱਤਾ ਤਾਂ ਜੋ ਤੁਸੀਂ ਉਹਨਾਂ ਨੂੰ ਉਹਨਾਂ ਦੀ ਹੱਦ ਤੋਂ ਦੂਰ ਕਰੋ।
7 इसलिए मैं उनको उस जगह से जहाँ तुम ने बेचा है, बरअंगेख़्ता करूँगा और तुम्हारा बदला तुम्हारे सिर पर लाऊँगा।
੭ਇਸ ਲਈ ਵੇਖੋ, ਮੈਂ ਉਹਨਾਂ ਨੂੰ ਉਸ ਥਾਂ ਤੋਂ ਜਿੱਥੇ ਤੁਸੀਂ ਉਹਨਾਂ ਨੂੰ ਵੇਚ ਦਿੱਤਾ, ਉਠਾਵਾਂਗਾ ਅਤੇ ਤੁਹਾਡਾ ਬਦਲਾ ਤੁਹਾਡੇ ਸਿਰਾਂ ਉੱਤੇ ਮੋੜ ਦਿਆਂਗਾ
8 और तुम्हारे बेटे बेटियों को बनी यहूदाह के हाथ बेचूँगा, और वह उनको अहल — ए — सबा के हाथ, जो दूर के मुल्क में रहते हैं, बेचेंगे, क्यूँकि यह ख़ुदावन्द का फ़रमान है।”
੮ਅਤੇ ਮੈਂ ਤੁਹਾਡੇ ਪੁੱਤਰਾਂ ਅਤੇ ਤੁਹਾਡੀਆਂ ਧੀਆਂ ਨੂੰ ਯਹੂਦੀਆਂ ਦੇ ਹੱਥ ਵੇਚਾਂਗਾ ਅਤੇ ਉਹ ਉਹਨਾਂ ਨੂੰ ਸ਼ਬਾਈਆਂ ਕੋਲ ਜੋ ਇੱਕ ਦੂਰ ਦੇਸ਼ ਦੀ ਕੌਮ ਹੈ, ਵੇਚਣਗੇ ਕਿਉਂ ਜੋ ਯਹੋਵਾਹ ਨੇ ਇਹ ਆਖਿਆ ਹੈ!
9 क़ौमों के बीच इस बात का 'ऐलान करो: लड़ाई की तैयारी करो “बहादुरों को बरअंगेख़्ता करो, जंगी जवान हाज़िर हों, वह चढ़ाई करें।
੯ਕੌਮਾਂ ਵਿੱਚ ਇਸ ਗੱਲ ਦੀ ਘੋਸ਼ਣਾ ਕਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਤਾਂ ਜੋ ਸਾਰੇ ਯੋਧੇ ਨੇੜੇ ਆਉਣ, ਉਹ ਉਤਾਹਾਂ ਆਉਣ!
10 अपने हल की फालों को पीटकर तलवारें बनाओ और हँसुओं को पीट कर भाले, कमज़ोर कहे, मैं ताक़तवर हूँ।”
੧੦ਤੁਸੀਂ ਆਪਣਿਆਂ ਹਲ਼ਾਂ ਦੀ ਫ਼ਾਲ ਨੂੰ ਕੁੱਟ ਕੇ ਤਲਵਾਰਾਂ ਅਤੇ ਆਪਣਿਆਂ ਦਾਤਰਿਆਂ ਨੂੰ ਬਰਛੀਆਂ ਬਣਾਓ! ਅਤੇ ਜੋ ਕਮਜ਼ੋਰ ਹੈ, ਉਹ ਆਖੇ, ਮੈਂ ਸੂਰਬੀਰ ਹਾਂ!
11 ऐ आस पास की सब क़ौमों, जल्द आकर जमा' हो जाओ। ऐ ख़ुदावन्द, अपने बहादुरों को वहाँ भेज दे।
੧੧ਹੇ ਆਲੇ-ਦੁਆਲੇ ਦੀਓ ਸਾਰੀਓ ਕੌਮੋ, ਛੇਤੀ ਨਾਲ ਆਓ ਅਤੇ ਇਕੱਠਿਆਂ ਹੋ ਜਾਓ! ਹੇ ਯਹੋਵਾਹ, ਉੱਥੇ ਆਪਣੇ ਸੂਰਬੀਰਾਂ ਨੂੰ ਉਤਾਰ ਦੇ।
12 क़ौमें बरअंगेख़्ता हों, और यहूसफ़त की वादी में आएँ; क्यूँकि मैं वहाँ बैठकर आस पास की सब क़ौमों की 'अदालत करूँगा।
੧੨ਕੌਮਾਂ ਆਪਣੇ ਆਪ ਨੂੰ ਉਕਸਾਉਣ ਅਤੇ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰਾਂਗਾ।
13 हँसुआ लगाओ, क्यूँकि खेत पक गया है। आओ रौंदो, क्यूँकि हौज़ लबालब। और कोल्हू लबरेज़ है क्यूँकि उनकी शरारत 'अज़ीम है।
੧੩ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ। ਆਓ, ਦਾਖਾਂ ਨੂੰ ਮਿੱਧੋ ਕਿਉਂਕਿ ਹੌਦ ਭਰ ਗਈ ਹੈ, ਮਟਕੇ ਭਰ-ਭਰ ਉੱਛਲਦੇ ਹਨ, ਕਿਉਂ ਜੋ ਉਹਨਾਂ ਦੀ ਬੁਰਿਆਈ ਬਹੁਤ ਵੱਡੀ ਹੈ।
14 गिरोह पर गिरोह इनफ़िसाल की वादी में है, क्यूँकि ख़ुदावन्द का दिन इनफ़िसाल की वादी में आ पहुँचा।
੧੪ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!
15 सूरज और चाँद तारीक हो जाएँगे, और सितारों का चमकना बंद हो जाएगा। अपने लोगों को ख़ुदावन्द बरकत देगा
੧੫ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ!
16 क्यूँकि ख़ुदावन्द सिय्यून से ना'रा मारेगा, और येरूशलेम से आवाज़ बुलंद करेगा और आसमान और ज़मीन काँपेंगे। लेकिन ख़ुदावन्द अपने लोगों की पनाहगाह और बनी — इस्राईल का क़िला' है।
੧੬ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।
17 “तब तुम जानोगे कि मैं ख़ुदावन्द तुम्हारा ख़ुदा हूँ, जो सिय्यून में अपने पाक पहाड़ पर रहता हूँ। तब येरूशलेम भी पाक होगा और फिर उसमे किसी अजनबी का गुज़र न होगा।
੧੭ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।
18 और उस दिन पहाड़ों पर से नई मय टपकेगी, और टीलों पर से दूध बहेगा, और यहूदाह की सब नदियों में पानी जारी होगा; और ख़ुदावन्द के घर से एक चश्मा फूट निकलेगा और वादी — ए — शित्तीम को सेराब करेगा।
੧੮ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।
19 मिस्र वीराना होगा और अदोम सुनसान बियाबान, क्यूँकि उन्होंने बनी यहूदाह पर ज़ुल्म किया, और उनके मुल्क में बेगुनाहों का ख़ून बहाया।
੧੯ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ।
20 लेकिन यहूदाह हमेशा आबाद और येरूशलेम नसल — दर — नसल क़ाईम रहेगा।
੨੦ਪਰ ਯਹੂਦਾਹ ਸਦਾ ਲਈ ਅਤੇ ਯਰੂਸ਼ਲਮ ਪੀੜ੍ਹੀਓਂ ਪੀੜ੍ਹੀ ਵੱਸਿਆ ਰਹੇਗਾ।
21 क्यूँकि मैं उनका ख़ून पाक क़रार दूँगा, जो मैंने अब तक पाक क़रार नहीं दिया था; क्यूँकि ख़ुदावन्द सिय्यून में सुकूनत करता है।”
੨੧ਮੈਂ ਉਹਨਾਂ ਨੂੰ ਖ਼ੂਨ ਦੇ ਦੋਸ਼ ਤੋਂ ਨਿਰਦੋਸ਼ ਠਹਿਰਾਵਾਂਗਾ, ਜਿਹੜਾ ਮੈਂ ਹੁਣ ਤੱਕ ਨਿਰਦੋਸ਼ ਨਹੀਂ ਠਹਿਰਾਇਆ ਸੀ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ।