< यूना 4 >
1 लेकिन यूनाह इस से बहुत नाख़ुश और नाराज़ हुआ।
੧ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।
2 और उस ने ख़ुदावन्द से यूँ दुआ की कि ऐ ख़ुदावन्द, जब मैं अपने वतन ही में था और तरसीस को भागने वाला था, तो क्या मैने यही न कहा था? मैं जानता था कि तू रहीम — ओ — करीम ख़ुदा है जो क़हर करने में धीमा और शफ़क़त में ग़नी है और अज़ाब नाज़िल करने से बाज़ रहता है।
੨ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।
3 अब ऐ ख़ुदावन्द मै तेरी मिन्नत करता हूँ कि मेरी जान ले ले, क्यूँकि मेरे इस जीने से मर जाना बेहतर है।
੩ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।”
4 तब ख़ुदावन्द ने फ़रमाया, क्या तू ऐसा नाराज़ है?
੪ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?”
5 और यूनाह शहर से बाहर मशरिक़ की तरफ़ जा बैठा; और वहाँ अपने लिए एक छप्पर बना कर उसके साये में बैठ रहा, कि देखें शहर का क्या हाल होता है।
੫ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ?
6 तब ख़ुदावन्द ख़ुदा ने कद्दू की बेल उगाई, और उसे यूनाह के ऊपर फैलाया कि उसके सर पर साया हो और वह तकलीफ़ से बचे और यूनाह उस बेल की वजह से निहायत ख़ुश हुआ।
੬ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ।
7 लेकिन दूसरे दिन सुबह के वक़्त ख़ुदा ने एक कीड़ा भेजा, जिस ने उस बेल को काट डाला और वह सूख़ गई।
੭ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ।
8 और जब आफ़ताब बलन्द हुआ, तो ख़ुदा ने पूरब से लू चलाई और आफ़ताब कि गर्मी ने यूनाह के सर में असर किया और वह बेताब हो गया और मौत का आरज़ूमन्द होकर कहने लगा कि मेरे इस जीने से मर जाना बेहतर है।
੮ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”
9 और ख़ुदा ने यूनाह से फ़रमाया, “क्या तू इस बेल की वजह से ऐसा नाराज़ है?” उस ने कहा, “मै यहाँ तक नाराज़ हूँ कि मरना चाहता हूँ।”
੯ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”
10 तब ख़ुदावन्द ने फ़रमाया कि तुझे इस बेल का इतना ख़याल है, जिसके लिए तूने न कुछ मेहनत की और न उसे उगाया। जो एक ही रात में उगी और एक ही रात में सूख गई।
੧੦ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ।
11 और क्या मुझे ज़रूरी न था कि मैं इतने बड़े शहर निनवा का ख़याल करूँ, जिस में एक लाख बीस हज़ार से ज़्यादा ऐसे हैं जो अपने दहने और बाई हाथ में फ़र्क़ नहीं कर सकते, और बे शुमार मवेशी है।
੧੧ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”