< यशो 20 >

1 और ख़ुदावन्द ने यशू'अ से कहा कि,
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
2 बनी इस्राईल से कह कि अपने लिए पनाह के शहर जिनकी वजह मैं ने मूसा के बारे में तुमको हुक्म किया मुक़र्रर करो,
ਇਸਰਾਏਲੀਆਂ ਨਾਲ ਗੱਲ ਕਰ ਕਿ ਤੁਸੀਂ ਆਪਣੇ ਲਈ ਪਨਾਹ ਨਗਰ ਠਹਿਰਾਓ ਜਿਸ ਦੇ ਬਾਰੇ ਮੈਂ ਮੂਸਾ ਦੇ ਰਾਹੀਂ ਤੁਹਾਨੂੰ ਆਖਿਆ ਸੀ
3 ताकि वह ख़ूनी जो भूल से और ना दानिस्ता किसी को मार डाले वहाँ भाग जाए और वह ख़ून के बदला लेने वाले से तुम्हारी पनाह ठहरें।
ਜਿੱਥੇ ਉਹ ਖੂਨੀ ਭੱਜ ਜਾਵੇ ਜਿਸ ਨੇ ਅਣਜਾਣੇ ਜਾਂ ਗਲਤੀ ਦੇ ਨਾਲ ਕਿਸੇ ਪ੍ਰਾਣੀ ਨੂੰ ਮਾਰ ਸੁੱਟਿਆ ਹੋਵੇ ਅਤੇ ਉਹ ਤੁਹਾਡੇ ਲਈ ਖ਼ੂਨ ਦਾ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣਗੇ।
4 वह उन शहरों में से किसी में भाग जाए, और उस शहर के दरवाज़े पर खड़ा हो कर उस शहर के बुज़ुर्गों को अपना हाल कह सुनाए; तब वह उसे शहर में अपने हाँ ले जाकर कोई जगह दें ताकि वह उनके बीच रहे।
ਉਹ ਇਹਨਾਂ ਨਗਰਾਂ ਵਿੱਚੋਂ ਇੱਕ ਨੂੰ ਭੱਜ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਉਹ ਉਸ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਸ ਨੂੰ ਥਾਂ ਦੇਣ ਕਿ ਉਹ ਉਹਨਾਂ ਦੇ ਵਿੱਚ ਵੱਸ ਜਾਵੇ।
5 और अगर ख़ून का बदला लेने वाला उसका पीछा करे तो वह उस ख़ूनी को उसके हवाला न करें क्यूँकि उस ने अपने पड़ोसी को अन्जाने में मारा ओर पहले से उसकी उस से 'अदावत न थी।
ਜੇ ਖ਼ੂਨ ਦਾ ਬਦਲਾ ਲੈਣ ਵਾਲਾ ਉਹ ਦਾ ਪਿੱਛਾ ਕਰੇ ਤਾਂ ਉਹ ਖ਼ੂਨੀ ਨੂੰ ਉਸ ਦੇ ਹੱਥਾਂ ਵਿੱਚ ਨਾ ਦੇਣ ਕਿਉਂ ਜੋ ਉਸ ਆਪਣੇ ਗੁਆਂਢੀ ਨੂੰ ਗਲਤੀ ਨਾਲ ਮਾਰਿਆ ਸੀ ਅਤੇ ਉਹ ਪਹਿਲਾਂ ਤੋਂ ਉਸ ਦਾ ਵੈਰੀ ਨਹੀਂ ਸੀ।
6 और वह जब तक फ़ैसले के लिए जमा'त के आगे खड़ा न हो, और उन दिनों का सरदार काहिन मर न जाये तब तक उसी शहर में रहे इसके बाद वह ख़ूनी लौट कर अपने शहर और अपने घर में या'नी उस शहर में आए जहाँ से वह भागा था।
ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੱਕ ਕਿ ਉਹ ਨਿਆਂ ਲਈ ਮੰਡਲੀ ਦੇ ਅੱਗੇ ਨਾ ਖੜ੍ਹਾ ਹੋਵੇ ਅਤੇ ਜਦ ਤੱਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਹਨਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਹ ਸ਼ਹਿਰ ਨੂੰ ਜਿੱਥੋਂ ਉਸ ਨੱਸਿਆ ਸੀ ਜਾਵੇ।
7 तब उन्होंने नफ़्ताली के पहाड़ी मुल्क में जलील के क़ादिस को और इफ़्राईम के पहाड़ी मुल्क में सिकम को और यहूदाह के पहाड़ी मुल्क में क़रयत अरबा' को जो हबरून है अलग किया।
ਅਤੇ ਉਹਨਾਂ ਨੇ ਨਫ਼ਤਾਲੀ ਦੇ ਪਰਬਤ ਉੱਤੇ ਗਲੀਲ ਵਿੱਚ ਕਾਦੇਸ਼ ਨੂੰ ਅਤੇ ਇਫ਼ਰਾਈਮ ਦੇ ਪਰਬਤ ਵਿੱਚ ਸ਼ਕਮ ਨੂੰ ਅਤੇ ਯਹੂਦਾਹ ਦੇ ਪਰਬਤ ਵਿੱਚ ਕਿਰਯਥ-ਅਰਬਾ ਨੂੰ ਜਿਹੜਾ ਹਬਰੋਨ ਹੈ ਵੱਖਰਾ ਕੀਤਾ।
8 और यरीहू के पास के यरदन के पूरब की तरफ़ रूबिन के क़बीले के मैदान में बसर को जो वीराने में है और जद् के क़बीले के हिस्से में रामा को जो जिल'आद में है और मनस्सी के क़बीले के हिस्सा में जो लान को जो बसन में है मुक़र्रर किया।
ਅਤੇ ਯਰਦਨ ਦੇ ਪਾਰ ਯਰੀਹੋ ਦੇ ਪੂਰਬ ਵੱਲ ਉਹਨਾਂ ਨੇ ਬਸਰ ਨੂੰ ਜਿਹੜਾ ਰਊਬੇਨ ਦੇ ਗੋਤ ਦੇ ਮੈਦਾਨ ਦੀ ਉਜਾੜ ਵਿੱਚ ਹੈ ਠਹਿਰਾਇਆ ਅਤੇ ਰਾਮੋਥ ਨੂੰ ਜਿਹੜਾ ਗਿਲਆਦ ਵਿੱਚ ਗਾਦ ਦੇ ਗੋਤ ਵਿੱਚ ਸੀ ਅਤੇ ਬਾਸ਼ਾਨ ਵਿੱਚ ਗੋਲਾਨ ਨੂੰ ਜਿਹੜਾ ਮਨੱਸ਼ਹ ਦੇ ਗੋਤ ਵਿੱਚ ਸੀ।
9 यही वह शहर हैं जो सब बनी इस्राईल और उन मुसाफ़िरों के लिए जो उनके बीच बसते हैं इसलिए ठहराये गये कि जो कोई अन्जाने में किसी को क़त्ल करे वह वहाँ भाग जाये, और जब तक वह जमा'अत के आगे खड़ा न हो तब तक ख़ून के बदला लेने वाले के हाथ से मारा न जाये।
ਇਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਹਨਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਭੱਜ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੱਕ ਕਿ ਉਹ ਮੰਡਲੀ ਦੇ ਅੱਗੇ ਨਾ ਖੜ੍ਹਾ ਕੀਤਾ ਜਾਵੇ।

< यशो 20 >