< क़ुजा 16 >

1 फिर समसून ग़ज़्ज़ा को गया। वहाँ उसने एक कस्बी देखी, और उसके पास गया।
ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਵੇਸਵਾ ਨੂੰ ਵੇਖ ਕੇ ਉਸ ਦੇ ਕੋਲ ਅੰਦਰ ਗਿਆ।
2 और ग़ज़्ज़ा के लोगों को ख़बर हुई के समसून यहाँ आया है। उन्होंने उसे घेर लिया और सारी रात शहर के फाटक पर उसकी घात में बैठे रहे; लेकिन रात भर चुप चाप रहे और कहा कि सुबह की रोशनी होते ही हम उसे मार डालेंगे।
ਜਦ ਅੱਜ਼ਾਹ ਦੇ ਲੋਕਾਂ ਨੂੰ ਖ਼ਬਰ ਮਿਲੀ ਕਿ ਸਮਸੂਨ ਇੱਥੇ ਆਇਆ ਹੈ ਤਾਂ ਉਨ੍ਹਾਂ ਨੇ ਉਸ ਨੂੰ ਘੇਰ ਲਿਆ, ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਸ ਦੀ ਘਾਤ ਵਿੱਚ ਬੈਠੇ ਰਹੇ। ਉਹ ਸਾਰੀ ਰਾਤ ਇਹ ਕਹਿ ਕੇ ਚੁੱਪ-ਚਾਪ ਰਹੇ ਕਿ ਸਵੇਰ ਹੁੰਦੇ ਹੀ ਅਸੀਂ ਉਸ ਨੂੰ ਮਾਰ ਦਿਆਂਗੇ।
3 और समसून आधी रात तक लेटा रहा, और आधी रात को उठ कर शहर के फाटक के दोनों पल्लों और दोनों बाज़ुओं को पकड़कर चौखट समेत उखाड़ लिया; और उनको अपने कंधों पर रख कर उस पहाड़ की चोटी पर, जो हबरून के सामने है ले गया।
ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ!
4 इसके बाद सूरिक़ की वादी में एक 'औरत से जिसका नाम दलीला था, उसे इश्क़ हो गया।
ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।
5 और फ़िलिस्तियों के सरदारों ने उस 'औरत के पास जाकर उससे कहा कि तू उसे फुसलाकर दरियाफ़्त कर ले कि उसकी ताक़त का राज़ क्या है और हम क्यूँकर उस पर ग़ालिब आएँ, ताकि हम उसे बाँधकर उसको अज़िय्यत पहुँचाएँ; और हम में से हर एक ग्यारह सौ चाँदी के सिक्के तुझे देगा।
ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
6 तब दलीला ने समसून से कहा कि मुझे तो बता दे तेरी ताक़त का राज़ क्या है, और तुझे तकलीफ़ पहुँचाने के लिए किस चीज़ से तुझे बाँधना चाहिए।
ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਮੈਨੂੰ ਇਹ ਦੱਸ ਕਿ ਤੇਰੀ ਇਸ ਵੱਡੀ ਸ਼ਕਤੀ ਦਾ ਕੀ ਭੇਤ ਹੈ, ਅਤੇ ਤੈਨੂੰ ਕੋਈ ਕਿਸ ਤਰ੍ਹਾਂ ਬੰਨ੍ਹੇ ਕਿ ਤੈਨੂੰ ਅਧੀਨ ਕਰ ਲਵੇ?”
7 समसून ने उससे कहा कि अगर वह मुझ को सात हरी हरी बेदों से जो सुखाई न गई हों बाँधे, तो मैं कमज़ोर होकर और आदमियों की तरह हो जाऊँगा।
ਸਮਸੂਨ ਨੇ ਉਸ ਨੂੰ ਕਿਹਾ, “ਜੇਕਰ ਕੋਈ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹੇ ਜੋ ਸੁੱਕੀਆਂ ਨਾ ਹੋਣ, ਤਾਂ ਮੇਰਾ ਬਲ ਘੱਟ ਜਾਵੇਗਾ ਅਤੇ ਮੈਂ ਸਧਾਰਨ ਮਨੁੱਖਾਂ ਵਰਗਾ ਹੀ ਹੋ ਜਾਂਵਾਂਗਾ।”
8 तब फ़िलिस्तियों के सरदार सात हरी हरी बेदें जो सुखाई न गई थीं, उस 'औरत के पास ले आए और उसने समसून को उनसे बाँधा।
ਤਦ ਫ਼ਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੰਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ, ਉਸ ਇਸਤਰੀ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਸਮਸੂਨ ਨੂੰ ਬੰਨ੍ਹਿਆ।
9 और उस 'औरत ने कुछ आदमी अन्दर की कोठरी में घात में बिठा लिए थे। इसलिए उस ने समसून से कहा कि ऐ समसून, फ़िलिस्ती तुझ पर चढ़ आए! तब उसने उन बेदों को ऐसा तोड़ा जैसे सन का सूत आग पाते ही टूट जाता है; इसलिए उसकी ताक़त का राज़ न खुला।
ਉਸ ਦੇ ਕੋਲ ਕੁਝ ਮਨੁੱਖ ਕੋਠੜੀ ਦੇ ਅੰਦਰ ਘਾਤ ਲਾ ਕੇ ਬੈਠੇ ਸਨ। ਤਦ ਦਲੀਲਾਹ ਨੇ ਉਸ ਨੂੰ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਛੰਮਕਾਂ ਨੂੰ ਇਸ ਤਰ੍ਹਾਂ ਤੋੜ ਦਿੱਤਾ ਜਿਵੇਂ ਸਣ ਦੀ ਲੱਟ ਅੱਗ ਨਾਲ ਸੜ ਜਾਂਦੀ ਹੈ, ਅਤੇ ਉਸ ਦੀ ਸ਼ਕਤੀ ਦਾ ਪਤਾ ਨਾ ਲੱਗਾ।
10 तब दलीला ने समसून से कहा, देख, तूने मुझे धोका दिया और मुझ से झूट बोला। “अब तू ज़रा मुझ को बता दे, कि तू किस चीज़ से बाँधा जाए।”
੧੦ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਵੇਖ ਤੂੰ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਕਿ ਤੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈਂ।”
11 उसने उससे कहा, “अगर वह मुझें नई नई रस्सियों से जो कभी काम में न आई हों, बाँधे तो मैं कमज़ोर होकर और आदमियों की तरह हो जाऊँगा।”
੧੧ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”
12 तब दलीला ने नई रस्सियाँ लेकर उसको उनसे बाँधा और उससे कहा, “ऐ समसून, फ़िलिस्ती तुझ पर चढ़ आए!” और घात वाले अन्दर की कोठरी में ठहरे ही हुए थे। तब उसने अपने बाज़ुओं पर से धागे की तरह उनको तोड़ डाला।
੧੨ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।
13 तब दलीला समसून से कहने लगी, “अब तक तो तूने मुझे धोका ही दिया और मुझ से झूट बोला; अब तो बता दे, कि तू किस चीज़ से बँध सकता है?” उसने उसे कहा, “अगर तू मेरे सिर की सातों लटें ताने के साथ बुन दे।”
੧੩ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”
14 तब उसने खूंटे से उसे कसकर बाँध दिया और उससे कहा, ऐ समसून, फ़िलिस्ती तुझ पर चढ़ आए! “तब वह नींद से जाग उठा, और बल्ली के खूंटे को ताने के साथ उखाड़ डाला।
੧੪ਤਦ ਉਸ ਨੇ ਉਹ ਨੂੰ ਕਿੱਲੀ ਨਾਲ ਕੱਸ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਨੀਂਦ ਤੋਂ ਜਾਗ ਕੇ ਕਿੱਲੀ ਨੂੰ ਤਾਣੇ ਸਮੇਤ ਪੁੱਟ ਲਿਆ।
15 फिर वह उससे कहने लगी, तू क्यूँकर कह सकता है, कि मैं तुझे चाहता हूँ, जब कि तेरा दिल मुझ से लगा नहीं? तूने तीनों बार मुझे धोका ही दिया और न बताया कि तेरी ताक़त का राज़ क्या है।”
੧੫ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”
16 जब वह उसे रोज़ अपनी बातों से तंग और मजबूर करने लगी, यहाँ तक कि उसका दम नाक में आ गया।
੧੬ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਦਿਨੋਂ-ਦਿਨ ਗੱਲਾਂ ਨਾਲ ਉਸ ਨੂੰ ਬਹੁਤ ਤੰਗ ਕੀਤਾ ਅਤੇ ਵੱਡਾ ਹਠ ਬੰਨ੍ਹਿਆ, ਇੱਥੋਂ ਤੱਕ ਕਿ ਉਸ ਦੇ ਪ੍ਰਾਣ ਮੌਤ ਮੰਗਦੇ ਸਨ।
17 तो उसने अपना दिल खोलकर उसे बता दिया कि मेरे सिर पर उस्तरा नहीं फिरा है, इसलिए कि मैं अपनी माँ के पेट ही से ख़ुदा का नज़ीर हूँ, इसलिए अगर मेरा सिर मूंडा जाए तो मेरी ताक़त मुझ से जाती रहेगा, और मैं कमज़ोर होकर और आदमियों की तरह हो जाऊँगा।
੧੭ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”
18 जब दलीला ने देखा के उसने दिल खोलकर सब कुछ बता दिया, तो उसने फ़िलिस्तियों के सरदारों को कहला भेजा कि इस बार और आओ, क्यूँकि उसने दिल खोलकर मुझे सब कुछ बता दिया है। तब फ़िलिस्तियों के सरदार उसके पास आए, और रुपये अपने हाथ में लेते आए।
੧੮ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।
19 तब उसे उसने अपने ज़ानों पर सुला लिया, और एक आदमी को बुलवाकर सातों लटें जो उसके सिर पर थीं, मुण्डवा डालीं, और उसे तकलीफ़ देने लगी; और उसका ज़ोर उससे जाता रहा।
੧੯ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
20 फिर उसने कहा, “ऐ समसून, फ़िलिस्ती तुझ पर चढ़ आए!” और वह नींद से जागा और कहने लगा कि मैं और दफ़ा' की तरह बाहर जाकर अपने को झटकुँगा। लेकिन उसे ख़बर न थी कि ख़ुदावन्द उससे अलग हो गया है।
੨੦ਤਾਂ ਉਸਨੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਨੀਂਦ ਤੋਂ ਜਾਗਿਆ ਅਤੇ ਸੋਚਣ ਲੱਗਾ, “ਮੈਂ ਪਹਿਲਾਂ ਵਾਂਗੂੰ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਹੋਵਾਹ ਉਸ ਤੋਂ ਅਲੱਗ ਹੋ ਗਿਆ ਹੈ।
21 तब फ़िलिस्तियों ने उसे पकड़ कर उसकी आँखें निकाल डालीं, और उसे ग़ज़्ज़ा में ले आए और पीतल की बेड़ियों से उसे जकड़ा, और वह क़ैदख़ाने में चक्की पीसा करता था।
੨੧ਤਦ ਫ਼ਲਿਸਤੀਆਂ ਨੇ ਉਸ ਨੂੰ ਫੜਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਅਤੇ ਉਸ ਨੂੰ ਅੱਜ਼ਾਹ ਵਿੱਚ ਲੈ ਗਏ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਉਸ ਨੂੰ ਬੰਨ੍ਹ ਦਿੱਤਾ ਅਤੇ ਉਹ ਕੈਦਖ਼ਾਨੇ ਵਿੱਚ ਚੱਕੀ ਪੀਸਦਾ ਹੁੰਦਾ ਸੀ।
22 तो भी उसके सिर के बाल मुण्डवाए जाने के बाद फिर बढ़ने लगे।
੨੨ਪਰ ਉਸ ਦਾ ਸਿਰ ਮੁੰਨਣ ਦੇ ਪਿੱਛੋਂ ਉਸ ਦੇ ਵਾਲ਼ ਫਿਰ ਵਧਣ ਲੱਗੇ।
23 और फ़िलिस्तियों के सरदार फ़राहम हुए ताकि अपने मा'बूद दजोन के लिए बड़ी क़ुर्बानी गुजारें और ख़ुशी करें क्यूँकि वह कहते थे कि हमारे मा'बूद ने हमारे दुश्मन समसून को हमारे क़ब्ज़े में कर दिया है।
੨੩ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
24 और जब लोग उसको देखते तो अपने मा'बूद की ता'रीफ़ करते और कहते थे कि हमारे मा'बूद ने हमारे दुश्मन और हमारे मुल्क को उजाड़ने वाले को, जिसने हम में से बहुतों को हलाक किया हमारे हाथ में कर दिया है।
੨੪ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”
25 और ऐसा हुआ कि जब उनके दिल निहायत शाद हुए, तो वह कहने लगे कि समसून को बुलाओ, कि हमारे लिए कोई खेल करे। इसलिए उन्होंने समसून को क़ैदख़ाने से बुलवाया, और वह उनके लिए खेल करने लगा; और उन्होंने उसको दो खम्बों के बीच खड़ा किया।
੨੫ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।
26 तब समसून ने उस लड़के से जो उसका हाथ पकड़े था कहा, “मुझे उन खम्बों को जिन पर यह घर क़ाईम है, थामने दे ताकि मैं उन पर टेक लगाऊँ।”
੨੬ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਸ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਕਿਹਾ, “ਮੈਨੂੰ ਉਨ੍ਹਾਂ ਥੰਮ੍ਹਾਂ ਉੱਤੇ ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ, ਹੱਥ ਪਾ ਲੈਣ ਦੇ ਤਾਂ ਜੋ ਮੈਂ ਸਹਾਰਾ ਲਵਾਂ।”
27 और वह घर शख़्सों और 'औरतों से भरा था, और फ़िलिस्तियों के सब सरदार वहीं थे, और छत पर क़रीबन तीन हज़ार शख़्स और 'औरत थे जो समसून के खेल देख रहे थे।
੨੭ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।
28 तब समसून ने ख़ुदावन्द से फ़रियाद की और कहा, “ऐ मालिक, ख़ुदावन्द! मैं तेरी मिन्नत करता हूँ कि मुझे याद कर; और मैं तेरी मिन्नत करता हूँ ऐ ख़ुदा सिर्फ़ इस बार और तू मुझे ताक़त बख़्श, ताकि मैं एक बार फ़िलिस्तियों से अपनी दोनों ऑखों का बदला लूं।”
੨੮ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”
29 और समसून ने दोनों बीच के खम्बों को जिन पर घर क़ाईम था पकड़ कर, एक पर दहने हाथ से और दूसरे पर बाएँ हाथ से ज़ोर लगाया।
੨੯ਤਦ ਸਮਸੂਨ ਨੇ ਵਿਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ, ਫੜ੍ਹ ਕੇ ਇੱਕ ਉੱਤੇ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਜ਼ੋਰ ਲਾ ਦਿੱਤਾ।
30 और समसून कहने लगा कि फ़िलिस्तियों के साथ मुझे भी मरना ही है। इसलिए वह अपने सारी ताक़त से झुका; और वह घर उन सरदारों और सब लोगों पर जो उसमें थे गिर पड़ा। इसलिए वह मुर्दे जिनको उसने अपने मरते दम मारा, उनसे भी ज़्यादा थे जिनको उसने जीते जी क़त्ल किया।
੩੦ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ।” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਘਰ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।
31 तब उसके भाई और उसके बाप का सारा घराना आया, और वह उसे उठा कर ले गए और सुर'आ और इस्ताल के बीच उसके बाप मनोहा के क़ब्रिस्तान में उसे दफ़्न किया। वह बीस बरस तक इस्राईलियों का क़ाज़ी रहा।
੩੧ਤਦ ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਆਏ ਅਤੇ ਉਸ ਨੂੰ ਚੁੱਕ ਕੇ ਲੈ ਗਏ, ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਦੇ ਪਿਤਾ ਮਾਨੋਆਹ ਦੀ ਕਬਰ ਵਿੱਚ ਉਸ ਨੂੰ ਦੱਬਿਆ। ਉਸ ਨੇ ਵੀਹ ਸਾਲਾਂ ਤੱਕ ਇਸਰਾਏਲ ਦਾ ਨਿਆਂ ਕੀਤਾ।

< क़ुजा 16 >