< अह 16 >
1 और हारून के दो बेटों की वफ़ात के बाद जब वह ख़ुदावन्द के नज़दीक आए और मर गए।
੧ਜਿਸ ਵੇਲੇ ਹਾਰੂਨ ਦੇ ਦੋ ਪੁੱਤਰ ਯਹੋਵਾਹ ਦੇ ਸਨਮੁਖ ਅਪਵਿੱਤਰ ਭੇਟ ਚੜ੍ਹਾ ਕੇ ਮਰ ਗਏ,
2 ख़ुदावन्द मूसा से हम कलाम हुआ; और ख़ुदावन्द ने मूसा से कहा, अपने भाई हारून से कह कि वह हर वक़्त पर्दे के अन्दर के पाकतरीन मक़ाम में सरपोश के पास जो सन्दूक के ऊपर है न आया करे, ताकि वह मर न जाए; क्यूँकि मैं सरपोश पर बादल में दिखाई दूँगा।
੨ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।
3 और हारून पाकतरीन मक़ाम में इस तरह आए कि ख़ता की क़ुर्बानी के लिए एक बछड़ा और सोख़्तनी क़ुर्बानी के लिए एक मेंढा लाए।
੩ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ।
4 और वह कतान का पाक कुरता पहने, और उसके तन पर कतान का पाजामा हो, और कतान के कमरबन्द से उसकी कमर कसी हुई हो, और कतान ही का 'अमामा उसके सिर पर बँधा हो; यह पाक लिबास हैं और वह इन को पानी से नहा कर पहने
੪ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ।
5 और बनी — इस्राईल की जमा'अत से ख़ता की क़ुर्बानी के लिए दो बकरे और सोख़्तनी क़ुर्बानी के लिए एक मेंढा ले।
੫ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।
6 और हारून ख़ता की क़ुर्बानी के बछड़े को जो उसकी तरफ़ से है पेश कर अपने और अपने घर के लिए कफ़्फ़ारा दे।
੬ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
7 फिर उन दोनों बकरों को लेकर उन को ख़ेमा — ए — इजितमा'अ के दरवाज़े पर ख़ुदावन्द के सामने खड़ा करे।
੭ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ।
8 और हारून उन दोनों बकरों पर चिट्ठियाँ डाले, एक चिट्ठी ख़ुदावन्द के लिए और दूसरी 'अज़ाज़ेल के लिए हो।
੮ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ।
9 और जिस बकरे पर ख़ुदावन्द के नाम की चिट्ठी निकले उसे हारून लेकर ख़ता की क़ुर्बानी के लिए अदा करे;
੯ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ।
10 लेकिन जिस बकरे पर 'अज़ाज़ेल के नाम की चिट्ठी निकले वह ख़ुदावन्द के सामने ज़िन्दा खड़ा किया जाए, ताकि उससे कफ़्फ़ारा दिया जाए और वह 'अज़ाज़ेल के लिए वीराने में छोड़ दिया जाए।
੧੦ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।”
11 “और हारून ख़ता की क़ुर्बानी के बछड़े की जो उस की तरफ़ से है, आगे लाकर अपने और अपने घर के लिए कफ़्फ़ारा दे, और उस बछड़े को जो उस की तरफ़ से ख़ता की क़ुर्बानी के लिए है ज़बह करे।
੧੧“ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
12 और वह एक ख़ुशबूदान को ले जिसमें ख़ुदावन्द के मज़बह पर की आग के अंगारे भर हों और अपनी मुठ्ठियाँ बारीक ख़ुशबूदार ख़ुशबू से भर ले और उसे पर्दे के अन्दर लाए
੧੨ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।
13 और उस ख़ुशबू को ख़ुदावन्द के सामने आग में डाले, ताकि ख़ुशबू का धुआँ सरपोश को जो शहादत के सन्दूक के ऊपर है छिपा ले, कि वह हलाक न हो।
੧੩ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।
14 फिर वह उस बछड़े का कुछ ख़ून लेकर उसे अपनी उँगली से पूरब की तरफ़ सरपोश के ऊपर छिड़के, और सरपोश के आगे भी कुछ ख़ून अपनी उँगली से सात बार छिड़के।
੧੪ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।”
15 फिर वह ख़ता की क़ुर्बानी के उस बकरे को ज़बह करे जो जमा'अत की तरफ़ से है और उसके ख़ून को पर्दे के अन्दर लाकर जो कुछ उसने बछड़े के ख़ून से किया था वही इससे भी करे, और उसे सरपोश के ऊपर और उसके सामने छिड़के।
੧੫“ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”
16 और बनी — इस्राईल की सारी नापाकियों, और गुनाहों, और ख़ताओं की वजह से पाकतरीन मक़ाम के लिए कफ़्फ़ारा दे; और ऐसा ही वह ख़ेमा — ए — इजितमा'अ के लिए भी करे जो उनके साथ उन की नापाकियों के बीच रहता है।
੧੬ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।
17 और जब वह कफ़्फ़ारा देने को पाकतरीन मक़ाम के अन्दर जाए, तो जब तक वह अपने और अपने घराने और बनी — इस्राईल की सारी जमा'अत के लिए कफ़्फ़ारा देकर बाहर न आ जाए उस वक़्त तक कोई आदमी ख़ेमा — ए — इजितमा'अ के अन्दर न रहे
੧੭ਜਿਸ ਵੇਲੇ ਹਾਰੂਨ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ, ਤਾਂ ਜਦ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਦੇ ਲਈ ਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਕਰਕੇ ਬਾਹਰ ਨਾ ਨਿੱਕਲੇ, ਤਦ ਤੱਕ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਮਨੁੱਖ ਨਾ ਜਾਵੇ।
18 फिर वह निकल कर उस मज़बह के पास जो ख़ुदावन्द के सामने है जाए और उसके लिए कफ़्फ़ारा दे, और उस बछड़े और बकरे का थोड़ा — थोड़ा सा ख़ून लेकर मज़बह के सींगों पर चारों तरफ़ लगाए;
੧੮ਫੇਰ ਉਹ ਨਿੱਕਲ ਕੇ ਉਸ ਜਗਵੇਦੀ ਦੇ ਕੋਲ ਜਾਵੇ ਜਿਹੜੀ ਯਹੋਵਾਹ ਦੇ ਅੱਗੇ ਹੈ, ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਬਲ਼ਦ ਦੇ ਲਹੂ ਅਤੇ ਬੱਕਰੇ ਦੇ ਲਹੂ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਅਤੇ ਆਲੇ-ਦੁਆਲੇ ਛਿੜਕੇ।
19 और कुछ ख़ून उसके ऊपर सात बार अपनी उँगली से छिड़के और उसे बनी — इस्राईल की नापाकियों से पाक और पाक करे।
੧੯ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ।
20 और जब वह पाकतरीन मक़ाम और ख़ेमा — ए — इजितमा'अ और मज़बह के लिए कफ़्फ़ारा दे चुके तो उस ज़िन्दा बकरे को आगे लाए;
੨੦ਜਦ ਉਹ ਪਵਿੱਤਰ ਸਥਾਨ ਅਤੇ ਮੰਡਲੀ ਦੇ ਡੇਰੇ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰ ਲਵੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ,
21 और हारून अपने दोनों हाथ उस ज़िन्दा बकरे के सिर पर रख कर उसके ऊपर बनी — इस्राईल की सब बदकारियों, और उनके सब गुनाहों, और ख़ताओं का इक़रार करे और उन को उस बकरे के सिर पर धर कर उसे किसी शख़्स के हाथ जो इस काम के लिए तैयार ही वीरान में भिजवा दे।
੨੧ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ।
22 और वह बकरा उनकी सब बदकारियाँ अपने ऊपर लादे हुए किसी वीरान में ले जाएगा, इसलिए वह उस बकरे को वीराने में छोड़े दे।
੨੨ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ।
23 “फिर हारून ख़ेमा — ए — इजितमा'अ में आकर कतान के सारे लिबास को जिसे उसने पाकतरीन मक़ाम में जाते वक़्त पहना था उतारे और उसकी वहीं रहने दे।
੨੩ਤਦ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਵੇ ਅਤੇ ਜਿਹੜੇ ਕਤਾਨੀ ਬਸਤਰ ਉਸ ਨੇ ਪਵਿੱਤਰ ਸਥਾਨ ਵਿੱਚ ਜਾਣ ਦੇ ਵੇਲੇ ਪਹਿਨੇ ਸਨ, ਉਨ੍ਹਾਂ ਨੂੰ ਲਾਹ ਕੇ ਰੱਖ ਦੇਵੇ।
24 फिर वह किसी पाक जगह में पानी से ग़ुस्ल करके अपने कपड़े पहन ले, और बाहर आ कर अपनी सोख़्तनी क़ुर्बानी और जमा'त की सोख़्तनी क़ुर्बानी पेश करे और अपने लिए और जमा'अत के लिए कफ़्फ़ारा दे।
੨੪ਫੇਰ ਉਹ ਕਿਸੇ ਪਵਿੱਤਰ ਸਥਾਨ ਵਿੱਚ ਪਾਣੀ ਨਾਲ ਨਹਾਵੇ, ਆਪਣੇ ਸਧਾਰਨ ਬਸਤਰ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਬਲੀ ਦੀ ਭੇਟ ਅਤੇ ਲੋਕਾਂ ਦੀ ਹੋਮ ਬਲੀ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
25 और ख़ता की क़ुर्बानी की चर्बी को मज़बह पर जलाए।
੨੫ਅਤੇ ਪਾਪ ਬਲੀ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜੇ।
26 और जो आदमी बकरे को 'अज़ाज़ेल के लिए छोड़ कर आए, वह अपने कपड़े धोए और पानी से नहाए, इसके बाद वह लश्करगाह में दाख़िल हो।
੨੬ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
27 और ख़ता की क़ुर्बानी के बछड़े को और ख़ता की क़ुर्बानी के बकरे को जिन का ख़ून पाकतरीन मक़ाम में कफ़्फ़ारे के लिए पहुँचाया जाए, उन को वह लश्करगाह से बाहर ले जाएँ, और उनकी खाल और गोश्त और फुज़लात को आग में जला दें:
੨੭ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।
28 और जो उन को जलाए वह अपने कपड़े धोए और पानी से ग़ुस्ल करे, उसके बाद वह लश्करगाह में दाख़िल हो।
੨੮ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
29 “और यह तुम्हारे लिए एक हमेशा का क़ानून हो कि सातवें महीने की दसवीं तारीख़ को तुम अपनी अपनी जान को दुख देना, और उस दिन कोई चाहे वह देसी हो या परदेसी जो तुम्हारे बीच बूद — ओ — बाश रखता हो किसी तरह का काम न करे;
੨੯“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
30 क्यूँकि उस रोज़ तुम्हारे लिए तुम को पाक करने के लिए कफ़्फ़ारा दिया जाएगा, इसलिए तुम अपने सब गुनाहों से ख़ुदावन्द के सामने पाक ठहरोगे।
੩੦ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।
31 यह तुम्हारे लिए ख़ास आराम का सबत होगा। तुम उस दिन अपनी अपनी जान को दुख देना; यह हमेशा का क़ानून है।
੩੧ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ।
32 और जो अपने बाप की जगह काहिन होने के लिए मसह और मख़्सूस किया जाए, वह काहिन कफ़्फ़ारा दिया करे; या'नी कतान के पाक लिबास को पहनकर
੩੨ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।
33 वह हैकल के लिए कफ़्फ़ारा दे, और ख़ेमा — ए — इजितमा'अ और मज़बह के लिए कफ़्फ़ारा दे, और काहिनों और जमा'अत के सब लोगों के लिए कफ़्फ़ारा दे।
੩੩ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
34 इसलिए यह तुम्हारे लिए एक हमेशा क़ानून हो कि तुम बनी — इस्राईल के लिए साल में एक दफ़ा' उनके सब गुनाहों का कफ़्फ़ारा दो।” और उसने जैसा ख़ुदावन्द ने मूसा को हुक्म दिया था वैसा ही किया।
੩੪“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।