< लूका 11 >
1 फिर ऐसा हुआ कि वो किसी जगह दुआ कर रहा था; जब कर चुका तो उसके शागिर्दों में से एक ने उससे कहा, “ऐ ख़ुदावन्द! जैसा युहन्ना ने अपने शागिर्दों को दुआ करना सिखाया, तू भी हमें सिखा।”
੧ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।
2 उसने उनसे कहा, “जब तुम दुआ करो तो कहो, ऐ बाप! तेरा नाम पाक माना जाए, तेरी बादशाही आए।
੨ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ,
3 'हमारी रोज़ की रोटी हर रोज़ हमें दिया कर।
੩ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ।
4 और हमारे गुनाह मु'आफ़ कर, क्यूँकि हम भी अपने हर क़र्ज़दार को मु'आफ़ करते हैं, और हमें आज़माइश में न ला'।”
੪ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।
5 फिर उसने उनसे कहा, “तुम में से कौन है जिसका एक दोस्त हो, और वो आधी रात को उसके पास जाकर उससे कहे, 'ऐ दोस्त, मुझे तीन रोटियाँ दे।
੫ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ।
6 क्यूँकि मेरा एक दोस्त सफ़र करके मेरे पास आया है, और मेरे पास कुछ नहीं कि उसके आगे रख्खूँ।
੬ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ।
7 और वो अन्दर से जवाब में कहे, 'मुझे तकलीफ़ न दे, अब दरवाज़ा बंद है और मेरे लड़के मेरे पास बिछोने पर हैं, मैं उठकर तुझे दे नहीं सकता।
੭ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।
8 मैं तुम से कहता हूँ, कि अगरचे वो इस वजह से कि उसका दोस्त है उठकर उसे न दे, तोभी उसकी बेशर्मी की वजह से उठकर जितनी दरकार है उसे देगा।
੮ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।
9 पस मैं तुम से कहता हूँ, माँगो तो तुम्हें दिया जाएगा, ढूँडो तो पाओगे, दरवाज़ा खटखटाओ तो तुम्हारे लिए खोला जाएगा।
੯ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
10 क्यूँकि जो कोई माँगता है उसे मिलता है, और जो ढूँडता है वो पाता है, और जो खटखटाता है उसके लिए खोला जाएगा।
੧੦ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
11 तुम में से ऐसा कौन सा बाप है, कि जब उसका बेटा रोटी माँगे तो उसे पत्थर दे; या मछली माँगे तो मछली के बदले उसे साँप दे?
੧੧ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?
12 या अंडा माँगे तो उसे बिच्छू दे?
੧੨ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?
13 पस जब तुम बुरे होकर अपने बच्चों को अच्छी चीज़ें देना जानते हो, तो आसमानी बाप अपने माँगने वालों को रूह — उल — क़ुद्दूस क्यूँ न देगा।”
੧੩ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
14 फिर वो एक गूँगी बदरूह को निकाल रहा था, और जब वो बदरूह निकल गई तो ऐसा हुआ कि गूँगा बोला और लोगों ने ता'ज्जुब किया।
੧੪ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।
15 लेकिन उनमें से कुछ ने कहा, “ये तो बदरूहों के सरदार बा'लज़बूल की मदद से बदरूहों को निकालता है।”
੧੫ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
16 कुछ और लोग आज़माइश के लिए उससे एक आसमानी निशान तलब करने लगे।
੧੬ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ।
17 मगर उसने उनके ख़यालात को जानकर उनसे कहा, “जिस सल्तनत में फ़ूट पड़े, वो वीरान हो जाती है; और जिस घर में फ़ूट पड़े, वो बरबाद हो जाता है।
੧੭ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ।
18 और अगर शैतान भी अपना मुख़ालिफ़ हो जाए, तो उसकी सल्तनत किस तरह क़ाईम रहेगी? क्यूँकि तुम मेरे बारे में कहते हो, कि ये बदरूहों को बा'लज़बूल की मदद से निकालता है।
੧੮ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ।
19 और अगर में बदरूहों को बा'लज़बूल की मदद से निकलता हूँ, तो तुम्हारे बेटे किसकी मदद से निकालते हैं? पस वही तुम्हारा फ़ैसला करेंगे।
੧੯ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
20 लेकिन अगर मैं बदरूहों को ख़ुदा की क़ुदरत से निकालता हूँ, तो ख़ुदा की बादशाही तुम्हारे पास आ पहुँची।
੨੦ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ।
21 जब ताक़तवर आदमी हथियार बाँधे हुए अपनी हवेली की रखवाली करता है, तो उसका माल महफ़ूज़ रहता है।
੨੧ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।
22 लेकिन जब उससे कोई ताक़तवर हमला करके उस पर ग़ालिब आता है, तो उसके सब हथियार जिन पर उसका भरोसा था छीन लेता और उसका माल लूट कर बाँट देता है।
੨੨ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ।
23 जो मेरी तरफ़ नहीं वो मेरे ख़िलाफ़ है, और जो मेरे साथ जमा नहीं करता वो बिखेरता है।”
੨੩ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ।
24 “जब नापाक रूह आदमी में से निकलती है तो सूखे मुक़ामों में आराम ढूँडती फिरती है, और जब नहीं पाती तो कहती है, 'मैं अपने उसी घर में लौट जाऊँगी जिससे निकली हूँ।
੨੪ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।
25 और आकर उसे झड़ा हुआ और आरास्ता पाती है।
੨੫ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ।
26 फिर जाकर और सात रूहें अपने से बुरी अपने साथ ले आती है और वो उसमें दाख़िल होकर वहाँ बसती हैं, और उस आदमी का पिछला हाल पहले से भी ख़राब हो जाता है।”
੨੬ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।
27 जब वो ये बातें कह रहा था तो ऐसा हुआ कि भीड़ में से एक 'औरत ने पुकार कर उससे कहा, मुबारिक़ है वो पेट जिसमें तू रहा और वो आंचल जो तू ने पिए।”
੨੭ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!
28 उसने कहा, “हाँ; मगर ज़्यादा मुबारिक़ वो है जो ख़ुदा का कलाम सुनते और उस पर 'अमल करते हैं।”
੨੮ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
29 जब बड़ी भीड़ जमा होती जाती थी तो वो कहने लगा, “इस ज़माने के लोग बुरे हैं, वो निशान तलब करते हैं; मगर यहून्ना के निशान के सिवा कोई और निशान उनको न दिया जाएगा।”
੨੯ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।
30 क्यूँकि जिस तरह यहून्ना निनवे के लोगों के लिए निशान ठहरा, उसी तरह इब्न — ए — आदम भी इस ज़माने के लोगों के लिए ठहरेगा।
੩੦ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ।
31 दक्खिन की मलिका इस ज़माने के आदमियों के साथ 'अदालत के दिन उठकर उनको मुजरिम ठहराएगी, क्यूँकि वो दुनिया के किनारे से सुलैमान की हिक्मत सुनने को आई, और देखो, यहाँ वो है जो सुलैमान से भी बड़ा है।
੩੧ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ।
32 निनवे के लोग इस ज़माने के लोगों के साथ, 'अदालत के दिन खड़े होकर उनको मुजरिम ठहराएँगे; क्यूँकि उन्होंने यहून्ना के एलान पर तौबा कर ली, और देखो, यहाँ वो है जो यहून्ना से भी बड़ा है।
੩੨ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।
33 “कोई शख़्स चराग़ जला कर तहखाने में या पैमाने के नीचे नहीं रखता, बल्कि चराग़दान पर रखता है ताकि अन्दर जाने वालों को रोशनी दिखाई दे।
੩੩ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।
34 तेरे बदन का चराग़ तेरी आँख है, जब तेरी आँख दुरुस्त है तो तेरा सारा बदन भी रोशन है, और जब ख़राब है तो तेरा बदन भी तारीक है।
੩੪ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
35 पस देख, जो रोशनी तुझ में है तारीकी तो नहीं!
੩੫ਇਸ ਲਈ ਸੁਚੇਤ ਰਹਿ ਕਿ ਸਾਰਾ ਸਰੀਰ ਅੰਧਕਾਰ ਵਿੱਚ ਨਾ ਬਦਲ ਜਾਵੇ।
36 पस अगर तेरा सारा बदन रोशन हो और कोई हिस्सा तारीक न रहे, तो वो तमाम ऐसा रोशन होगा जैसा उस वक़्त होता है जब चराग़ अपने चमक से रोशन करता है।”
੩੬ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।
37 जो वो बात कर रहा था तो किसी फ़रीसी ने उसकी दा'वत की। पस वो अन्दर जाकर खाना खाने बैठा।
੩੭ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।
38 फ़रीसी ने ये देखकर ता'अज्जुब किया कि उसने खाने से पहले ग़ुस्ल नहीं किया।
੩੮ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ।
39 ख़ुदावन्द ने उससे कहा, “ऐ फ़रीसियों! तुम प्याले और तश्तरी को ऊपर से तो साफ़ करते हो, लेकिन तुम्हारे अन्दर लूट और बदी भरी है।”
੩੯ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।
40 ऐ नादानों! जिसने बाहर को बनाया क्या उसने अन्दर को नहीं बनाया?
੪੦ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ?
41 हाँ! अन्दर की चीज़ें ख़ैरात कर दो, तो देखो, सब कुछ तुम्हारे लिए पाक होगा।
੪੧ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।
42 “लेकिन ऐ फ़रीसियों! तुम पर अफ़सोस, कि पुदीने और सुदाब और हर एक तरकारी पर दसवाँ हिस्सा देते हो, और इन्साफ़ और ख़ुदा की मुहब्बत से ग़ाफ़िल रहते हो; लाज़िम था कि ये भी करते और वो भी न छोड़ते।
੪੨ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।
43 ऐ फ़रीसियों! तुम पर अफ़सोस, कि तुम 'इबादतख़ानों में आ'ला दर्जे की कुर्सियाँ और और बाज़ारों में सलाम चाहते हो।
੪੩ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।
44 तुम पर अफ़सोस! क्यूँकि तुम उन छिपी हुई क़ब्रों की तरह हो जिन पर आदमी चलते है, और उनको इस बात की ख़बर नहीं।”
੪੪ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।
45 फिर शरा' के 'आलिमों में से एक ने जवाब में उससे कहा, “ऐ उस्ताद! इन बातों के कहने से तू हमें भी बे'इज़्ज़त करता है।”
੪੫ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।
46 उसने कहा, “ऐ शरा' के 'आलिमों! तुम पर भी अफ़सोस, कि तुम ऐसे बोझ जिनको उठाना मुश्किल है, आदमियों पर लादते हो और तुम एक उंगली भी उन बोझों को नहीं लगाते।
੪੬ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।
47 तुम पर अफ़सोस, कि तुम तो नबियों की क़ब्रों को बनाते हो और तुम्हारे बाप — दादा ने उनको क़त्ल किया था।
੪੭ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ।
48 पस तुम गवाह हो और अपने बाप — दादा के कामों को पसन्द करते हो, क्यूँकि उन्होंने तो उनको क़त्ल किया था और तुम उनकी क़ब्रें बनाते हो।
੪੮ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।
49 इसी लिए ख़ुदा की हिक्मत ने कहा है, मैं नबियों और रसूलों को उनके पास भेजूँगी, वो उनमें से कुछ को क़त्ल करेंगे और कुछ को सताएँगे।
੪੯ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।
50 ताकि सब नबियों के ख़ून का जो बिना — ए — 'आलम से बहाया गया, इस ज़माने के लोगों से हिसाब किताब लिया जाए।
੫੦ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।
51 हाबिल के ख़ून से लेकर उस ज़करियाह के ख़ून तक, जो क़ुर्बानगाह और मक़्दिस के बीच में हलाक हुआ। मैं तुम से सच कहता हूँ कि इसी ज़माने के लोगों से सब का हिसाब किताब लिया जाएगा।
੫੧ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
52 ऐ शरा' के 'आलिमों! तुम पर अफ़सोस, कि तुम ने मा'रिफ़त की कुंजी छीन ली, तुम ख़ुद भी दाख़िल न हुए और दाख़िल होने वालों को भी रोका।”
੫੨ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।
53 जब वो वहाँ से निकला, तो आलिम और फ़रीसी उसे बे — तरह चिपटने और छेड़ने लगे ताकि वो बहुत से बातों का ज़िक्र करे,
੫੩ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।
54 और उसकी घात में रहे ताकि उसके मुँह की कोई बात पकड़े।
੫੪ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ।