< लूका 18 >
1 फिर उसने इस ग़रज़ से कि हर वक़्त दुआ करते रहना और हिम्मत हारना न चाहिए, उसने ये मिसाल कही:
੧ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।
2 “किसी शहर में एक क़ाज़ी था, न वो ख़ुदा से डरता, न आदमी की कुछ परवा करता था।
੨ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ।
3 और उसी शहर में एक बेवा थी, जो उसके पास आकर ये कहा करती थी, 'मेरा इन्साफ़ करके मुझे मुद्द'ई से बचा।
੩ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।
4 उसने कुछ 'अरसे तक तो न चाहा, लेकिन आख़िर उसने अपने जी में कहा, 'गरचे मैं न ख़ुदा से डरता और न आदमियों की कुछ परवा करता हूँ।
੪ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।
5 तोभी इसलिए कि ये बेवा मुझे सताती है, मैं इसका इन्साफ़ करूँगा; ऐसा न हो कि ये बार — बार आकर आख़िर को मेरी नाक में दम करे।”
੫ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।
6 ख़ुदावन्द ने कहा, “सुनो ये बेइन्साफ़ क़ाज़ी क्या कहता है?
੬ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ।
7 पस क्या ख़ुदा अपने चुने हुए का इन्साफ़ न करेगा, जो रात दिन उससे फ़रियाद करते हैं?
੭ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?
8 मैं तुम से कहता हूँ कि वो जल्द उनका इन्साफ़ करेगा। तोभी जब इब्न — ए — आदम आएगा, तो क्या ज़मीन पर ईमान पाएगा?”
੮ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
9 फिर उसने कुछ लोगों से जो अपने पर भरोसा रखते थे, कि हम रास्तबाज़ हैं और बाक़ी आदमियों को नाचीज़ जानते थे, ये मिसाल कही,
੯ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
10 “दो शख़्स हैकल में दू'आ करने गए: एक फ़रीसी, दूसरा महसूल लेनेवाला।
੧੦ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ।
11 फ़रीसी खड़ा होकर अपने जी में यूँ दुआ करने लगा, 'ऐ ख़ुदा मैं तेरा शुक्र करता हूँ कि बाक़ी आदमियों की तरह ज़ालिम, बेइन्साफ़, ज़िनाकार या इस महसूल लेनेवाले की तरह नहीं हूँ।
੧੧ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!
12 मैं हफ़्ते में दो बार रोज़ा रखता, और अपनी सारी आमदनी पर दसवाँ हिस्सा देता हूँ।”
੧੨ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
13 “लेकिन महसूल लेने वाले ने दूर खड़े होकर इतना भी न चाहा कि आसमान की तरफ़ आँख उठाए, बल्कि छाती पीट पीट कर कहा ऐ ख़ुदा। मुझ गुनहगार पर रहम कर।”
੧੩ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
14 “मैं तुम से कहता हूँ कि ये शख़्स दूसरे की निस्बत रास्तबाज़ ठहरकर अपने घर गया, क्यूँकि जो कोई अपने आप को बड़ा बनाएगा वो छोटा किया जाएगा और जो अपने आपको छोटा बनाएगा वो बड़ा किया जाएगा।”
੧੪ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
15 फिर लोग अपने छोटे बच्चों को भी उसके पास लाने लगे ताकि वो उनको छूए; और शागिर्दों ने देखकर उनको झिड़का।
੧੫ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।
16 मगर ईसा ने बच्चों को अपने पास बुलाया और कहा, “बच्चों को मेरे पास आने दो, और उन्हें मनह' न करो; क्यूँकि ख़ुदा की बादशाही ऐसों ही की है।
੧੬ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
17 मैं तुम से सच कहता हूँ कि जो कोई ख़ुदा की बादशाही को बच्चे की तरह क़ुबूल न करे, वो उसमें हरगिज़ दाख़िल न होगा।”
੧੭ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
18 फिर किसी सरदार ने उससे ये सवाल किया, ऐ उस्ताद! मैं क्या करूँ ताकि हमेशा की ज़िन्दगी का वारिस बनूँ। (aiōnios )
੧੮ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios )
19 ईसा ने उससे कहा, “तू मुझे क्यूँ नेक कहता है? कोई नेक नहीं, मगर एक या'नी ख़ुदा।
੧੯ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।
20 तू हुक्मों को जानता है: ज़िना न कर, ख़ून न कर, चोरी न कर, झूठी गवाही न दे; अपने बाप और माँ की इज़्ज़त कर।”
੨੦ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
21 उसने कहा, मैंने लड़कपन से इन सब पर 'अमल किया है।”
੨੧ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ।
22 ईसा ने ये सुनकर उससे कहा, “अभी तक तुझ में एक बात की कमी है, अपना सब कुछ बेचकर ग़रीबों को बाँट दे; तुझे आसमान पर ख़ज़ाना मिलेगा, और आकर मेरे पीछे हो ले।”
੨੨ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
23 ये सुन कर वो बहुत ग़मगीन हुआ, क्यूँकि बड़ा दौलतमन्द था।
੨੩ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ।
24 ईसा ने उसको देखकर कहा, “दौलतमन्द का ख़ुदा की बादशाही में दाख़िल होना कैसा मुश्किल है!
੨੪ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!
25 क्यूँकि ऊँट का सूई के नाके में से निकल जाना इससे आसान है, कि दौलतमन्द ख़ुदा की बादशाही में दाख़िल हो।”
੨੫ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।
26 सुनने वालो ने कहा, तो फिर कौन नजात पा सकता है?
੨੬ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
27 उसने कहा, “जो इंसान से नहीं हो सकता, वो ख़ुदा से हो सकता है।”
੨੭ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
28 पतरस ने कहा, देख! हम तो अपना घर — बार छोड़कर तेरे पीछे हो लिए हैं।”
੨੮ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
29 उसने उनसे कहा, “'मैं तुम से सच कहता हूँ, कि ऐसा कोई नहीं जिसने घर या बीवी या भाइयों या माँ बाप या बच्चों को ख़ुदा की बादशाही की ख़ातिर छोड़ दिया हो;
੨੯ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,
30 और इस ज़माने में कई गुना ज़्यादा न पाए, और आने वाले 'आलम में हमेशा की ज़िन्दगी।” (aiōn , aiōnios )
੩੦ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ । (aiōn , aiōnios )
31 फिर उसने उन बारह को साथ लेकर उनसे कहा, “देखो, हम येरूशलेम को जाते हैं, और जितनी बातें नबियों के ज़रिए लिखी गईं हैं, इब्न — ए — आदम के हक़ में पूरी होंगी।
੩੧ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।
32 क्यूँकि वो ग़ैर क़ौम वालों के हवाले किया जाएगा; और लोग उसको ठठ्ठों में उड़ाएँगे और बे'इज़्ज़त करेंगे, और उस पर थूकेंगे,
੩੨ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।
33 और उसको कोड़े मारेंगे और क़त्ल करेंगे और वो तीसरे दिन जी उठेगा।”
੩੩ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।
34 लेकिन उन्होंने इनमें से कोई बात न समझी, और ये कलाम उन पर छिपा रहा और इन बातों का मतलब उनकी समझ में न आया।
੩੪ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।
35 जो वो चलते — चलते यरीहू के नज़दीक पहुँचा, तो ऐसा हुआ कि एक अन्धा रास्ते के किनारे बैठा हुआ भीख माँग रहा था।
੩੫ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।
36 वो भीड़ के जाने की आवाज़ सुनकर पूछने लगा, ये क्या हो रहा है?”
੩੬ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ?
37 उन्होंने उसे ख़बर दी, “ईसा नासरी जा रहा है।”
੩੭ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।
38 उसने चिल्लाकर कहा, “ऐ ईसा इब्न — ए — दाऊद, मुझ पर रहम कर!”
੩੮ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।
39 जो आगे जाते थे, वो उसको डाँटने लगे कि चुप रह; मगर वो और भी चिल्लाया, “'ऐ इब्न — ए — दा, ऊद, मुझ पर रहम कर!”
੩੯ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!
40 'ईसा ने खड़े होकर हुक्म दिया कि उसको मेरे पास ले आओ, जब वो नज़दीक आया तो उसने उससे ये पूंछा।
੪੦ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,
41 “तू क्या चाहता है कि मैं तेरे लिए करूँ?” उसने कहा, “ऐ ख़ुदावन्द! मैं देखने लगूं।”
੪੧ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ!
42 ईसा ने उससे कहा, “बीना हो जा, तेरे ईमान ने तुझे अच्छा किया,”
੪੨ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
43 वो उसी वक़्त देखने लगा, और ख़ुदा की बड़ाई करता हुआ उसके पीछे हो लिया; और सब लोगों ने देखकर ख़ुदा की तारीफ़ की।
੪੩ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।