< लूका 6 >

1 फिर सबत के दिन यूँ हुआ कि वो खेतों में से होकर जा रहा था, और उसके शागिर्द बालें तोड़ — तोड़ कर और हाथों से मल — मलकर खाते जाते थे।
ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।
2 और फ़रीसियों में से कुछ लोग कहने लगे, “तुम वो काम क्यूँ करते हो जो सबत के दिन करना ठीक नहीं।”
ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ?
3 ईसा ने जवाब में उनसे कहा, “क्या तुम ने ये भी नहीं पढ़ा कि जब दाऊद और उसके साथी भूखे थे तो उसने क्या किया?
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?
4 वो क्यूँकर ख़ुदा के घर में गया, और नज़्र की रोटियाँ लेकर खाई जिनको खाना काहिनों के सिवा और किसी को ठीक नहीं, और अपने साथियों को भी दीं।”
ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
5 फिर उसने उनसे कहा, “इब्न — ए — आदम सबत का मालिक है।”
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।
6 और यूँ हुआ कि किसी और सबत को वो 'इबादतख़ाने में दाख़िल होकर ता'लीम देने लगा। वहाँ एक आदमी था जिसका दाहिना हाथ सूख गया था।
ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।
7 और आलिम और फ़रीसी उसकी ताक में थे, कि आया सबत के दिन अच्छा करता है या नहीं, ताकि उस पर इल्ज़ाम लगाने का मौक़ा' पाएँ।
ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।
8 मगर उसको उनके ख़याल मा'लूम थे; पस उसने उस आदमी से जिसका हाथ सूखा था कहा, “उठ, और बीच में खड़ा हो!“
ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ।
9 ईसा ने उनसे कहा, “मैं तुम से ये पूछता हूँ कि आया सबत के दिन नेकी करना ठीक है या बदी करना? जान बचाना या हलाक करना?”
ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।
10 और उन सब पर नज़र करके उससे कहा, “अपना हाथ बढ़ा!” उसने बढ़ाया और उसका हाथ दुरुस्त हो गया।
੧੦ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
11 वो आपे से बाहर होकर एक दूसरे से कहने लगे कि हम ईसा के साथ क्या करें।
੧੧ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
12 और उन दिनों में ऐसा हुआ कि वो पहाड़ पर दुआ करने को निकला और ख़ुदा से दुआ करने में सारी रात गुज़ारी।
੧੨ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ।
13 जब दिन हुआ तो उसने अपने शागिर्दों को पास बुलाकर उनमें से बारह चुन लिए और उनको रसूल का लक़ब दिया:
੧੩ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
14 या'नी शमौन जिसका नाम उसने पतरस भी रख्खा, और अन्द्रियास, और या'क़ूब, और यूहन्ना, और फ़िलिप्पुस, और बरतुल्माई,
੧੪ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ
15 और मत्ती, और तोमा, और हलफ़ी का बेटा या'क़ूब, और शमौन जो ज़ेलोतेस कहलाता था,
੧੫ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ
16 और या'क़ूब का बेटा यहुदाह, और यहुदाह इस्करियोती जो उसका पकड़वाने वाला हुआ।
੧੬ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।
17 और वो उनके साथ उतर कर हमवार जगह पर खड़ा हुआ, और उसके शागिर्दों की बड़ी जमा'अत और लोगों की बड़ी भीड़ वहाँ थी, जो सारे यहुदिया और येरूशलेम और सूर और सैदा के बहरी किनारे से उसकी सुनने और अपनी बीमारियों से शिफ़ा पाने के लिए उसके पास आई थी।
੧੭ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।
18 और जो बदरूहों से दुःख पाते थे वो अच्छे किए गए।
੧੮ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।
19 और सब लोग उसे छूने की कोशिश करते थे, क्यूँकि क़ूव्वत उससे निकलती और सब को शिफ़ा बख़्शती थी।
੧੯ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।
20 फिर उसने अपने शागिर्दों की तरफ़ नज़र करके कहा, “मुबारिक़ हो तुम जो ग़रीब हो, क्यूँकि ख़ुदा की बादशाही तुम्हारी है।”
੨੦ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ।
21 “मुबारिक़ हो तुम जो अब भूखे हो, क्यूँकि आसूदा होगे “मुबारिक़ हो तुम जो अब रोते हो, क्यूँकि हँसोगे
੨੧ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ।
22 “जब इब्न — ए — आदम की वजह से लोग तुम से 'दुश्मनी रख्खेंगे, और तुम्हें निकाल देंगे, और ला'न — ता'न करेंगे।”
੨੨ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।
23 “उस दिन ख़ुश होना और ख़ुशी के मारे उछलना, इसलिए कि देखो आसमान पर तुम्हारा अज्र बड़ा है; क्यूँकि उनके बाप — दादा नबियों के साथ भी ऐसा ही किया करते थे।
੨੩ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
24 “मगर अफ़सोस तुम पर जो दौलतमन्द हो, क्यूँकि तुम अपनी तसल्ली पा चुके।
੨੪ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ।
25 “अफ़सोस तुम पर जो अब सेर हो, क्यूँकि भूखे होगे। “अफ़सोस तुम पर जो अब हँसते हो, क्यूँकि मातम करोगे और रोओगे।
੨੫ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
26 “अफ़सोस तुम पर जब सब लोग तुम्हें अच्छा कहें, क्यूँकि उनके बाप — दादा झूठे नबियों के साथ भी ऐसा ही किया करते थे।”
੨੬ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।
27 “लेकिन मैं सुनने वालों से कहता हूँ कि अपने दुश्मनों से मुहब्बत रख्खो, जो तुम से 'दुश्मनी रख्खें उसके साथ नेकी करो।
੨੭ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
28 जो तुम पर ला'नत करें उनके लिए बर्क़त चाहो, जो तुमसे नफ़रत करें उनके लिए दुआ करो।
੨੮ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
29 जो तेरे एक गाल पर तमाचा मारे दूसरा भी उसकी तरफ़ फेर दे, और जो तेरा चोग़ा ले उसको कुरता लेने से भी मनह' न कर।
੨੯ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ।
30 जो कोई तुझ से माँगे उसे दे, और जो तेरा माल ले ले उससे तलब न कर।
੩੦ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।
31 और जैसा तुम चाहते हो कि लोग तुम्हारे साथ करें, तुम भी उनके साथ वैसा ही करो।”
੩੧ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।
32 “अगर तुम अपने मुहब्बत रखनेवालों ही से मुहब्बत रख्खो, तो तुम्हारा क्या अहसान है? क्यूँकि गुनाहगार भी अपने मुहब्बत रखनेवालों से मुहब्बत रखते हैं।
੩੨ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
33 और अगर तुम उन ही का भला करो जो तुम्हारा भला करें, तो तुम्हारा क्या अहसान है? क्यूँकि गुनहगार भी ऐसा ही करते हैं।
੩੩ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?
34 और अगर तुम उन्हीं को क़र्ज़ दो जिनसे वसूल होने की उम्मीद रखते हो, तो तुम्हारा क्या अहसान है? गुनहगार भी गुनहगारों को क़र्ज़ देते हैं ताकि पूरा वसूल कर लें
੩੪ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ।
35 मगर तुम अपने दुश्मनों से मुहब्बत रख्खो, और नेकी करो, और बग़ैर न उम्मीद हुए क़र्ज़ दो तो तुम्हारा अज्र बड़ा होगा और तुम ख़ुदा के बेटे ठहरोगे, क्यूँकि वो न — शुक्रों और बदों पर भी महरबान है।
੩੫ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
36 जैसा तुम्हारा आसमानी बाप रहीम है तुम भी रहम दिल हो।”
੩੬ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।
37 “'ऐबजोई ना करो, तुम्हारी भी 'ऐबजोई न की जाएगी। मुजरिम न ठहराओ, तुम भी मुजरिम ना ठहराए जाओगे। इज्ज़त दो, तुम भी इज्ज़त पाओगे।
੩੭ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।
38 दिया करो, तुम्हें भी दिया जाएगा। अच्छा पैमाना दाब — दाब कर और हिला — हिला कर और लबरेज़ करके तुम्हारे पल्ले में डालेंगे, क्यूँकि जिस पैमाने से तुम नापते हो उसी से तुम्हारे लिए नापा जाएगा।“
੩੮ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
39 “और उसने उनसे एक मिसाल भी दी “क्या अंधे को अंधा राह दिखा सकता है? क्या दोनों गड्ढे में न गिरेंगे?”
੩੯ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?
40 शागिर्द अपने उस्ताद से बड़ा नहीं, बल्कि हर एक जब कामिल हुआ तो अपने उस्ताद जैसा होगा।
੪੦ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।
41 तू क्यूँ अपने भाई की आँख के तिनके को देखता है, और अपनी आँख के शहतीर पर ग़ौर नहीं करता?
੪੧ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
42 और जब तू अपनी आँख के शहतीर को नहीं देखता तो अपने भाई से क्यूँकर कह सकता है, कि भाई ला उस तिनके को जो तेरी आँख में है निकाल दूँ? ऐ रियाकार। पहले अपनी आँख में से तो शहतीर निकाल, फिर उस तिनके को जो तेरे भाई की आँख में है अच्छी तरह देखकर निकाल सकेगा।
੪੨ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
43 “क्यूँकि कोई अच्छा दरख़्त नहीं जो बुरा फल लाए, और न कोई बुरा दरख़्त है जो अच्छा फल लाए।”
੪੩ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ।
44 हर दरख़्त अपने फल से पहचाना जाता है, क्यूँकि झाड़ियों से अंजीर नहीं तोड़ते और न झड़बेरी से अंगूर।
੪੪ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ।
45 “अच्छा आदमी अपने दिल के अच्छे ख़ज़ाने से अच्छी चीज़ें निकालता है, और बुरा आदमी बुरे ख़ज़ाने से बुरी चीज़ें निकालता है; क्यूँकि जो दिल में भरा है वही उसके मुँह पर आता है।”
੪੫ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
46 “जब तुम मेरे कहने पर 'अमल नहीं करते तो क्यूँ मुझे 'ख़ुदावन्द, ख़ुदावन्द' कहते हो।
੪੬ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?
47 जो कोई मेरे पास आता और मेरी बातें सुनकर उन पर 'अमल करता है, मैं तुम्हें बताता हूँ कि वो किसकी तरह है।
੪੭ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ।
48 वो उस आदमी की तरह है जिसने घर बनाते वक़्त ज़मीन गहरी खोदकर चट्टान पर बुनियाद डाली, जब तूफ़ान आया और सैलाब उस घर से टकराया, तो उसे हिला न सका क्यूँकि वो मज़बूत बना हुआ था।
੪੮ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।
49 लेकिन जो सुनकर 'अमल में नहीं लाता वो उस आदमी की तरह है जिसने ज़मीन पर घर को बे — बुनियाद बनाया, जब सैलाब उस पर ज़ोर से आया तो वो फ़ौरन गिर पड़ा और वो घर बिल्कुल बरबाद हुआ।”
੪੯ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।

< लूका 6 >