< लूका 8 >

1 थोड़े 'अरसे के बाद यूँ हुआ कि वो ऐलान करता और ख़ुदा की बादशाही की ख़ुशख़बरी सुनाता हुआ शहर — शहर और गाँव — गाँव फिरने लगा, और वो बारह उसके साथ थे।
ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।
2 और कुछ 'औरतें जिन्होंने बुरी रूहों और बिमारियों से शिफ़ा पाई थी, या'नी मरियम जो मग़दलिनी कहलाती थी, जिसमें से सात बदरूहें निकली थीं,
ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।
3 और युहन्ना हेरोदेस के दिवान ख़ूज़ा की बीवी, और सूसन्ना, और बहुत सी और 'औरतें भी थीं; जो अपने माल से उनकी ख़िदमत करती थी।
ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
4 फिर जब बड़ी भीड़ उसके पास जमा हुई और शहर के लोग उसके पास चले आते थे, उसने मिसाल में कहा,
ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ
5 “एक बोने वाला अपने बीज बोने निकला, और बोते वक़्त कुछ राह के किनारे गिरा और रौंदा गया और हवा के परिन्दों ने उसे चुग लिया।
ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।
6 और कुछ चट्टान पर गिरा और उग कर सूख गया, इसलिए कि उसको नमी न पहुँची।
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ।
7 और कुछ झाड़ियों में गिरा और झाड़ियों ने साथ — साथ बढ़कर उसे दबा लिया।
ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ।
8 और कुछ अच्छी ज़मीन में गिरा और उग कर सौ गुना फल लाया।” ये कह कर उसने पुकारा, “जिसके सुनने के कान हों वो सुन ले।”
ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ!
9 उसके शागिर्दों ने उससे पूछा कि ये मिसाल क्या है।
ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?
10 उसने कहा, “तुम को ख़ुदा की बादशाही के राज़ों की समझ दी गई है, मगर औरों को मिसाल में सुनाया जाता है, ताकि 'देखते हुए न देखें, और सुनते हुए न समझें।
੧੦ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।
11 वो मिसाल ये है, कि “बीज ख़ुदा का कलाम है।
੧੧ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।
12 राह के किनारे के वो हैं, जिन्होंने सुना फिर शैतान आकर कलाम को उनके दिल से छीन ले जाता है ऐसा न हो कि वो ईमान लाकर नजात पाएँ।
੧੨ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
13 और चट्टान पर वो हैं जो सुनकर कलाम को ख़ुशी से क़ुबूल कर लेते हैं, लेकिन जड़ नहीं पकड़ते मगर कुछ 'अरसे तक ईमान रख कर आज़माइश के वक़्त मुड़ जाते हैं।
੧੩ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।
14 और जो झाड़ियों में पड़ा उससे वो लोग मुराद हैं, जिन्होंने सुना लेकिन होते होते इस ज़िन्दगी की फ़िक्रों और दौलत और 'ऐश — ओ — अशरत में फ़ँस जाते हैं और उनका फल पकता नहीं।
੧੪ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।
15 मगर अच्छी ज़मीन के वो हैं, जो कलाम को सुनकर 'उम्दा और नेक दिल में संभाले रहते है और सब्र से फल लाते हैं।”
੧੫ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।
16 “कोई शख़्स चराग़ जला कर बरतन से नहीं छिपाता न पलंग के नीचे रखता है, बल्कि चिराग़दान पर रखता है ताकि अन्दर आने वालों को रौशनी दिखाई दे।
੧੬ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
17 क्यूँकि कोई चीज़ छिपी नहीं जो ज़ाहिर न हो जाएगी, और न कोई ऐसी छिपी बात है जो माँ'लूम न होगी और सामने न आए
੧੭ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।
18 पस ख़बरदार रहो कि तुम किस तरह सुनते हो? क्यूँकि जिसके पास नहीं है वो भी ले लिया जाएगा जो अपना समझता है।”
੧੮ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।
19 फिर उसकी माँ और उसके भाई उसके पास आए, मगर भीड़ की वजह से उस तक न पहुँच सके।
੧੯ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ।
20 और उसे ख़बर दी गई, “तेरी माँ और तेरे भाई बाहर खड़े हैं, और तुझ से मिलना चाहते हैं।”
੨੦ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।
21 उसने जवाब में उनसे कहा, “मेरी माँ और मेरे भाई तो ये हैं, जो ख़ुदा का कलाम सुनते और उस पर 'अमल करते हैं।”
੨੧ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।
22 फिर एक दिन ऐसा हुआ कि वो और उसके शागिर्द नाव में सवार हुए। उसने उनसे कहा, “आओ, झील के पार चलें” वो सब रवाना हुए।
੨੨ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।
23 मगर जब नाव चली जाती थी तो वो सो गया। और झील पर बड़ी आँधी आई और नाव पानी से भरी जाती थी और वो ख़तरे में थे।
੨੩ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ।
24 उन्होंने पास आकर उसे जगाया और कहा, “साहेब! साहेब! हम हलाक हुए जाते हैं!” उसने उठकर हवा को और पानी के ज़ोर — शोर को झिड़का और दोनों थम गए और अम्न हो गया।
੨੪ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।
25 उसने उनसे कहा, “तुम्हारा ईमान कहाँ गया?” वो डर गए और ता'अज्जुब करके आपस में कहने लगे, “ये कौन है? ये तो हवा और पानी को हुक्म देता है और वो उसकी मानते हैं!”
੨੫ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
26 फिर वो गिरासीनियों के 'इलाक़े में जा पहुँचे जो उस पार गलील के सामने है।
੨੬ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।
27 जब वो किनारे पर उतरा तो शहर का एक मर्द उसे मिला जिसमें बदरूहें थीं, और उसने बड़ी मुद्दत से कपड़े न पहने थे और वो घर में नहीं बल्कि क़ब्रों में रहा करता था।
੨੭ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
28 वो ईसा को देख कर चिल्लाया और उसके आगे गिर कर बुलन्द आवाज़ से कहने लगा, “ऐ ईसा! ख़ुदा के बेटे, मुझे तुझ से क्या काम? मैं तेरी मिन्नत करता हूँ कि मुझे 'ऐज़ाब में न डाल।”
੨੮ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!
29 क्यूँकि वो उस बदरूह को हुक्म देता था कि इस आदमी में से निकल जा, इसलिए कि उसने उसको अक्सर पकड़ा था; और हर चन्द लोग उसे ज़ंजीरों और बेड़ियों से जकड़ कर क़ाबू में रखते थे, तो भी वो ज़ंजीरों को तोड़ डालता था और बदरूह उसको वीरानों में भगाए फिरती थी।
੨੯ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਵਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।
30 ईसा ने उससे पूछा, “तेरा क्या नाम है?” उसने कहा, “लश्कर!” क्यूँकि उसमें बहुत सी बदरूहें थीं।
੩੦ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।
31 और वो उसकी मिन्नत करने लगीं कि “हमें गहरे गड्ढे में जाने का हुक्म न दे।” (Abyssos g12)
੩੧ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ! (Abyssos g12)
32 वहाँ पहाड़ पर सूअरों का एक बड़ा ग़ोल चर रहा था। उन्होंने उसकी मिन्नत की कि हमें उनके अन्दर जाने दे; उसने उन्हें जाने दिया।
੩੨ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।
33 और बदरूहें उस आदमी में से निकल कर सूअरों के अन्दर गईं और ग़ोल किनारे पर से झपट कर झील में जा पड़ा और डूब मरा।
੩੩ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ।
34 ये माजरा देख कर चराने वाले भागे और जाकर शहर और गाँव में ख़बर दी।
੩੪ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ।
35 लोग उस माजरे को देखने को निकले, और ईसा के पास आकर उस आदमी को जिसमें से बदरूहें निकली थीं, कपड़े पहने और होश में ईसा के पाँव के पास बैठे पाया और डर गए।
੩੫ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।
36 और देखने वालों ने उनको ख़बर दी कि जिसमें बदरूहें थीं वो किस तरह अच्छा हुआ।
੩੬ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।
37 गिरासीनियों के आस पास के सब लोगों ने उससे दरख़्वास्त की कि हमारे पास से चला जा; क्यूँकि उन पर बड़ी दहशत छा गई थी। पस वो नाव में बैठकर वापस गया।
੩੭ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।
38 लेकिन जिस शख़्स में से बदरूहें निकल गई थीं, वो उसकी मिन्नत करके कहने लगा कि मुझे अपने साथ रहने दे, मगर ईसा ने उसे रुख़्सत करके कहा,
੩੮ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ
39 “अपने घर को लौट कर लोगों से बयान कर, कि ख़ुदा ने तेरे लिए कैसे बड़े काम किए हैं।” वो रवाना होकर तमाम शहर में चर्चा करने लगा कि ईसा ने मेरे लिए कैसे बड़े काम किए।
੩੯ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।
40 जब ईसा वापस आ रहा था तो लोग उससे ख़ुशी के साथ मिले, क्यूँकि सब उसकी राह देखते थे।
੪੦ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ।
41 और देखो, याईर नाम एक शख़्स जो 'इबादतख़ाने का सरदार था, आया और ईसा के क़दमों पे गिरकर उससे मिन्नत की कि मेरे घर चल,
੪੧ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।
42 क्यूँकि उसकी इकलौती बेटी जो तक़रीबन बारह बरस की थी, मरने को थी। और जब वो जा रहा था तो लोग उस पर गिरे पड़ते थे।
੪੨ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ।
43 और एक 'औरत ने जिसके बारह बरस से ख़ून जारी था, और अपना सारा माल हकीमों पर ख़र्च कर चुकी थी, और किसी के हाथ से अच्छी न हो सकी थी;
੪੩ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।
44 उसके पीछे आकर उसकी पोशाक का किनारा हुआ, और उसी दम उसका ख़ून बहना बन्द हो गया।
੪੪ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ।
45 इस पर ईसा ने कहा, “वो कौन है जिसने मुझे छुआ?” जब सब इन्कार करने लगे तो पतरस और उसके साथियों ने कहा, “ऐ साहेब! लोग तुझे दबाते और तुझ पर गिरे पड़ते हैं।”
੪੫ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।
46 मगर ईसा ने कहा, “किसी ने मुझे छुआ तो है, क्यूँकि मैंने मा'लूम किया कि क़ुव्वत मुझ से निकली है।”
੪੬ਪਰ ਯਿਸੂ ਨੇ ਆਖਿਆ, ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।
47 जब उस 'औरत ने देखा कि मैं छिप नहीं सकती, तो वो काँपती हुई आई और उसके आगे गिरकर सब लोगों के सामने बयान किया कि मैंने किस वजह से तुझे छुआ, और किस तरह उसी दम शिफ़ा पा गई।
੪੭ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।
48 उसने उससे कहा, “बेटी! तेरे ईमान ने तुझे अच्छा किया है, सलामत चली जा।”
੪੮ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।
49 वो ये कह ही रहा था कि 'इबादतख़ाने के सरदार के यहाँ से किसी ने आकर कहा, तेरी बेटी मर गई: उस्ताद को तकलीफ़ न दे।”
੪੯ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ।
50 ईसा ने सुनकर जवाब दिया, “ख़ौफ़ न कर; फ़क़त 'ऐतिक़ाद रख, वो बच जाएगी।”
੫੦ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।
51 और घर में पहुँचकर पतरस, यूहन्ना और या'क़ूब और लड़की के माँ बाप के सिवा किसी को अपने साथ अन्दर न जाने दिया।
੫੧ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।
52 और सब उसके लिए रो पीट रहे थे, मगर उसने कहा, “मातम न करो! वो मर नहीं गई बल्कि सोती है।”
੫੨ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ।
53 वो उस पर हँसने लगे क्यूँकि जानते थे कि वो मर गई है।
੫੩ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ।
54 मगर उसने उसका हाथ पकड़ा और पुकार कर कहा, “ऐ लड़की, उठ!“
੫੪ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ਬੇਟੀ, ਉੱਠ!
55 उसकी रूह वापस आई और वो उसी दम उठी। फिर ईसा ने हुक्म दिया, लड़की को कुछ खाने को दिया जाए।”
੫੫ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
56 माँ बाप हैरान हुए। उसने उन्हें ताकीद की कि ये माजरा किसी से न कहना।
੫੬ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ।

< लूका 8 >