< मत्ती 11 >

1 जब ईसा अपने बारह शागिर्दों को हुक्म दे चुका, तो ऐसा हुआ कि वहाँ से चला गया ताकि उनके शहरों में ता'लीम दे और एलान करे।
ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।
2 यूहन्ना बपतिस्मा देने वाले ने क़ैदख़ाने में मसीह के कामों का हाल सुनकर अपने शागिर्दों के ज़रिए उससे पुछवा भेजा।
ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
3 “आने वाला तू ही है या हम दूसरे की राह देखें?”
ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?
4 ईसा ने जवाब में उनसे कहा, “जो कुछ तुम सुनते हो और देखते हो जाकर यूहन्ना से बयान कर दो।
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,
5 कि अन्धे देखते और लंगड़े चलते फिरते हैं; कौढ़ी पाक साफ़ किए जाते हैं और बहरे सुनते हैं और मुर्दे ज़िन्दा किए जाते हैं और ग़रीबों को ख़ुशख़बरी सुनाई जाती है।
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
6 और मुबारिक़ वो है जो मेरी वजह से ठोकर न खाए।”
ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
7 जब वो रवाना हो लिए तो ईसा ने यूहन्ना के बारे में लोगों से कहना शुरू किया कि “तुम वीराने में क्या देखने गए थे? क्या हवा से हिलते हुए सरकंडे को?
ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
8 तो फिर क्या देखने गए थे क्या महीन कपड़े पहने हुए शख़्स को? देखो जो महीन कपड़े पहनते हैं वो बादशाहों के घरों में होते हैं।
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।
9 तो फिर क्यूँ गए थे? क्या एक नबी को देखने? हाँ मैं तुम से कहता हूँ बल्कि नबी से बड़े को।
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
10 ये वही है जिसके बारे में लिखा है कि देख मैं अपना पैग़म्बर तेरे आगे भेजता हूँ जो तेरा रास्ता तेरे आगे तैयार करेगा”
੧੦ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
11 “मैं तुम से सच कहता हूँ; जो औरतों से पैदा हुए हैं, उन में यूहन्ना बपतिस्मा देने वाले से बड़ा कोई नहीं हुआ, लेकिन जो आसमान की बादशाही में छोटा है वो उस से बड़ा है।
੧੧ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
12 और यूहन्ना बपतिस्मा देने वाले के दिनों से अब तक आसमान की बादशाही पर ज़ोर होता रहा है; और ताक़तवर उसे छीन लेते हैं।
੧੨ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
13 क्यूँकि सब नबियों और तौरेत ने यूहन्ना तक नबुव्वत की।
੧੩ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।
14 और चाहो तो मानो; एलियाह जो आनेवाला था; यही है।
੧੪ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।
15 जिसके सुनने के कान हों वो सुन ले!”
੧੫ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
16 “पस इस ज़माने के लोगों को मैं किस की मिसाल दूँ? वो उन लड़कों की तरह हैं, जो बाज़ारों में बैठे हुए अपने साथियों को पुकार कर कहते हैं।
੧੬ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
17 हम ने तुम्हारे लिए बाँसुरी बजाईऔर तुम न नाचे। हम ने मातम किया और तुम ने छाती न पीटी।
੧੭ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ।
18 क्यूँकि यूहन्ना न खाता आया न पीता और वो कहते हैं उस में बदरूह है।
੧੮ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।
19 इब्न — ए — आदम खाता पीता आया। और वो कहते हैं, देखो खाऊ और शराबी आदमी महसूल लेने वालों और गुनाहगारों का यार। मगर हिक्मत अपने कामों से रास्त साबित हुई है।”
੧੯ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
20 वो उस वक़्त उन शहरों को मलामत करने लगा जिनमें उसके अकसर मोजिज़े ज़ाहिर हुए थे; क्यूँकि उन्होंने तौबा न की थी।
੨੦ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
21 “ऐ ख़ुराज़ीन, तुझ पर अफ़्सोस! ऐ बैत — सैदा, तुझ पर अफ़्सोस! क्यूँकि जो मोजिज़े तुम में हुए अगर सूर और सैदा में होते तो वो टाट ओढ़ कर और ख़ाक में बैठ कर कब के तौबा कर लेते।
੨੧ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!
22 मैं तुम से सच कहता हूँ; कि 'अदालत के दिन सूर और सैदा का हाल तुम्हारे हाल से ज़्यादा बर्दाश्त के लायक़ होगा।
੨੨ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।
23 और ऐ कफ़रनहूम, क्या तू आस्मान तक बुलन्द किया जाएगा? तू तो आलम — ए अर्वाह में उतरेगा क्यूँकि जो मोजिज़े तुम में ज़ाहिर हुए अगर सदूम में होते तो आज तक क़ाईम रहता। (Hadēs g86)
੨੩ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। (Hadēs g86)
24 मगर मैं तुम से कहता हूँ कि 'अदालत के दिन सदूम के इलाक़े का हाल तेरे हाल से ज़्यादा बर्दाश्त के लायक़ होगा।”
੨੪ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
25 उस वक़्त ईसा ने कहा, “ऐ बाप, आस्मान — ओ — ज़मीन के ख़ुदावन्द मैं तेरी हम्द करता हूँ कि तू ने यह बातें समझदारों और अक़लमन्दों से छिपाईं और बच्चों पर ज़ाहिर कीं।
੨੫ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
26 हाँ ऐ बाप!, क्यूँकि ऐसा ही तुझे पसन्द आया।”
੨੬ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।
27 “मेरे बाप की तरफ़ से सब कुछ मुझे सौंपा गया और कोई बेटे को नहीं जानता सिवा बाप के और कोई बाप को नहीं जानता सिवा बेटे के और उसके जिस पर बेटा उसे ज़ाहिर करना चाहे।”
੨੭ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
28 “ऐ मेहनत उठाने वालो और बोझ से दबे हुए लोगो, सब मेरे पास आओ! मैं तुम को आराम दूँगा।
੨੮ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
29 मेरा जूआ अपने ऊपर उठा लो और मुझ से सीखो, क्यूँकि मैं हलीम हूँ और दिल का फ़िरोतन तो तुम्हारी जानें आराम पाएँगी,
੨੯ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
30 क्यूँकि मेरा जूआ मुलायम है और मेरा बोझ हल्का।”
੩੦ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

< मत्ती 11 >