< मत्ती 6 >
1 “ख़बरदार! अपने रास्तबाज़ी के काम आदमियों के सामने दिखावे के लिए न करो, नहीं तो तुम्हारे बाप के पास जो आसमान पर है; तुम्हारे लिए कुछ अज्र नहीं है।”
੧ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।
2 पस जब तुम ख़ैरात करो तो अपने आगे नरसिंगा न बजाओ, जैसा रियाकार 'इबादतख़ानों और कूचों में करते हैं; ताकि लोग उनकी बड़ाई करें मैं तुम से सच कहता हूँ, कि वो अपना अज्र पा चुके।
੨ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
3 बल्कि जब तू ख़ैरात करे तो जो तेरा दहना हाथ करता है; उसे तेरा बाँया हाथ न जाने।
੩ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,
4 ताकि तेरी ख़ैरात पोशीदा रहे, इस सूरत में तेरा आसमानी बाप जो पोशीदगी में देखता है तुझे बदला देगा।
੪ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।
5 जब तुम दुआ करो तो रियाकारों की तरह न बनो; क्यूँकि वो 'इबादतख़ानों में और बाज़ारों के मोड़ों पर खड़े होकर दुआ करना पसन्द करते हैं; ताकि लोग उन को देखें; मैं तुम से सच कहता हूँ, कि वो अपना बदला पा चुके।
੫ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
6 बल्कि जब तू दुआ करे तो अपनी कोठरी में जा और दरवाज़ा बंद करके अपने आसमानी बाप से जो पोशीदगी में है; दुआ कर इस सूरत में तेरा आसमानी बाप जो पोशीदगी में देखता है तुझे बदला देगा।
੬ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।
7 और दुआ करते वक़्त ग़ैर क़ौमों के लोगों की तरह बक — बक न करो क्यूँकि वो समझते हैं; कि हमारे बहुत बोलने की वजह से हमारी सुनी जाएगी।
੭ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
8 पस उन की तरह न बनो; क्यूँकि तुम्हारा आसमानी बाप तुम्हारे माँगने से पहले ही जानता है कि तुम किन — किन चीज़ों के मोहताज हो।
੮ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
9 पस तुम इस तरह दुआ किया करो, “ऐ हमारे बाप, तू जो आसमान पर है तेरा नाम पाक माना जाए।
੯ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
10 तेरी बादशाही आए। तेरी मर्ज़ी जैसी आस्मान पर पूरी होती है ज़मीन पर भी हो।
੧੦ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।
11 हमारी रोज़ की रोटी आज हमें दे।
੧੧ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,
12 और जिस तरह हम ने अपने क़ुसूरवारों को मु'आफ़ किया है; तू भी हमारे क़ुसूरों को मु'आफ़ कर।
੧੨ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,
13 और हमें आज़्माइश में न ला, बल्कि बुराई से बचा; क्यूँकि बादशाही और क़ुदरत और जलाल हमेशा तेरे ही हैं; आमीन।”
੧੩ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
14 इसलिए कि अगर तुम आदमियों के क़ुसूर मु'आफ़ करोगे तो तुम्हारा आसमानी बाप भी तुम को मु'आफ़ करेगा।
੧੪ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।
15 और अगर तुम आदमियों के क़ुसूर मु'आफ़ न करोगे तो तुम्हारा आसमानी बाप भी तुम को मु'आफ़ न करेगा।
੧੫ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
16 जब तुम रोज़ा रख्खो तो रियाकारों की तरह अपनी सूरत उदास न बनाओ; क्यूँकि वो अपना मुँह बिगाड़ते हैं; ताकि लोग उन को रोज़ादार जाने। मैं तुम से सच कहता हूँ कि वो अपना अज्र पा चुके।
੧੬ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
17 बल्कि जब तू रोज़ा रख्खे तो अपने सिर पर तेल डाल और मुँह धो।
੧੭ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।
18 ताकि आदमी नहीं बल्कि तेरा बाप जो पोशीदगी में है तुझे रोज़ादार जाने। इस सूरत में तेरा बाप जो पोशीदगी में देखता है तुझे बदला देगा।
੧੮ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
19 अपने वास्ते ज़मीन पर माल जमा न करो, जहाँ पर कीड़ा और ज़ँग ख़राब करता है; और जहाँ चोर नक़ब लगाते और चुराते हैं।
੧੯ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
20 बल्कि अपने लिए आसमान पर माल जमा करो; जहाँ पर न कीड़ा ख़राब करता है; न ज़ँग और न वहाँ चोर नक़ब लगाते और चुराते हैं।
੨੦ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
21 क्यूँकि जहाँ तेरा माल है वहीं तेरा दिल भी लगा रहेगा।
੨੧ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
22 बदन का चराग़ आँख है। पस अगर तेरी आँख दुरुस्त हो तो तेरा पूरा बदन रोशन होगा।
੨੨ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।
23 अगर तेरी आँख ख़राब हो तो तेरा सारा बदन तारीक होगा। पस अगर वो रोशनी जो तुझ में है तारीक हो तो तारीकी कैसी बड़ी होगी।
੨੩ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
24 कोई आदमी दो मालिकों की ख़िदमत नहीं कर सकता; क्यूँकि या तो एक से दुश्मनी रख्खे और दूसरे से मुहब्बत या एक से मिला रहेगा और दूसरे को नाचीज़ जानेगा; तुम ख़ुदा और दौलत दोनों की ख़िदमत नहीं कर सकते।
੨੪ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
25 इसलिए मैं तुम से कहता हूँ; कि अपनी जान की फ़िक्र न करना कि हम क्या खाएँगे या क्या पीएँगे, और न अपने बदन की कि क्या पहनेंगे; क्या जान ख़ूराक से और बदन पोशाक से बढ़ कर नहीं।
੨੫ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
26 हवा के परिन्दों को देखो कि न बोते हैं न काटते न कोठियाँ में जमा करते हैं; तोभी तुम्हारा आसमानी बाप उनको खिलाता है क्या तुम उस से ज़्यादा क़द्र नहीं रखते?
੨੬ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
27 तुम में से ऐसा कौन है जो फ़िक्र करके अपनी उम्र एक घड़ी भी बढ़ा सके?
੨੭ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
28 और पोशाक के लिए क्यूँ फ़िक्र करते हो; जंगली सोसन के दरख़्तों को ग़ौर से देखो कि वो किस तरह बढ़ते हैं; वो न मेहनत करते हैं न कातते हैं।
੨੮ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।
29 तोभी मैं तुम से कहता हूँ; कि सुलैमान भी बावजूद अपनी सारी शानो शौकत के उन में से किसी की तरह कपड़े पहने न था।
੨੯ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
30 पस जब ख़ुदा मैदान की घास को जो आज है और कल तंदूर में झोंकी जाएगी; ऐसी पोशाक पहनाता है, तो ऐ कम ईमान वालो “तुम को क्यूँ न पहनाएगा?
੩੦ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
31 “इस लिए फ़िक्रमन्द होकर ये न कहो, हम क्या खाएँगे? या क्या पिएँगे? या क्या पहनेंगे?”
੩੧ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?
32 क्यूँकि इन सब चीज़ों की तलाश में ग़ैर क़ौमें रहती हैं; और तुम्हारा आसमानी बाप जानता है, कि तुम इन सब चीज़ों के मोहताज हो।
੩੨ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।
33 बल्कि तुम पहले उसकी बादशाही और उसकी रास्बाज़ी की तलाश करो तो ये सब चीज़ें भी तुम को मिल जाएँगी।
੩੩ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
34 पस कल के लिए फ़िक्र न करो क्यूँकि कल का दिन अपने लिए आप फ़िक्र कर लेगा; आज के लिए आज ही का दु: ख काफ़ी है।
੩੪ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।