< नहे 13 >
1 उस दिन उन्होंने लोगों को मूसा की किताब में से पढ़कर सुनाया, और उसमें ये लिखा मिला कि 'अम्मोनी और मोआबी ख़ुदा की जमा'अत में कभी न आने पाएँ;
੧ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,
2 इसलिए कि वह रोटी और पानी लेकर बनी — इस्राईल के इस्तक़बाल को न निकले, बल्कि बल'आम को उनके ख़िलाफ़ मज़दूरी पर बुलाया ताकि उन पर ला'नत करे — लेकिन हमारे ख़ुदा ने उस ला'नत को बरकत से बदल दिया।
੨ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।
3 और ऐसा हुआ कि शरी'अत को सुनकर उन्होंने सारी मिली जुली भीड़ को इस्राईल से जुदा कर दिया।
੩ਜਦੋਂ ਉਨ੍ਹਾਂ ਨੇ ਇਸ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ-ਜੁਲੀ ਭੀੜ ਨੂੰ ਵੱਖ-ਵੱਖ ਕਰ ਦਿੱਤਾ।
4 इससे पहले इलियासब काहिन ने जो हमारे ख़ुदा के घर की कोठरियों का मुख़्तार था, तूबियाह का रिश्तेदार होने की वजह से,
੪ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,
5 उसके लिए एक बड़ी कोठरी तैयार की थी जहाँ पहले नज़्र की क़ुर्बानियाँ और लुबान और बर्तन, और अनाज की और मय की और तेल की दहेकियाँ, जो हुक्म के मुताबिक़ लावियों और गानेवालों और दरबानों को दी जाती थीं, और काहिनों के लिए उठाई हुई क़ुर्बानियाँ भी रख्खी जाती थीं।
੫ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।
6 लेकिन इन दिनों में मैं येरूशलेम में न था, क्यूँकि शाह — ए — बाबुल अरतख़शशता के बत्तीसवें बरस में बादशाह के पास गया था। और कुछ दिनों के बाद मैंने बादशाह से रुख़्सत की दरख़्वास्त की,
੬ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,
7 और मैं येरूशलेम में आया, और मा'लूम किया कि ख़ुदा के घर के सहनों में तूबियाह के वास्ते एक कोठरी तैयार करने से इलियासब ने कैसी ख़राबी की है।
੭ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।
8 इससे मैं बहुत रंजीदा हुआ इसलिए मैंने तूबियाह के सब ख़ानगी सामान को उस कोठरी से बाहर फेंक दिया।
੮ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।
9 फिर मैंने हुक्म दिया और उन्होंने उन कोठरियों को साफ़ किया, और मैं ख़ुदा के घर के बर्तनों और नज़्र की क़ुर्बानियों और लुबान को फिर वहीं ले आया।
੯ਤਦ ਮੇਰੇ ਹੁਕਮ ਦੇ ਅਨੁਸਾਰ ਉਹ ਕੋਠੜੀਆਂ ਸ਼ੁੱਧ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਫਿਰ ਉੱਥੇ ਰੱਖਿਆ।
10 फिर मुझे मा'लूम हुआ कि लावियों के हिस्से उनको नहीं दिए गए, इसलिए ख़िदमतगुज़ार लावी और गानेवाले अपने अपने खेत को भाग गए हैं।
੧੦ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।
11 तब मैंने हाकिमों से झगड़कर कहा कि ख़ुदा का घर क्यूँ छोड़ दिया गया है? और मैंने उनको इकट्ठा करके उनको उनकी जगह पर मुक़र्रर किया।
੧੧ਤਦ ਮੈਂ ਹਾਕਮਾਂ ਨੂੰ ਝਿੜਕ ਕੇ ਕਿਹਾ, “ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਗਿਆ ਹੈ?” ਤਦ ਮੈਂ ਉਨ੍ਹਾਂ ਨੂੰ ਇਕੱਠੇ ਕਰ ਕੇ ਇੱਕ-ਇੱਕ ਨੂੰ ਉਸ ਦੇ ਸਥਾਨ ਉੱਤੇ ਨਿਯੁਕਤ ਕੀਤਾ।
12 तब सब अहल — ए — यहूदाह ने अनाज और मय और तेल का दसवाँ हिस्सा ख़ज़ानों में दाख़िल किया।
੧੨ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।
13 और मैंने सलमियाह काहिन और सदोक़ फ़क़ीह, और लावियों में से फ़िदायाह को ख़ज़ानों के ख़ज़ांची मुक़र्रर किया; और हनान बिन ज़क्कूर बिन मत्तनियाह उनके साथ था; क्यूँकि वह दियानतदार माने जाते थे, और अपने भाइयों में बाँट देना उनका काम था।
੧੩ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਾਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।
14 ऐ मेरे ख़ुदा इसके लिए याद कर और मेरे नेक कामों को जो मैंने अपने ख़ुदा के घर और उसके रसूम के लिए किये मिटा न डाल।
੧੪ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ।
15 उन ही दिनों में मैंने यहूदाह में कुछ को देखा, जो सबत के दिन हौज़ों में पाँव से अंगूर कुचल रहे थे, और पूले लाकर उनको गधों पर लादते थे। इसी तरह मय और अंगूर और अंजीर, और हर क़िस्म के बोझ सबत को येरूशलेम में लाते थे; और जिस दिन वह खाने की चीज़ें बेचने लगे मैंने उनको टोका।
੧੫ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।
16 वहाँ सूर के लोग भी रहते थे, जो मछली और हर तरह का सामान लाकर सबत के दिन येरूशलेम में यहूदाह के लोगों के हाथ बेचते थे।
੧੬ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।
17 तब मैंने यहूदाह के हाकिम से झगड़कर कहा, ये क्या बुरा काम है जो तुम करते, और सबत के दिन की बेहुरमती करते हो?
੧੭ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?
18 क्या तुम्हारे बाप — दादा ने ऐसा ही नहीं किया? और क्या हमारा ख़ुदा हम पर और इस शहर पर ये सब आफ़तें नहीं लाया? तो भी तुम सबत की बेहुरमती करके इस्राईल पर ज़्यादा ग़ज़ब लाते हो।
੧੮ਕੀ ਤੁਹਾਡੇ ਪੁਰਖਿਆਂ ਨੇ ਇਸੇ ਤਰ੍ਹਾਂ ਨਹੀਂ ਕੀਤਾ? ਕੀ ਇਸੇ ਕਾਰਨ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਨਹੀਂ ਲਿਆਂਦੀ? ਫੇਰ ਵੀ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਕੇ ਇਸਰਾਏਲ ਉੱਤੇ ਪਰਮੇਸ਼ੁਰ ਦੇ ਕ੍ਰੋਧ ਨੂੰ ਹੋਰ ਭੜਕਾਉਂਦੇ ਹੋ!”
19 इसलिए जब सबत से पहले येरूशलेम के फाटकों के पास अन्धेरा होने लगा, तो मैंने हुक्म दिया कि फाटक बन्द कर दिए जाएँ, और हुक्म दे दिया कि जब तक सबत गुज़र न जाए, वह न खुलें, और मैंने अपने कुछ नौकरों को फाटकों पर रख्खा कि सबत के दिन कोई बोझ अन्दर आने न पाए।
੧੯ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।
20 इसलिए ताजिर और तरह — तरह के माल के बेचनेवाले एक या दो बार येरूशलेम के बाहर टिके।
੨੦ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।
21 तब मैंने उनको टोका, और उनसे कहा कि तुम दीवार के नज़दीक क्यूँ टिक जाते हो? अगर फिर ऐसा किया तो मैं तुम को गिरफ़्तार कर लूँगा। उस वक़्त से वह सबत को फिर न आए।
੨੧ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।
22 और मैंने लावियों को हुक्म किया कि अपने आपको पाक करें, और सबत के दिन की तक़्दीस की ग़रज़ से आकर फाटकों की रखवाली करें। ऐ मेरे ख़ुदा, इसे भी मेरे हक़ में याद कर, और अपनी बड़ी रहमत के मुताबिक़ मुझ पर तरस खा।
੨੨ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ।
23 उन्ही दिनों में मैंने उन यहूदियों को भी देखा, जिन्होंने अशदूदी और 'अम्मोनी और मोआबी 'औरतें ब्याह ली थीं।
੨੩ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।
24 और उनके बच्चों की ज़बान आधी अशदूदी थी और वह यहूदी ज़बान में बात नहीं कर सकते थे, बल्कि हर क़ौम की बोली के मुताबिक़ बोलते थे।
੨੪ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ।
25 इसलिए मैंने उनसे झगड़कर उनको ला'नत की, और उनमें से कुछ को मारा, और उनके बाल नोच डाले, और उनको ख़ुदा की क़सम खिलाई, कि तुम अपनी बेटियाँ उनके बेटों को न देना, और न अपने बेटों के लिए और न अपने लिए उनकी बेटियाँ लेना।
੨੫ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।
26 क्या शाह — ए — इस्राईल सुलेमान ने इन बातों से गुनाह नहीं किया? अगरचे अकसर क़ौमों में उसकी तरह कोई बादशाह न था, और वह अपने ख़ुदा का प्यारा था, और ख़ुदा ने उसे सारे इस्राईल का बादशाह बनाया, तो भी अजनबी 'औरतों ने उसे भी गुनाह में फँसाया।
੨੬ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।
27 इसलिए क्या हम तुम्हारी सुनकर ऐसी बड़ी बुराई करें कि अजनबी 'औरतों को ब्याह कर अपने ख़ुदा का गुनाह करें?
੨੭ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?”
28 और इलियासब सरदार काहिन के बेटे यूयदा' के बेटों में से एक बेटा, हूरोनी सनबल्लत का दामाद था, इसलिए मैंने उसको अपने पास से भगा दिया
੨੮ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।
29 ऐ मेरे ख़ुदा, उनको याद कर, इसलिए कि उन्होंने कहानत को और कहानत और लावियों के 'अहद को नापाक किया है।
੨੯ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ।
30 यूँ ही मैंने उनको कुल अजनबियों से पाक किया, और काहिनों और लावियों के लिए उनकी ख़िदमत के मुताबिक़,
੩੦ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।
31 और मुक़र्ररा वक़्तों पर लकड़ी के हदिए और पहले फलों के लिए हल्क़े मुक़र्रर कर दिए। ऐ मेरे ख़ुदा, भलाई के लिए मुझे याद कर।
੩੧ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ!