< नहे 6 >
1 जब सनबल्लत और तूबियाह और जशम 'अरबी और हमारे बाक़ी दुश्मनों ने सुना कि मैं शहरपनाह को बना चुका, और उसमें कोई रख़ना बाक़ी नहीं रहा अगरचे उस वक़्त तक मैंने फाटकों में किवाड़े नहीं लगाए थे।
੧ਫਿਰ ਜਦ ਸਨਬੱਲਟ ਅਤੇ ਤੋਬਿਆਹ ਅਤੇ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਇਹ ਖ਼ਬਰ ਹੋਈ ਕਿ ਮੈਂ ਸ਼ਹਿਰਪਨਾਹ ਬਣਾ ਲਈ ਹੈ ਅਤੇ ਕੋਈ ਦਰਾਰ ਬਾਕੀ ਨਹੀਂ ਰਹੀ ਭਾਵੇਂ ਮੈਂ ਅਜੇ ਤੱਕ ਫਾਟਕਾਂ ਦੇ ਦਰਵਾਜ਼ੇ ਨਹੀਂ ਲਾਏ ਸਨ।
2 तो सनबल्लत और जशम ने मुझे ये कहला भेजा कि आ, हम ओनू के मैदान के किसी गाँव में आपस में मुलाक़ात करें। लेकिन वह मुझ से बुराई करने की फ़िक्र में थे।
੨ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।
3 इसलिए मैंने उनके पास कासिदों से कहला भेजा कि मैं बड़े काम में लगा हूँ और आ नहीं सकता; मेरे इसे छोड़कर तुम्हारे पास आने से ये काम क्यूँ बन्द रहे?
੩ਇਸ ਲਈ ਮੈਂ ਉਨ੍ਹਾਂ ਨੂੰ ਸੰਦੇਸ਼ਵਾਹਕਾਂ ਦੇ ਰਾਹੀਂ ਇਹ ਉੱਤਰ ਦਿੱਤਾ, “ਮੈਂ ਤਾਂ ਇੱਕ ਵੱਡਾ ਕੰਮ ਕਰ ਰਿਹਾ ਹਾਂ ਅਤੇ ਹੇਠਾਂ ਨਹੀਂ ਆ ਸਕਦਾ, ਮੇਰੇ ਤੁਹਾਡੇ ਕੋਲ ਹੇਠਾਂ ਆਉਣ ਦੇ ਕਾਰਨ ਇਹ ਕੰਮ ਕਿਉਂ ਰੋਕਿਆ ਜਾਵੇ?”
4 उन्होंने चार बार मेरे पास ऐसा ही पैग़ाम भेजा और मैंने उनको इसी तरह का जवाब दिया।
੪ਉਨ੍ਹਾਂ ਨੇ ਚਾਰ ਵਾਰੀ ਇਹੋ ਸੰਦੇਸ਼ ਮੇਰੇ ਕੋਲ ਭੇਜਿਆ, ਅਤੇ ਹਰ ਵਾਰੀ ਮੈਂ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਉੱਤਰ ਦਿੱਤਾ।
5 फिर सनबल्लत ने पाँचवीं बार उसी तरह से अपने नौकर को मेरे पास हाथ में खुली चिट्ठी लिए हुए भेजा:
੫ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ,
6 जिसमें लिखा था कि और क़ौमों में ये अफ़वाह है और जशम यही कहता है, कि तेरा और यहूदियों का इरादा बग़ावत करने का है, इसी वजह से तू शहरपनाह बनाता है; और तू इन बातों के मुताबिक़ उनका बादशाह बनना चाहता है।
੬ਜਿਸ ਵਿੱਚ ਇਹ ਲਿਖਿਆ ਹੋਇਆ ਸੀ, “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਸ਼ਹਿਰਪਨਾਹ ਨੂੰ ਬਣਵਾਉਂਦਾ ਹੈਂ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਨ੍ਹਾਂ ਦਾ ਰਾਜਾ ਬਣਨਾ ਚਾਹੁੰਦਾ ਹੈ।
7 और तूने नबियों को भी मुक़र्रर किया कि येरूशलेम में तेरे हक़ में 'ऐलान करें और कहें, 'यहूदाह में एक बादशाह है। तब इन बातों के मुताबिक़ बादशाह को इत्तला' की जाएगी। इसलिए अब आ हम आपस में मशवरा करें।
੭ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”
8 तब मैंने उसके पास कहला भेजा, “जो तू कहता है, इस तरह की कोई बात नहीं हुई, बल्कि तू ये बातें अपने ही दिल से बनाता है।”
੮ਤਦ ਮੈਂ ਉਸ ਨੂੰ ਇਹ ਉੱਤਰ ਭੇਜਿਆ, “ਜਿਵੇਂ ਤੂੰ ਕਿਹਾ ਹੈ, ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ!”
9 वह सब तो हम को डराना चाहते थे, और कहते थे कि इस काम में उनके हाथ ऐसे ढीले पड़ जाएँगे कि वह होने ही का नहीं। लेकिन अब ऐ ख़ुदा, तू मेरे हाथों को ताक़त बख़्श।
੯ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ। ਹੁਣ ਹੇ ਪਰਮੇਸ਼ੁਰ! ਮੇਰੇ ਹੱਥਾਂ ਨੂੰ ਤਕੜੇ ਕਰ!
10 फिर मैं समा'याह बिन दिलायाह बिन मुहेतबेल के घर गया, वह घर में बन्द था; उसने कहा, “हम ख़ुदा के घर में, हैकल के अन्दर मिलें, और हैकल के दरवाज़ों को बन्द कर लें। क्यूँकि वह तुझे क़त्ल करने को आएँगे, वह ज़रूर रात को तुझे क़त्ल करने को आएँगे।”
੧੦ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।”
11 मैंने कहा, “क्या मुझसा आदमी भागे? और कौन है जो मुझ सा हो और अपनी जान बचाने को हैकल में घुसे'? मैं अन्दर नहीं जाने का।”
੧੧ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”
12 और मैंने मा'लूम कर लिया कि ख़ुदा ने उसे नहीं भेजा था, लेकिन उसने मेरे ख़िलाफ़ पेशीनगोई की बल्कि सनबल्लत और तूबियाह ने उसे मज़दूरी पर रख्खा था।
੧੨ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।
13 और उसको इसलिए मज़दूरी दी गई ताकि मैं डर जाऊँ और ऐसा काम करके ख़ताकार ठहरूँ, और उनको बुरी ख़बर फैलाने का मज़मून मिल जाए, ताकि मुझे मलामत करें।
੧੩ਉਨ੍ਹਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਕਿ ਮੈਂ ਡਰ ਜਾਂਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣਾਂ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।
14 ऐ मेरे ख़ुदा! तूबियाह और सनबल्लत को उनके इन कामों के लिहाज़ से, और नौ'ईदियाह नबिया को भी और बाक़ी नबियों को जो मुझे डराना चाहते थे याद रख।
੧੪“ਹੇ ਮੇਰੇ ਪਰਮੇਸ਼ੁਰ, ਤੋਬਿਆਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ।”
15 ग़रज़ बावन दिन में, अलूल महीने की पच्चीसवीं तारीख़ को शहरपनाह बन चुकी।
੧੫ਇਸ ਤਰ੍ਹਾਂ ਅਲੂਲ ਮਹੀਨੇ ਦੀ ਪੱਚੀ ਤਾਰੀਖ਼ ਨੂੰ ਅਰਥਾਤ ਬਵੰਜਾ ਦਿਨਾਂ ਵਿੱਚ ਸ਼ਹਿਰਪਨਾਹ ਬਣ ਕੇ ਪੂਰੀ ਹੋ ਗਈ।
16 जब हमारे सब दुश्मनों ने ये सुना, तो हमारे आस — पास की सब क़ौमें डरने लगीं और अपनी ही नज़र में ख़ुद ज़लील हो गईं; क्यूँकि उन्होंने जान लिया कि ये काम हमारे ख़ुदा की तरफ़ से हुआ।
੧੬ਫਿਰ ਅਜਿਹਾ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਇਹ ਸੁਣਿਆ ਤਦ ਸਾਡੇ ਚੁਫ਼ੇਰੇ ਰਹਿਣ ਵਾਲੀਆਂ ਸਾਰੀਆਂ ਕੌਮਾਂ ਦੇ ਲੋਕ ਡਰ ਗਏ ਅਤੇ ਉਹ ਬਹੁਤ ਹੀ ਸ਼ਰਮਿੰਦੇ ਹੋਏ ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਇਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਹੋਇਆ ਹੈ।
17 इसके अलावा उन दिनों में यहूदाह के अमीर बहुत से ख़त तूबियाह को भेजते थे, और तूबियाह के ख़त उनके पास आते थे।
੧੭ਨਾਲੇ ਉਨ੍ਹਾਂ ਦਿਨਾਂ ਵਿੱਚ ਯਹੂਦੀ ਸਾਮੰਤਾਂ ਦੀਆਂ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਕੋਲ ਗਈਆਂ ਅਤੇ ਤੋਬਿਆਹ ਦੀਆਂ ਚਿੱਠੀਆਂ ਉਨ੍ਹਾਂ ਕੋਲ ਆਈਆਂ।
18 क्यूँकि यहूदाह में बहुत लोगों ने उससे क़ौल — ओ — क़रार किया था, इसलिए कि वह सिकनियाह बिन अरख़ का दामाद था; और उसके बेटे यहूहानान ने मुसल्लाम बिन बरकियाह की बेटी को ब्याह लिया था।
੧੮ਕਿਉਂ ਜੋ ਉਹ ਆਰਹ ਦੇ ਪੁੱਤਰ ਸ਼ਕਨਯਾਹ ਦਾ ਜੁਵਾਈ ਸੀ, ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਦੀ ਧੀ ਨਾਲ ਵਿਆਹ ਕਰ ਲਿਆ ਸੀ, ਇਸ ਲਈ ਬਹੁਤ ਸਾਰੇ ਯਹੂਦੀਆਂ ਨੇ ਉਸ ਦੇ ਪੱਖ ਵਿੱਚ ਹੋਣ ਦੀ ਸਹੁੰ ਖਾਧੀ ਸੀ।
19 और वह मेरे आगे उसकी नेकियों का बयान भी करते थे और मेरी बातें उसे सुनाते थे, और तूबियाह मुझे डराने को चिट्ठियाँ भेजा करता था।
੧੯ਉਹ ਉਸ ਦੀਆਂ ਨੇਕੀਆਂ ਮੈਨੂੰ ਦੱਸਦੇ ਰਹਿੰਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਕੇ ਦੱਸਦੇ ਸਨ ਅਤੇ ਤੋਬਿਆਹ ਮੈਨੂੰ ਡਰਾਉਣ ਲਈ ਚਿੱਠੀਆਂ ਭੇਜਦਾ ਹੁੰਦਾ ਸੀ।