< अम्सा 16 >
1 दिल की तदबीरें इंसान से हैं, लेकिन ज़बान का जवाब ख़ुदावन्द की तरफ़ से है।
੧ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
2 इंसान की नज़र में उसके सब चाल चलन पाक हैं, लेकिन ख़ुदावन्द रूहों को जाँचता है।
੨ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
3 अपने सब काम ख़ुदावन्द पर छोड़ दे, तो तेरे इरादे क़ाईम रहेंगे।
੩ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
4 ख़ुदावन्द ने हर एक चीज़ ख़ास मक़सद के लिए बनाई, हाँ शरीरों को भी उसने बुरे दिन के लिए बनाया।
੪ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
5 हर एक से जिसके दिल में गु़रूर है, ख़ुदावन्द को नफ़रत है; यक़ीनन वह बे सज़ा न छूटेगा।
੫ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
6 शफ़क़त और सच्चाई से बदी का और लोग ख़ुदावन्द के ख़ौफ़ की वजह से बदी से बाज़ आते हैं।
੬ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
7 जब इंसान का चाल चलन ख़ुदावन्द को पसंद आता है तो वह उसके दुश्मनों को भी उसके दोस्त बनाता है।
੭ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
8 सदाक़त के साथ थोड़ा सा माल, बे इन्साफ़ी की बड़ी आमदनी से बेहतर है।
੮ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
9 आदमी का दिल आपनी राह ठहराता है लेकिन ख़ुदावन्द उसके क़दमों की रहनुमाई करता है।
੯ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
10 कलाम — ए — रब्बानी बादशाह के लबों से निकलता है, और उसका मुँह 'अदालत करने में ख़ता नहीं करता।
੧੦ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
11 ठीक तराजू़ और पलड़े ख़ुदावन्द के हैं, थैली के सब तौल बाट उसका काम हैं।
੧੧ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
12 शरारत करने से बादशाहों को नफ़रत है, क्यूँकि तख़्त का क़याम सदाक़त से है।
੧੨ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
13 सादिक़ लब बादशाहों की ख़ुशनूदी हैं, और वह सच बोलने वालों को दोस्त रखते हैं।
੧੩ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
14 बादशाह का क़हर मौत का क़ासिद है, लेकिन 'अक़्लमंद आदमी उसे ठंडा करता है।
੧੪ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
15 बादशाह के चेहरे के नूर में ज़िन्दगी है, और उसकी नज़र — ए — 'इनायत आख़री बरसात के बादल की तरह है।
੧੫ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
16 हिकमत का हुसूल सोने से बहुत बेहतर है, और समझ का हुसूल चाँदी से बहुत पसन्दीदा है।
੧੬ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
17 रास्तकार आदमी की शाहराह यह है कि बदी से भागे, और अपनी राह का निगहबान अपनी जान की हिफ़ाजत करता है।
੧੭ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
18 हलाकत से पहले तकब्बुर, और ज़वाल से पहले ख़ुदबीनी है।
੧੮ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
19 ग़रीबों के साथ फ़रोतन बनना, मुतकब्बिरों के साथ लूट का माल तक़सीम करने से बेहतर है।
੧੯ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
20 जो कलाम पर तवज्जुह करता है, भलाई देखेगा: और जिसका भरोसा ख़ुदावन्द पर है, मुबारक है।
੨੦ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!
21 'अक़्लमंद दिल होशियार कहलाएगा, और शीरीन ज़बानी से 'इल्म की फ़िरावानी होती है।
੨੧ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।
22 'अक्लमंद के लिए 'अक़्ल हयात का चश्मा है, लेकिन बेवक़ूफ़ की तरबियत बेवक़ूफ़ ही है।
੨੨ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
23 'अक़्लमंद का दिल उसके मुँह की तरबियत करता है, और उसके लबों को 'इल्म बख़्शता है।
੨੩ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
24 दिलपसंद बातें शहद का छत्ता हैं, वह जी को मीठी लगती हैं और हड्डियों के लिए शिफ़ा हैं।
੨੪ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
25 ऐसी राह भी है, जो इंसान को सीधी मा'लूम होती है; लेकिन उसकी इन्तिहा में मौत की राहें हैं।
੨੫ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
26 मेहनत करने वाले की ख़्वाहिश उससे काम कराती है, क्यूँकि उसका पेट उसको उभारता है।
੨੬ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।
27 ख़बीस आदमी शरारत को ख़ुद कर निकालता है, और उसके लबों में जैसे जलाने वाली आग है।
੨੭ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
28 टेढ़ा आदमी फ़ितना ओंगेज़ है, और ग़ीबत करने वाला दोस्तों में जुदाई डालता है।
੨੮ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
29 तुन्दखू़ आदमी अपने पड़ोसियों को वरग़लाता है, और उसको बुरी राह पर ले जाता है।
੨੯ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।
30 आँख मारने वाला कजी ईजाद करता है, और लब चबाने वाला फ़साद खड़ा करता है।
੩੦ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
31 सफ़ेद सिर शौकत का ताज है; वह सदाक़त की राह पर पाया जाएगा।
੩੧ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
32 जो क़हर करने में धीमा है पहलवान से बेहतर है, और वह जो अपनी रूह पर ज़ाबित है उस से जो शहर को ले लेता है।
੩੨ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
33 पर्ची गोद में डाली जाती है, लेकिन उसका सारा इन्तिज़ाम ख़ुदावन्द की तरफ़ से है।
੩੩ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।