< अम्सा 25 >

1 ये भी सुलेमान की अम्साल हैं; जिनकी शाह — ए — यहूदाह हिज़क़ियाह के लोगों ने नक़ल की थी:
ਇਹ ਵੀ ਸੁਲੇਮਾਨ ਦੀਆਂ ਕਹਾਉਤਾਂ ਹਨ, ਜਿਨ੍ਹਾਂ ਦੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਹਾਕਮਾਂ ਨੇ ਨਕਲ ਉਤਾਰੀ,
2 ख़ुदा का जलाल राज़दारी में है, लेकिन बादशाहों का जलाल मुआ'मिलात की तफ़्तीश में।
ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ।
3 आसमान की ऊँचाई और ज़मीन की गहराई, और बादशाहों के दिल की इन्तिहा नहीं मिलती।
ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ।
4 चाँदी की मैल दूर करने से, सुनार के लिए बर्तन बन जाता है।
ਚਾਂਦੀ ਦਾ ਖੋਟ ਕੱਢੋ, ਤਾਂ ਸਰਾਫ਼ ਲਈ ਭਾਂਡਾ ਬਣੇਗਾ।
5 शरीरों को बादशाह के सामने से दूर करने से, उसका तख़्त सदाक़त पर क़ाईम हो जाएगा।
ਰਾਜੇ ਦੇ ਅੱਗੋਂ ਦੁਸ਼ਟ ਕੱਢੋ, ਤਾਂ ਉਹ ਦੀ ਗੱਦੀ ਧਰਮ ਦੇ ਕੰਮ ਨਾਲ ਸਥਿਰ ਹੋ ਜਾਵੇਗੀ।
6 बादशाह के सामने अपनी बड़ाई न करना, और बड़े आदमियों की जगह खड़ा न होना;
ਰਾਜੇ ਦੇ ਹਜ਼ੂਰ ਆਪਣਾ ਆਦਰ ਨਾ ਕਰ, ਅਤੇ ਵੱਡਿਆਂ ਲੋਕਾਂ ਦੇ ਥਾਂ ਉੱਤੇ ਖੜ੍ਹਾ ਨਾ ਹੋ,
7 क्यूँकिये बेहतर है कि हाकिम के आमने — सामने जिसको तेरी आँखों ने देखा है, तुझ से कहा जाए, आगे बढ़ कर बैठ। न कि तू पीछे हटा दिया जाए।
ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।
8 झगड़ा करने में जल्दी न कर, आख़िरकार जब तेरा पड़ोसी तुझको ज़लील करे, तब तू क्या करेगा?
ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?
9 तू पड़ोसी के साथ अपने दा'वे का ज़िक्र कर, लेकिन किसी दूसरे का राज़ न खोल;
ਆਪਣੇ ਗੁਆਂਢੀ ਨਾਲ ਹੀ ਆਪਣੇ ਝਗੜੇ ਦੇ ਬਾਰੇ ਗੱਲਬਾਤ ਕਰ, ਅਤੇ ਇਸ ਭੇਤ ਨੂੰ ਕਿਸੇ ਦੂਜੇ ਉੱਤੇ ਨਾ ਖੋਲ੍ਹ,
10 ऐसा न हो जो कोई उसे सुने तुझे रुस्वा करे, और तेरी बदनामी होती रहे।
੧੦ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ।
11 बामौक़ा' बातें, रूपहली टोकरियों में सोने के सेब हैं।
੧੧ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ।
12 'अक़्लमंद मलामत करने वाले की बात, सुनने वाले के कान में सोने की बाली और कुन्दन का ज़ेवर है।
੧੨ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ।
13 वफ़ादार क़ासिद अपने भेजने वालों के लिए, ऐसा है जैसे फ़सल काटने के दिनों में बर्फ़ की ठंडक, क्यूँकि वह अपने मालिकों की जान को ताज़ा दम करता है।
੧੩ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ।
14 जो किसी झूटी लियाक़त पर फ़ख़्र करता है, वह बेबारिश बादल और हवा की तरह है।
੧੪ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ।
15 तहम्मुल करने से हाकिम राज़ी हो जाता है, और नर्म ज़बान हड्डी को भी तोड़ डालती है।
੧੫ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ, ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
16 क्या तूने शहद पाया? तू इतना खा जितना तेरे लिए काफ़ी है। ऐसा न हो तू ज़्यादा खा जाए और उगल डाल्ले
੧੬ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
17 अपने पड़ोसी के घर बार बार जाने से अपने पाँवों को रोक, ऐसा न हो कि वह दिक़ होकर तुझ से नफ़रत करे।
੧੭ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
18 जो अपने पड़ोसी के खिलाफ़ झूटी गवाही देता है वह गुर्ज़ और तलवार और तेज़ तीर है।
੧੮ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ।
19 मुसीबत के वक़्त बेवफ़ा आदमी पर 'ऐतमाद, टूटा दाँत और उखड़ा पाँव है।
੧੯ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।
20 जो किसी ग़मगीन के सामने गीत गाता है, वह गोया जाड़े में किसी के कपड़े उतारता और सज्जी पर सिरका डालता है।
੨੦ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।
21 अगर तेरा दुश्मन भूका हो तो उसे रोटी खिला, और अगर वह प्यासा हो तो उसे पानी पिला;
੨੧ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ,
22 क्यूँकि तू उसके सिर पर अंगारों का ढेर लगाएगा, और ख़ुदावन्द तुझ को बदला देगा।
੨੨ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
23 उत्तरी हवा मेह को लाती है, और ग़ैबत गो ज़बान तुर्शरूई को।
੨੩ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
24 घर की छत पर एक कोने में रहना, झगड़ालू बीवी के साथ कुशादा मकान में रहने से बेहतर है।
੨੪ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ।
25 वह ख़ुशख़बरी जो दूर के मुल्क से आए, ऐसी है जैसे थके मांदे की जान के लिए ठंडा पानी।
੨੫ਜਿਵੇਂ ਥੱਕੇ ਮਾਂਦੇ ਦੀ ਜਾਨ ਦੇ ਲਈ ਠੰਡਾ ਪਾਣੀ, ਤਿਵੇਂ ਹੀ ਦੂਰ ਦੇਸੋਂ ਆਈ ਹੋਈ ਚੰਗੀ ਖ਼ਬਰ ਹੈ।
26 सादिक़ का शरीर के आगे गिरना, गोया गन्दा नाला और नापाक सोता है।
੨੬ਧਰਮੀ ਮਨੁੱਖ ਜੋ ਦੁਸ਼ਟ ਦੇ ਅੱਗੇ ਦੱਬ ਜਾਂਦਾ ਹੈ, ਉਹ ਗੰਧਲੇ ਸੋਤੇ ਅਤੇ ਨਸ਼ਟ ਹੋਏ ਝਰਨੇ ਵਰਗਾ ਹੈ।
27 बहुत शहद खाना अच्छा नहीं, और अपनी बुज़ुर्गी का तालिब होना ज़ेबा नहीं है।
੨੭ਬਾਹਲਾ ਸ਼ਹਿਦ ਖਾਣਾ ਚੰਗਾ ਨਹੀਂ, ਅਤੇ ਆਪਣੀ ਮਹਿਮਾ ਦੀ ਭਾਲ ਕਰਨੀ ਮਨੁੱਖਾਂ ਲਈ ਉੱਚਿਤ ਨਹੀਂ ਹੈ।
28 जो अपने नफ़्स पर ज़ाबित नहीं, वह बेफ़सील और मिस्मारशुदा शहर की तरह है।
੨੮ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।

< अम्सा 25 >