< अम्सा 30 >

1 याक़ा के बेटे अज़ूर के पैग़ाम की बातें: उस आदमी ने एतीएल, हाँ इतीएलऔर उकाल से कहा: ।
ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,
2 यक़ीनन मैं हर एक इंसान से ज़्यादा और इंसान का सा समझ मुझ में नहीं
ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
3 मैंने हिकमत नहीं सीखी और न मुझे उस क़ुद्दूस का 'इरफ़ान हासिल है।
ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
4 कौन आसमान पर चढ़ा और फिर नीचे उतरा? किसने हवा को अपनी मुट्ठी में जमा'कर लिया? किसने पानी की चादर में बाँधा? किसने ज़मीन की हदें ठहराई? अगर तू जानता है, तो बता उसका क्या नाम है, और उसके बेटे का क्या नाम है?
ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
5 ख़ुदा का हर एक बात पाक है, वह उनकी सिपर है जिनका भरोसा उस पर है।
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
6 तू उसके कलाम में कुछ न बढ़ाना, ऐसा न हो वह तुझ को तम्बीह करे और तू झूटा ठहरे।
ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
7 मैंने तुझ से दो बातों की दरख़्वास्त की है, मेरे मरने से पहले उनको मुझ से दरेग न कर।
ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
8 बतालत और दरोग़गोई को मुझ से दूर कर दे; और मुझ को न कंगाल कर न दौलतमंद, मेरी ज़रूरत के मुताबिक़ मुझे रोज़ी दे।
ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
9 ऐसा न हो कि मैं सेर होकर इन्कार करूं और कहूँ, ख़ुदावन्द कौन है? या ऐसा न हो मुहताज होकर चोरी करूं, और अपने ख़ुदा के नाम की तकफ़ीर करूं।
ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
10 ख़ादिम पर उसके आक़ा के सामने तोहमत न लगा, ऐसा न हो कि वह तुझ पर ला'नत करे, और तू मुजरिम ठहरे।
੧੦ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
11 एक नसल ऐसी है, जो अपने बाप पर ला'नत करती है और अपनी माँ को मुबारक नहीं कहती।
੧੧ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
12 एक नसल ऐसी है, जो अपनी निगाह में पाक है, लेकिन उसकी गंदगी उससे धोई नहीं गई।
੧੨ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
13 एक नसल ऐसी है, कि वाह क्या ही बलन्द नज़र है, और उनकी पलकें ऊपर को उठी रहती हैं।
੧੩ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
14 एक नसल ऐसी है, जिसके दाँत तलवारें है, और डाढ़े छुरियाँ ताकि ज़मीन के ग़रीबों और बनी आदम के कंगालों को खा जाएँ।
੧੪ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
15 जोंक की दो बेटियाँ हैं, जो “दे दे” चिल्लाती हैं; तीन हैं जो कभी सेर नहीं होतीं, बल्कि चार हैं जो कभी “बस” नहीं कहतीं।
੧੫ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
16 पाताल और बाँझ का रिहम, और ज़मीन जो सेराब नहीं हुई, और आग जो कभी “बस” नहीं कहती। (Sheol h7585)
੧੬ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ। (Sheol h7585)
17 वह आँख जो अपने बाप की हँसी करती है, और अपनी माँ की फ़रमाँबरदारी को हक़ीर जानती है, वादी के कौवे उसको उचक ले जाएँगे, और गिद्ध के बच्चे उसे खाएँगे।
੧੭ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
18 तीन चीज़े मेरे नज़दीक़ बहुत ही 'अजीब हैं, बल्कि चार हैं, जिनको मैं नहीं जानता:
੧੮ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
19 'उकाब की राह हवा में, और साँप की राह चटान पर, और जहाज़ की राह समन्दर में, और मर्द का चाल चलन जवान 'औरत के साथ।
੧੯ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
20 ज़ानिया की राह ऐसी ही है; वह खाती है और अपना मुँह पोंछती है, और कहती है, मैंने कुछ बुराई नहीं की।
੨੦ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
21 तीन चीज़ों से ज़मीन लरज़ाँ है; बल्कि चार हैं, जिनकी वह बर्दाश्त नहीं कर सकती:
੨੧ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22 गुलाम से जो बादशाही करने लगे, और बेवक़ूफ़ से जब उसका पेट भरे,
੨੨ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23 और नामक़बूल 'औरत से जब वह ब्याही जाए, और लौंडी से जो अपनी बीबी की वारिस हो।
੨੩ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
24 चार हैं, जो ज़मीन पर ना चीज़ हैं, लेकिन बहुत 'अक़्लमंद हैं:
੨੪ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25 चीटियाँ कमज़ोर मख़लूक़ हैं, तौ भी गर्मी में अपने लिए ख़ुराक जमा' कर रखती हैं;
੨੫ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26 और साफ़ान अगरचे नातवान मख़्लूक़ हैं, तो भी चटानों के बीच अपने घर बनाते हैं;
੨੬ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27 और टिड्डियाँ जिनका कोई बादशाह नहीं, तोभी वह परे बाँध कर निकलती हैं;
੨੭ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
28 और छिपकली जो अपने हाथों से पकड़ती है, और तोभी शाही महलों में है।
੨੮ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
29 तीन ख़ुश रफ़्तार हैं, बल्कि चार जिनका चलना ख़ुश नुमा है:
੨੯ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
30 एक तो शेर — ए — बबर जो सब हैवानात में बहादुर है, और किसी को पीठ नहीं दिखाता:
੩੦ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
31 जंगली घोड़ा और बकरा, और बादशाह, जिसका सामना कोई न करे।
੩੧ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
32 अगर तूने बेवक़ूफ़ी से अपने आपको बड़ा ठहराया है, या तूने कोई बुरा मन्सूबा बाँधा है, तो हाथ अपने मुँह पर रख।
੩੨ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
33 क्यूँकि यक़ीनन दूध बिलोने से मक्खन निकलता है, और नाक मरोड़ने से लहू, इसी तरह क़हर भड़काने से फ़साद खड़ा होता है।
੩੩ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।

< अम्सा 30 >