< अम्सा 4 >
1 ऐ मेरे बेटो, बाप की तरबियत पर कान लगाओ, और समझ हासिल करने के लिए तवज्जुह करो।
੧ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
2 क्यूँकि मैं तुम को अच्छी तल्क़ीन करता तुम मेरी ता'लीम को न छोड़ना।
੨ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ।
3 क्यूँकि मैं भी अपने बाप का बेटा था, और अपनी माँ की निगाह में नाज़ुक और अकेला लाडला।
੩ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ,
4 बाप ने मुझे सिखाया और मुझ से कहा, “मेरी बातें तेरे दिल में रहें, मेरे फ़रमान बजा ला और ज़िन्दा रह।
੪ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
5 हिकमत हासिल कर, समझ हासिल कर, भूलना मत और मेरे मुँह की बातों से नाफ़रमान न होना।
੫ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
6 हिकमत को न छोड़ना, वह तेरी हिफ़ाज़त करेगी; उससे मुहब्बत रखना, वह तेरी निगहबान होगी।
੬ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
7 हिकमत अफ़ज़ल असल है, फिर हिकमत हासिल कर; बल्किअपने तमाम हासिलात से समझ हासिल कर;
੭ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
8 उसकी ता'ज़ीम कर, वह तुझे सरफ़राज़ करेगी; जब तू उसे गले लगाएगा, वह तुझे 'इज़्ज़त बख़्शेगी।
੮ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
9 वह तेरे सिर पर ज़ीनत का सेहरा बाँधेगी; और तुझ को ख़ूबसूरती का ताज 'अता करेगी।”
੯ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।
10 ऐ मेरे बेटे, सुन और मेरी बातों को कु़बूल कर, और तेरी ज़िन्दगी के दिन बहुत से होंगे।
੧੦ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
11 मैंने तुझे हिकमत की राह बताई है; और राह — ए — रास्त पर तेरी राहनुमाई की है।
੧੧ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
12 जब तू चलेगा तेरे क़दम कोताह न होंगे; और अगर तू दौड़े तो ठोकर न खाएगा।
੧੨ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
13 तरबियत को मज़बूती से पकड़े रह, उसे जाने न दे; उसकी हिफ़ाज़त कर क्यूँकि वह तेरी ज़िन्दगी है।
੧੩ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
14 शरीरों के रास्ते में न जाना, और बुरे आदमियों की राह में न चलना।
੧੪ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
15 उससे बचना, उसके पास से न गुज़रना, उससे मुड़कर आगे बढ़ जाना;
੧੫ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
16 क्यूँकि वह जब तक बुराई न कर लें सोते नहीं; और जब तक किसी को गिरा न दें उनकी नींद जाती रहती है।
੧੬ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
17 क्यूँकि वह शरारत की रोटी खाते, और जु़ल्म की मय पीते हैं।
੧੭ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
18 लेकिन सादिक़ों की राह सुबह की रोशनी की तरह है, जिसकी रोशनी दो पहर तक बढ़ती ही जाती है।
੧੮ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
19 शरीरों की राह तारीकी की तरह है; वह नहीं जानते कि किन चीज़ों से उनको ठोकर लगती है।
੧੯ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
20 ऐ मेरे बेटे, मेरी बातों पर तवज्जुह कर, मेरे कलाम पर कान लगा।
੨੦ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
21 उसको अपनी आँख से ओझल न होने दे, उसको अपने दिल में रख।
੨੧ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
22 क्यूँकि जो इसको पा लेते हैं, यह उनकी ज़िन्दगी, और उनके सारे जिस्म की सिहत है।
੨੨ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
23 अपने दिल की खू़ब हिफ़ाज़त कर; क्यूँकि ज़िन्दगी का सर चश्मा वही हैं।
੨੩ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
24 कजगो मुँह तुझ से अलग रहे, दरोग़गो लब तुझ से दूर हों।
੨੪ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।
25 तेरी आँखें सामने ही नज़र करें, और तेरी पलके सीधी रहें।
੨੫ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
26 अपने पाँव के रास्ते को हमवार बना, और तेरी सब राहें क़ाईम रहें।
੨੬ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ।
27 न दहने मुड़ न बाएँ; और पाँव को बदी से हटा ले।
੨੭ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।