< अम्सा 6 >

1 ऐ मेरे बेटे, अगर तू अपने पड़ोसी का ज़ामिन हुआ है, अगर तू हाथ पर हाथ मारकर किसी बेगाने का ज़िम्मेदार हुआ है,
ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,
2 तो तू अपने ही मुँह की बातों में फंसा, तू अपने ही मुँह की बातों से पकड़ा गया।
ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।
3 इसलिए ऐ मेरे बेटे, क्यूँकि तू अपने पड़ोसी के हाथ में फँस गया है, अब यह कर और अपने आपको बचा ले, जा, ख़ाकसार बनकर अपने पड़ोसी से इसरार कर।
ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।
4 तू न अपनी आँखों में नींद आने दे, और न अपनी पलकों में झपकी।
ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।
5 अपने आपको हरनी की तरह और सय्याद के हाथ से, और चिड़िया की तरह चिड़ीमार के हाथ से छुड़ा।
ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।
6 ऐ काहिल, चींटी के पास जा, चाल चलन पर ग़ौर कर और 'अक़्लमंद बन।
ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
7 जो बावजूद यह कि उसका न कोई सरदार, न नाज़िर न हाकिम है,
ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ,
8 गर्मी के मौसिम में अपनी खू़राक मुहय्या करती है, और फ़सल कटने के वक़्त अपनी ख़ुराक जमा' करती है।
ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
9 ऐ काहिल, तू कब तक पड़ा रहेगा? तू नींद से कब उठेगा?
ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
10 थोड़ी सी नींद, एक और झपकी, ज़रा पड़े रहने को हाथ पर हाथ:
੧੦ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
11 इसी तरह तेरी ग़रीबी राहज़न की तरह, और तेरी तंगदस्ती हथियारबन्द आदमी की तरह आ पड़ेगी।
੧੧ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
12 ख़बीस — ओ — बदकार आदमी, टेढ़ी तिरछी ज़बान लिए फिरता है।
੧੨ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
13 वह आँख मारता है, वह पाँव से बातें, और ऊँगलियों से इशारा करता है।
੧੩ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
14 उसके दिल में कजी है, वह बुराई के मन्सूबे बाँधता रहता है, वह फ़ितना अंगेज़ है।
੧੪ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
15 इसलिए आफ़त उस पर अचानक आ पड़ेगी, वह एकदम तोड़ दिया जाएगा और कोई चारा न होगा।
੧੫ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
16 छ: चीजें हैं जिनसे ख़ुदावन्द को नफ़रत है, बल्कि सात हैं जिनसे उसे नफ़रत है:
੧੬ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
17 ऊँची आँखें, झूटी ज़बान, बेगुनाह का खू़न बहाने वाले हाथ,
੧੭ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
18 बुरे मन्सूबे बाँधने वाला दिल, शरारत के लिए तेज़ रफ़्तार पाँव,
੧੮ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
19 झूटा गवाह जो दरोग़गोई करता है, और जो भाइयों में निफ़ाक़ डालता है।
੧੯ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
20 ऐ मेरे बेटे, अपने बाप के फ़रमान को बजा ला, और अपनी माँ की ता'लीम को न छोड़।
੨੦ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21 इनको अपने दिल पर बाँधे रख, और अपने गले का तौक़ बना ले।
੨੧ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
22 यह चलते वक़्त तेरी रहबरी, और सोते वक़्त तेरी निगहबानी, और जागते वक़्त तुझ से बातें करेगी।
੨੨ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
23 क्यूँकि फ़रमान चिराग़ है और ता'लीम नूर, और तरबियत की मलामत ज़िन्दगी की राह है,
੨੩ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
24 ताकि तुझ को बुरी 'औरत से बचाए, या'नी बेगाना 'औरत की ज़बान की चापलूसी से।
੨੪ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।
25 तू अपने दिल में उसके हुस्न पर 'आशिक़ न हो, और वह तुझ को अपनी पलकों से शिकार न करे।
੨੫ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
26 क्यूँकि धोके की वजह से आदमी टुकड़े का मुहताज हो जाता है, और ज़ानिया क़ीमती जान का शिकार करती है।
੨੬ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।
27 क्या मुम्किन है कि आदमी अपने सीने में आग रख्खे, और उसके कपड़े न जलें?
੨੭ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?
28 या कोई अंगारों पर चले, और उसके पाँव न झुलसें?
੨੮ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
29 वह भी ऐसा है जो अपने पड़ोसी की बीवी के पास जाता है; जो कोई उसे छुए बे सज़ा न रहेगा।
੨੯ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
30 चोर अगर भूक के मारे अपना पेट भरने को चोरी करे, तो लोग उसे हक़ीर नहीं जानते;
੩੦ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
31 लेकिन अगर वह पकड़ा जाए तो सात गुना भरेगा, उसे अपने घर का सारा माल देना पड़ेगा।
੩੧ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
32 जो किसी 'औरत से ज़िना करता है वह बे'अक़्ल है; वही ऐसा करता है जो अपनी जान को हलाक करना चाहता है।
੩੨ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
33 वह ज़ख़्म और ज़िल्लत उठाएगा, और उसकी रुस्वाई कभी न मिटेगी।
੩੩ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34 क्यूँकि गै़रत से आदमी ग़ज़बनाक होता है, और वह इन्तिक़ाम के दिन नहीं छोड़ेगा।
੩੪ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
35 वह कोई फ़िदिया मंजूर नहीं करेगा, और चाहे तू बहुत से इन'आम भी दे तोभी वह राज़ी न होगा।
੩੫ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।

< अम्सा 6 >