< ज़बूर 108 >
1 ऐ ख़ुदा, मेरा दिल क़ाईम है; मैं गाऊँगा और दिल से मदहसराई करूँगा।
੧ਗੀਤ। ਦਾਊਦ ਦਾ ਭਜਨ ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
2 ऐ बरबत और सितार जागो! मैं ख़ुद भी सुबह सवेरे जाग उठूँगा।
੨ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!
3 ऐ ख़ुदावन्द, मैं लोगों में तेरा शुक्र करूँगा, मैं उम्मतों में तेरी मदहसराई करूँगा।
੩ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ।
4 क्यूँकि तेरी शफ़क़त आसमान से बुलन्द है, और तेरी सच्चाई आसमानों के बराबर है।
੪ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ!
5 ऐ ख़ुदा, तू आसमानों पर सरफ़राज़ हो! और तेरा जलाल सारी ज़मीन पर हो
੫ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
6 अपने दहने हाथ से बचा और हमें जवाब दे, ताकि तेरे महबूब बचाए जाएँ।
੬ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।
7 ख़ुदा ने अपनी पाकिज़गी में यह फ़रमाया है “मैं खु़शी करूँगा, मैं सिकम को तक़्सीम करूँगा और सुकात की वादी को बाटुँगा।
੭ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
8 जिल'आद मेरा है, मनस्सी मेरा है; इफ़्राईम मेरे सिर का खू़द है; यहूदाह मेरा 'असा है।
੮ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
9 मोआब मेरी चिलपची है, अदोम पर मैं जूता फेकूँगा, मैं फ़िलिस्तीन पर ललकारूँगा।”
੯ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ।
10 मुझे उस फ़सीलदार शहर में कौन पहुँचाएगा? कौन मुझे अदोम तक ले गया है?
੧੦ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
11 ऐ ख़ुदा, क्या तूने हमें रद्द नहीं कर दिया? ऐ ख़ुदा, तू हमारे लश्करों के साथ नहीं जाता।
੧੧ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
12 मुख़ालिफ़ के मुक़ाबिले में हमारी मदद कर, क्यूँकि इंसानी मदद 'बेकार है।
੧੨ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
13 ख़ुदा की बदौलत हम दिलावरी करेगी; क्यूँकि वही हमारे मुख़ालिफ़ों को पामाल करेगा।
੧੩ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।