< ज़बूर 141 >
1 ऐ ख़ुदावन्द! मैने तेरी दुहाई दी मेरी तरफ़ जल्द आ! जब मैं तुझ से दुआ करूँ, तो मेरी आवाज़ पर कान लगा!
੧ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!
2 मेरी दुआ तेरे सामने ख़ुशबू की तरह हो, और मेरा हाथ उठाना शाम की कु़र्बानी की तरह!
੨ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।
3 ऐ ख़ुदावन्द! मेरे मुँह पर पहरा बिठा; मेरे लबों के दरवाजे़ की निगहबानी कर।
੩ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
4 मेरे दिल को किसी बुरी बात की तरफ़ माइल न होने दे; कि बदकारों के साथ मिलकर, शरारत के कामों में मसरूफ़ हो जाए, और मुझे उनके नफ़ीस खाने से दूर रख।
੪ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
5 सादिक़ मुझे मारे तो मेहरबानी होगी, वह मुझे तम्बीह करे तो जैसे सिर पर रौग़न होगा। मेरा सिर इससे इंकार न करे, क्यूँकि उनकी शरारत में भी मैं दुआ करता रहूँगा।
੫ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
6 उनके हाकिम चट्टान के किनारों पर से गिरा दिए गए हैं, और वह मेरी बातें सुनेंगे, क्यूँकि यह शीरीन हैं।
੬ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7 जैसे कोई हल चलाकर ज़मीन को तोड़ता है, वैसे ही हमारी हड्डियाँ पाताल के मुँह पर बिखरी पड़ी हैं। (Sheol )
੭ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। (Sheol )
8 क्यूँकि ऐ मालिक ख़ुदावन्द! मेरी आँखें तेरी तरफ़ हैं; मेरा भरोसा तुझ पर है, मेरी जान को बेकस न छोड़!
੮ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
9 मुझे उस फंदे से जो उन्होंने मेरे लिए लगाया है, और बदकिरदारों के दाम से बचा।
੯ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
10 शरीर आप अपने जाल में फंसें, और मैं सलामत बच निकलूँ।
੧੦ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!