< ज़बूर 19 >
1 आसमान ख़ुदा का जलाल ज़ाहिर करता है; और फ़ज़ा उसकी दस्तकारी दिखाती है।
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
2 दिन से दिन बात करता है, और रात को रात हिकमत सिखाती है।
੨ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ।
3 न बोलना है न कलाम, न उनकी आवाज़ सुनाई देती है।
੩ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
4 उनका सुर सारी ज़मीन पर, और उनका कलाम दुनिया की इन्तिहा तक पहुँचा है। उसने आफ़ताब के लिए उनमें ख़ेमा लगाया है।
੪ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
5 जो दुल्हे की तरह अपने ख़िलवतख़ाने से निकलता है। और पहलवान की तरह अपनी दौड़ में दौड़ने को खु़श है।
੫ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
6 वह आसमान की इन्तिहा से निकलता है, और उसकी गश्त उसके किनारों तक होती है; और उसकी हरारत से कोई चीज़ बे बहरा नहीं।
੬ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
7 ख़ुदावन्द की शरी'अत कामिल है, वह जान को बहाल करती है; ख़ुदावन्द कि शहादत बरहक़ है नादान को दानिश बख़्शती है।
੭ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8 ख़ुदावन्द के क़वानीन रास्त हैं, वह दिल को फ़रहत पहुँचाते हैं; ख़ुदावन्द का हुक्म बे'ऐब है, वह आँखों की रौशन करता है।
੮ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
9 ख़ुदावन्द का ख़ौफ़ पाक है, वह अबद तक क़ाईम रहता है; ख़ुदावन्द के अहकाम बरहक़ और बिल्कुल रास्त हैं।
੯ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
10 वह सोने से बल्कि बहुत कुन्दन से ज़्यादा पसंदीदा हैं; वह शहद से बल्कि छत्ते के टपकों से भी शीरीन हैं।
੧੦ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
11 नीज़ उन से तेरे बन्दे को आगाही मिलती है; उनको मानने का अज्र बड़ा है।
੧੧ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
12 कौन अपनी भूलचूक को जान सकता है? तू मुझे पोशीदा 'ऐबों से पाक कर।
੧੨ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
13 तू अपने बंदे को बे — बाकी के गुनाहों से भी बाज़ रख; वह मुझ पर ग़ालिब न आएँ तो मैं कामिल हूँगा, और बड़े गुनाह से बचा रहूँगा।
੧੩ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
14 मेरे मुँह का कलाम और मेरे दिल का ख़याल तेरे सामने मक़्बूल ठहरे; ऐ ख़ुदावन्द! ऐ मेरी चट्टान और मेरे फ़िदिया देने वाले!
੧੪ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।