< ज़बूर 36 >
1 शरीर की बदी से मेरे दिल में ख़याल आता है, कि ख़ुदा का ख़ौफ़ उसके सामने नहीं।
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ। ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
2 क्यूँकि वह अपने आपको अपनी नज़र में इस ख़याल से तसल्ली देता है, कि उसकी बदी न तो फ़ाश होगी, न मकरूह समझी जाएगी।
੨ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
3 उसके मुँह में बदी और फ़रेब की बातें हैं; वह 'अक़्ल और नेकी से दस्तबरदार हो गया है।
੩ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
4 वह अपने बिस्तर पर बदी के मन्सूबे बाँधता है; वह ऐसी राह इख़्तियार करता है जो अच्छी नहीं; वह बुराई से नफ़रत नहीं करता।
੪ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
5 ऐ ख़ुदावन्द, आसमान में तेरी शफ़क़त है, तेरी वफ़ादारी फ़लाक तक बुलन्द है।
੫ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
6 तेरी सदाक़त ख़ुदा के पहाड़ों की तरह है, तेरे अहकाम बहुत गहरे हैं; ऐ ख़ुदावन्द, तू इंसान और हैवान दोनों को महफ़ूज़ रखता है।
੬ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
7 ऐ ख़ुदा, तेरी शफ़क़त क्या ही बेशक़ीमत है! बनी आदम तेरे बाज़ुओं के साये में पनाह लेते हैं।
੭ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
8 वह तेरे घर की ने'मतों से ख़ूब आसूदा होंगे, तू उनको अपनी ख़ुशनूदी के दरिया में से पिलाएगा।
੮ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
9 क्यूँकि ज़िन्दगी का चश्मा तेरे पास है; तेरे नूर की बदौलत हम रोशनी देखेंगे।
੯ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
10 तेरे पहचानने वालों पर तेरी शफ़क़त हमेशा की हो, और रास्त दिलों पर तेरी सदाकत!
੧੦ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
11 मग़रूर आदमी मुझ पर लात न उठाने पाए, और शरीर का हाथ मुझे हाँक न दे।
੧੧ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
12 बदकिरदार वहाँ गिरे पड़े हैं; वह गिरा दिए गए हैं और फिर उठ न सकेंगे।
੧੨ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।