< रोमियो 15 >
1 ग़रज़ हम ताक़तवरों को चाहिए कि कमज़ोरों के कमज़ोरियों की रि'आयत करें न कि अपनी ख़ुशी करें।
੧ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।
2 हम में हर शख़्स अपने पड़ोसी को उसकी बेहतरी के वास्ते ख़ुश करे; ताकि उसकी तरक़्क़ी हो।
੨ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।
3 क्यूँकि मसीह ने भी अपनी ख़ुशी नहीं की “बल्कि यूँ लिखा है; तेरे लान तान करनेवालों के लान'तान मुझ पर आ पड़े।”
੩ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ।
4 क्यूँकि जितनी बातें पहले लिखी गईं, वो हमारी ता'लीम के लिए लिखी गईं, ताकि सब्र और किताब'ए मुक़द्दस की तसल्ली से उम्मीद रखे।
੪ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
5 और ख़ुदा सब्र और तसल्ली का चश्मा तुम को ये तौफ़ीक़ दे कि मसीह ईसा के मुताबिक़ आपस में एक दिल रहो।
੫ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
6 ताकि तुम एक दिल और यक ज़बान हो कर हमारे ख़ुदावन्द ईसा मसीह के ख़ुदा और बाप की बड़ाई करो।
੬ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।
7 पस जिस तरह मसीह ने ख़ुदा के जलाल के लिए तुम को अपने साथ शामिल कर लिया है उसी तरह तुम भी एक दूसरे को शामिल कर लो।
੭ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।
8 में कहता हूँ कि ख़ुदा की सच्चाई साबित करने के लिए मसीह मख़्तूनों का ख़ादिम बना ताकि उन वा'दों को पूरा करूँ जो बाप दादा से किए गए थे।
੮ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।
9 और ग़ैर क़ौमें भी रहम की वजह से ख़ुदा की हम्द करें चुनाँचे लिखा है, “इस वास्ते मैं ग़ैर क़ौमों में तेरा इक़रार करूँगा और तेरे नाम के गीत गाऊँगा।”
੯ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।
10 और फिर वो फ़रमाता है “ऐ'ग़ैर क़ौमों उसकी उम्मत के साथ ख़ुशी करो।”
੧੦ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।
11 फिर ये “ऐ, ग़ैर क़ौमों ख़ुदावन्द की हम्द करो और उम्मतें उसकी सिताइश करें!”
੧੧ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
12 और यसायाह भी कहता है यस्सी की जड़ ज़ाहिर होगी या'नी वो शख़्स जो ग़ैर क़ौमों पर हुकूमत करने को उठेगा, उसी से ग़ैर क़ौमें उम्मीद रख्खेंगी।
੧੨ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
13 पस ख़ुदा जो उम्मीद का चश्मा है तुम्हें ईमान रखने के ज़रिए सारी ख़ुशी और इत्मीनान से मा'मूर करे ताकि रूह — उल क़ुद्दूस की क़ुदरत से तुम्हारी उम्मीद ज़्यादा होती जाए।
੧੩ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
14 ऐ मेरे भाइयों; मैं ख़ुद भी तुम्हारी निस्बत यक़ीन रखता हूँ कि तुम आप नेकी से मा'मूर और मुकम्मल मा'रिफ़त से भरे हो और एक दूसरे को नसीहत भी कर सकते हो।
੧੪ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
15 तोभी मैं ने कुछ जगह ज़्यादा दिलेरी के साथ याद दिलाने के तौर पर इसलिए तुम को लिखा; कि मुझ को ख़ुदा की तरफ़ से ग़ैर क़ौमों के लिए मसीह ईसा मसीह के ख़ादिम होने की तौफ़ीक़ मिली है।
੧੫ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।
16 कि मैं ख़ुदा की ख़ुशख़बरी की ख़िदमत इमाम की तरह अंजाम दूँ ताकि ग़ैर क़ौमें नज़्र के तौर पर रूह — उल क़ुद्दूस से मुक़द्दस बन कर मक़्बूल हो जाएँ।
੧੬ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
17 पस मैं उन बातों में जो ख़ुदा से मुतल्लिक़ हैं मसीह ईसा के ज़रिए फ़ख़्र कर सकता हूँ।
੧੭ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।
18 क्यूँकि मुझे किसी और बात के ज़िक्र करने की हिम्मत नहीं सिवा उन बातों के जो मसीह ने ग़ैर क़ौमों के ताबे करने के लिए क़ौल और फ़े'ल से निशानों और मोजिज़ों की ताक़त से और रूह — उल क़ुद्दस की क़ुदरत से मेरे वसीले से कीं।
੧੮ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
19 यहाँ तक कि मैने येरूशलेम से लेकर चारों तरफ़ इल्लुरिकुम सूबे तक मसीह की ख़ुशख़बरी की पूरी पूरी मनादी की।
੧੯ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।
20 और मैं ने यही हौसला रखा कि जहाँ मसीह का नाम नहीं लिया गया वहाँ ख़ुशख़बरी सुनाऊँ ताकि दूसरे की बुनियाद पर इमारत न उठाऊँ।
੨੦ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।
21 बल्कि जैसा लिखा है वैसा ही हो जिनको उसकी ख़बर नहीं पहुँची वो देखेंगे; और जिन्होंने नहीं सुना वो समझेंगे।
੨੧ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।
22 इसी लिए में तुम्हारे पास आने से बार बार रुका रहा।
੨੨ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ।
23 मगर चुँकि मुझ को अब इन मुल्कों में जगह बाक़ी नहीं रही और बहुत बरसों से तुम्हारे पास आने का मुश्ताक़ भी हूँ।
੨੩ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।
24 इसलिए जब इस्फ़ानिया मुल्क को जाऊँगा तो तुम्हारे पास होता हुआ जाऊँगा; क्यूँकि मुझे उम्मीद है कि उस सफ़र में तुम से मिलूँगा और जब तुम्हारी सोहबत से किसी क़दर मेरा जी भर जाएगा तो तुम मुझे उस तरफ़ रवाना कर दोगे।
੨੪ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।
25 लेकिन फिलहाल तो मुक़द्दसों की ख़िदमत करने के लिए येरूशलेम को जाता हूँ।
੨੫ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।
26 क्यूँकि मकिदुनिया और अख़िया के लोग येरूशलेम के ग़रीब मुक़द्दसों के लिए कुछ चन्दा करने को रज़ामन्द हुए।
੨੬ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।
27 किया तो रज़ामन्दी से मगर वो उनके क़र्ज़दार भी हैं क्यूँकि जब ग़ैर क़ौमें रूहानी बातों में उनकी शरीक हुई हैं तो लाज़िम है कि जिस्मानी बातों में उनकी ख़िदमत करें।
੨੭ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।
28 पस मैं इस ख़िदमत को पूरा करके और जो कुछ हासिल हुआ उनको सौंप कर तुम्हारे पास होता हुआ इस्फ़ानिया को जाऊँगा।
੨੮ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।
29 और मैं जानता हूँ कि जब तुम्हारे पास आऊँगा तो मसीह की कामिल बर्क़त लेकर आऊँगा।
੨੯ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।
30 ऐ, भाइयों; मैं ईसा मसीह का जो हमारा ख़ुदावन्द है वास्ता देकर और रूह की मुहब्बत को याद दिला कर तुम से गुज़ारिश करता हूँ कि मेरे लिए ख़ुदा से दुआ करने में मेरे साथ मिल कर मेहनत करो।
੩੦ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।
31 कि मैं यहूदिया के नाफ़रमानों से बचा रहूँ, और मेरी वो ख़िदमत जो येरूशलेम के लिए है मुक़द्दसों को पसन्द आए।
੩੧ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ।
32 और ख़ुदा की मर्ज़ी से तुम्हारे पास ख़ुशी के साथ आकर तुम्हारे साथ आराम पाऊँ।
੩੨ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ।
33 ख़ुदा जो इत्मीनान का चश्मा है तुम सब के साथ रहे; आमीन।
੩੩ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।