< रोमियो 8 >
1 पस अब जो मसीह ईसा में है उन पर सज़ा का हुक्म नहीं क्यूँकि जो जिस्म के मुताबिक़ नहीं बल्कि रूह के मुताबिक़ चलते हैं?
੧ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।
2 क्यूँकि ज़िन्दगी की पाक रूह को शरी'अत ने मसीह ईसा में मुझे गुनाह और मौत की शरी'अत से आज़ाद कर दिया।
੨ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
3 इसलिए कि जो काम शरी'अत जिस्म की वजह से कमज़ोर हो कर न कर सकी वो ख़ुदा ने किया; या'नी उसने अपने बेटे को गुनाह आलूदा जिस्म की सूरत में और गुनाह की क़ुर्बानी के लिए भेज कर जिस्म में गुनाह की सज़ा का हुक्म दिया।
੩ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।
4 ताकि शरी'अत का तक़ाज़ा हम में पूरा हो जो जिस्म के मुताबिक़ नहीं बल्कि रूह के मुताबिक़ चलता है।
੪ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।
5 क्यूँकि जो जिस्मानी है वो जिस्मानी बातों के ख़याल में रहते हैं; लेकिन जो रूहानी हैं वो रूहानी बातों के ख़याल में रहते हैं।
੫ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।
6 और जिस्मानी नियत मौत है मगर रूहानी नियत ज़िन्दगी और इत्मीनान है।
੬ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
7 इसलिए कि जिस्मानी नियत ख़ुदा की दुश्मन है क्यूँकि न तो ख़ुदा की शरी'अत के ताबे है न हो सकती है।
੭ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।
8 और जो जिस्मानी है वो ख़ुदा को ख़ुश नहीं कर सकते।
੮ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
9 लेकिन तुम जिस्मानी नहीं बल्कि रूहानी हो बशर्ते कि ख़ुदा का रूह तुम में बसा हुआ है; मगर जिस में मसीह का रूह नहीं वो उसका नहीं।
੯ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।
10 और अगर मसीह तुम में है तो बदन तो गुनाह की वजह से मुर्दा है मगर रूह रास्तबाज़ी की वजह से ज़िन्दा है।
੧੦ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।
11 और अगर उसी का रूह तुझ में बसा हुआ है जिसने ईसा को मुर्दों में से जिलाया; वो जिसने मसीह को मुर्दों में से जिलाया, तुम्हारे फ़ानी बदनों को भी अपने उस रूह के वसीले से ज़िन्दा करेगा जो तुम में बसा हुआ है।
੧੧ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
12 पस ऐ भाइयों! हम क़र्ज़दार तो हैं मगर जिस्म के नहीं कि जिस्म के मुताबिक़ ज़िन्दगी गुज़ारें।
੧੨ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ।
13 क्यूँकि अगर तुम जिस्म के मुताबिक़ ज़िन्दगी गुज़ारोगे तो ज़रूर मरोगे; और अगर रूह से बदन के कामों को नेस्तोनाबूद करोगे तो जीते रहोगे।
੧੩ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।
14 क्योंकी जो भी ख़ुदा की रूह के मुताबक चलाए जाते हैं, वो ख़ुदा के फ़र्ज़न्द हैं।
੧੪ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
15 क्यूँकि तुम को ग़ुलामी की रूह नहीं मिली जिससे फिर डर पैदा हो बल्कि लेपालक होने की रूह मिली जिस में हम अब्बा या'नी ऐ बाप कह कर पुकारते हैं।
੧੫ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
16 पाक रूह हमारी रूह के साथ मिल कर गवाही देता है कि हम ख़ुदा के फ़र्ज़न्द हैं।
੧੬ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।
17 और अगर फ़र्ज़न्द हैं तो वारिस भी हैं या'नी ख़ुदा के वारिस और मसीह के हम मीरास बशर्ते कि हम उसके साथ दुःख उठाएँ ताकि उसके साथ जलाल भी पाएँ।
੧੭ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
18 क्यूँकि मेरी समझ में इस ज़माने के दुःख दर्द इस लायक़ नहीं कि उस जलाल के मुक़ाबिले में हो सकें जो हम पर ज़ाहिर होने वाला है।
੧੮ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
19 क्यूँकि मख़्लूक़ात पूरी आरज़ू से ख़ुदा के बेटों के ज़ाहिर होने की राह देखती है।
੧੯ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
20 इसलिए कि मख़्लूक़ात बतालत के इख़्तियार में कर दी गई थी न अपनी ख़ुशी से बल्कि उसके ज़रिए से जिसने उसको।
੨੦ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।
21 इस उम्मीद पर बतालत के इख़्तियार कर दिया कि मख़्लूक़ात भी फ़ना के क़ब्ज़े से छूट कर ख़ुदा के फ़र्ज़न्दों के जलाल की आज़ादी में दाख़िल हो जाएगी।
੨੧ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।
22 क्यूँकि हम को मा'लूम है कि सारी मख़्लूक़ात मिल कर अब तक कराहती है और दर्द — ए — ज़ेह में पड़ी तड़पती है।
੨੨ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।
23 और न सिर्फ़ वही बल्कि हम भी जिन्हें रूह के पहले फल मिले हैं आप अपने बातिन में कराहते हैं और लेपालक होने या'नी अपने बदन की मख़लसी की राह देखते हैं।
੨੩ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।
24 चुनाँचे हमें उम्मीद के वसीले से नजात मिली मगर जिस चीज़ की उम्मीद है जब वो नज़र आ जाए तो फिर उम्मीद कैसी? क्यूँकि जो चीज़ कोई देख रहा है उसकी उम्मीद क्या करेगा?
੨੪ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?
25 लेकिन जिस चीज़ को नहीं देखते अगर हम उसकी उम्मीद करें तो सब्र से उसकी राह देखते रहें।
੨੫ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
26 इसी तरह रूह भी हमारी कमज़ोरी में मदद करता है क्यूँकि जिस तौर से हम को दुआ करना चाहिए हम नहीं जानते मगर रूह ख़ुद ऐसी आहें भर भर कर हमारी शफ़ा'अत करता है जिनका बयान नहीं हो सकता।
੨੬ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
27 और दिलों का परखने वाला जानता है कि रूह की क्या नियत है; क्यूँकि वो ख़ुदा की मर्ज़ी के मुवाफ़िक़ मुक़द्दसों की शिफ़ा'अत करता है।
੨੭ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
28 और हम को मा'लूम है कि सब चीज़ें मिल कर ख़ुदा से मुहब्बत रखनेवालों के लिए भलाई पैदा करती है; या'नी उनके लिए जो ख़ुदा के इरादे के मुवाफ़िक़ बुलाए गए।
੨੮ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
29 क्यूँकि जिनको उसने पहले से जाना उनको पहले से मुक़र्रर भी किया कि उसके बेटे के हमशक्ल हों, ताकि वो बहुत से भाइयों में पहलौठा ठहरे।
੨੯ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
30 और जिन को उसने पहले से मुक़र्रर किया उनको बुलाया भी; और जिनको बुलाया उनको रास्तबाज़ भी ठहराया, और जिनको रास्तबाज़ ठहराया; उनको जलाल भी बख़्शा।
੩੦ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
31 पस हम इन बातों के बारे में क्या कहें? अगर ख़ुदा हमारी तरफ़ है; तो कौन हमारा मुख़ालिफ़ है?
੩੧ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
32 जिसने अपने बेटे ही की परवाह न की? बल्कि हम सब की ख़ातिर उसे हवाले कर दिया वो उसके साथ और सब चीज़ें भी हमें किस तरह न बख़्शेगा।
੩੨ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
33 ख़ुदा के बरगुज़ीदों पर कौन शिकायत करेगा? ख़ुदा वही है जो उनको रास्तबाज़ ठहराता है।
੩੩ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।
34 कौन है जो मुजरिम ठहराएगा? मसीह ईसा वो है जो मर गया बल्कि मुर्दों में से जी उठा और ख़ुदा की दहनी तरफ़ है और हमारी शिफ़ा'अत भी करता है।
੩੪ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।
35 कौन हमें मसीह की मुहब्बत से जुदा करेगा? मुसीबत या तंगी या ज़ुल्म या काल या नंगापन या ख़तरा या तलवार।
੩੫ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
36 चुनाँचे लिखा है “हम तेरी ख़ातिर दिन भर जान से मारे जाते हैं; हम तो ज़बह होने वाली भेड़ों के बराबर गिने गए।”
੩੬ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।
37 मगर उन सब हालतों में उसके वसीले से जिसने हम सब से मुहब्बत की हम को जीत से भी बढ़कर ग़लबा हासिल होता है।
੩੭ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
38 क्यूँकि मुझको यक़ीन है कि ख़ुदा की जो मुहब्बत हमारे ख़ुदावन्द ईसा मसीह में है उससे हम को न मौत जुदा कर सकेगी न ज़िन्दगी,
੩੮ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ।
39 न फ़रिश्ते, न हुकूमतें, न मौजूदा, न आने वाली चीज़ें, न क़ुदरत, न ऊँचाई, न गहराई, न और कोई मख़्लूक़।
੩੯ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।