< ज़कर 1 >
1 दारा के दूसरे बरस के आठवें महीने में ख़ुदावन्द का कलाम ज़करियाह नबी बिन बरकियाह — बिन — 'इददू पर नाज़िल हुआ:
੧ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ
2 कि “ख़ुदावन्द तुम्हारे बाप — दादा से सख़्त नाराज़ रहा।
੨ਯਹੋਵਾਹ ਤੁਹਾਡੇ ਪੁਰਖਿਆਂ ਉੱਤੇ ਬਹੁਤ ਕ੍ਰੋਧਵਾਨ ਰਿਹਾ,
3 इसलिए तू उनसे कह, रब्ब — उल — अफ़वाज यूँ फ़रमाता है: कि तुम मेरी तरफ़ रुजू' हो, रब्ब — उल — अफ़वाज का फ़रमान है, तो मैं तुम्हारी तरफ़ से रुजू' हूँगा रब्ब — उल — अफ़वाज फ़रमाता है।
੩ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
4 तुम अपने बाप — दादा की तरह न बनो, जिनसे अगले नबियों ने बा आवाज़ — ए — बुलन्द कहा, रब्ब — उल — अफ़वाज यूँ फ़रमाता है, कि तुम अपनी बुरे चाल चलन और बद'आमाली से बाज़ आओ; लेकिन उन्होंने न सुना और मुझे न माना, ख़ुदावन्द फ़रमाता है।
੪ਤੁਸੀਂ ਆਪਣੇ ਪੁਰਖਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ!” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ।
5 तुम्हारे बाप दादा कहाँ हैं? क्या अम्बिया हमेशा ज़िन्दा रहते हैं?
੫ਤੁਹਾਡੇ ਪੁਰਖੇ, ਉਹ ਕਿੱਥੇ ਹਨ? ਅਤੇ ਕੀ ਨਬੀ ਸਦਾ ਤੱਕ ਜੀਉਂਦੇ ਰਹਿਣਗੇ?
6 लेकिन मेरा कलाम और मेरे क़ानून, जो मैंने अपने ख़िदमत गुज़ार नबियों को फ़रमाए थे, क्या वह तुम्हारे बाप — दादा पर पूरे नहीं हुए? चुनाँचे उन्होंने रुजू' लाकर कहा, कि रब्ब — उल — अफ़वाज ने अपने इरादे के मुताबिक़ हमारी 'आदात और हमारे 'आमाल का बदला दिया है।”
੬ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪੁਰਖਿਆਂ ਉੱਤੇ ਪੂਰੀਆਂ ਨਹੀਂ ਹੋਈਆਂ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।
7 दारा के दूसरे बरस और ग्यारहवें महीने या'नी माह — ए — सबात की चौबीसवीं तारीख़ को ख़ुदावन्द का कलाम ज़करियाह नबी बिन — बरकियाह — बिन — 'इद्दु पर नाज़िल हुआ
੭ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਗਿਆਰਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਜੋ ਉਹ ਸ਼ਬਾਟ ਦਾ ਮਹੀਨਾ ਸੀ, ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ
8 कि मैंने रात को रोया में देखा कि एक शख़्स सुरंग घोड़े पर सवार, मेंहदी के दरख़्तों के बीच नशेब में खड़ा था, और उसके पीछे सुरंग और कुमैत और नुक़रह घोड़े थे।
੮ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ,
9 तब मैंने कहा, ऐ मेरे आक़ा, यह क्या हैं?' इस पर फ़रिश्ते ने, जो मुझ से गुफ़्तगू करता था कहा, 'मैं तुझे दिखाऊँगा कि यह क्या हैं।
੯ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।”
10 और जो शख़्स मेंहदी के दरख़्तों के बीच खड़ा था, कहने लगा, 'ये वह हैं जिनको ख़ुदावन्द ने भेजा है कि सारी दुनिया में सैर करें।
੧੦ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਘੁੰਮਣ ਲਈ ਭੇਜਿਆ ਹੈ।
11 और उन्होंने ख़ुदावन्द के फ़रिश्ते से, जो मेंहदी के दरख़्तों के बीच खड़ा था कहा, हम ने सारी दुनिया की सैर की है, और देखा कि सारी ज़मीन में अमन — ओ — अमान है।
੧੧ਉਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ ਕਿ ਅਸੀਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ।”
12 फिर ख़ुदावन्द के फ़रिश्ते ने कहा, 'ऐ रब्ब — उल — अफ़वाज तू येरूशलेम और यहूदाह के शहरों पर, जिनसे तू सत्तर बरस से नाराज़ है, कब तक रहम न करेगा?
੧੨ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?”
13 और ख़ुदावन्द ने उस फ़रिश्ते को जो मुझ से गुफ़्तगू करता था, मुलायम और तसल्ली बख़्श जवाब दिया।
੧੩ਤਦ ਯਹੋਵਾਹ ਨੇ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਚੰਗੇ ਅਤੇ ਦਿਲਾਸੇ ਦੇ ਸ਼ਬਦਾਂ ਵਿੱਚ ਉੱਤਰ ਦਿੱਤਾ।
14 तब उस फ़रिश्ते ने जो मुझ से गुफ़्तगू करता था, मुझ से कहा, बुलन्द आवाज़ से कह, रब्ब — उल — अफ़वाज यूँ फ़रमाता है कि मुझे येरूशलेम और सिय्यून के लिए बड़ी गै़रत है।
੧੪ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ,
15 और मैं उन क़ौमों से जो आराम में हैं, निहायत नाराज़ हूँ; क्यूँकि जब मैं थोड़ा नाराज़ था, तो उन्होंने उस आफ़त को बहुत ज़्यादा कर दिया।
੧੫ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ।
16 इसलिए ख़ुदावन्द यूँ फ़रमाता है, कि मैं रहमत के साथ येरूशलेम को वापस आया हूँ; उसमें मेरा घर ता'मीर किया जाएगा, रब्ब — उल — अफ़वाज फ़रमाता है, और येरूशलेम पर फिर सूत खींचा जाएगा।
੧੬ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ।
17 फिर बुलन्द आवाज़ से कह, रब्ब — उल — अफ़वाज यूँ फ़रमाता है: मेरे शहर दोबारा ख़ुशहाली से मा'मूर होंगे, क्यूँकि ख़ुदावन्द फिर सिय्यून को तसल्ली बख़्शेगा, और येरूशलेम को क़ुबूल फ़रमाएगा।
੧੭ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।”
18 फिर मैंने आँख उठाकर निगाह की, और क्या देखता हूँ कि चार सींग हैं।
੧੮ਮੈਂ ਅੱਖਾਂ ਚੁੱਕ ਕੇ ਦੇਖਿਆ, ਤਾਂ ਵੇਖੋ, ਚਾਰ ਸਿੰਗ ਸਨ,
19 और मैंने उस फ़रिश्ते से जो मुझ से गुफ़्तगू करता था पूछा, कि “यह क्या हैं?” उसने मुझे जवाब दिया, “यह वह सींग हैं, जिन्होंने यहूदाह और इस्राईल और येरूशलेम को तितर — बितर किया है।”
੧੯ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।
20 फिर ख़ुदावन्द ने मुझे चार कारीगर दिखाए।
੨੦ਫਿਰ ਯਹੋਵਾਹ ਨੇ ਮੈਨੂੰ ਚਾਰ ਲੁਹਾਰ ਵਿਖਾਏ
21 तब मैंने कहा, “यह क्यूँ आए हैं?” उसने जवाब दिया, “यह वह सींग हैं, जिन्होंने यहूदाह को ऐसा तितर — बितर किया कि कोई सिर न उठा सका; लेकिन यह इसलिए आए हैं कि उनको डराएँ, और उन क़ौमों के सींगों को पस्त करें जिन्होंने यहूदाह के मुल्क को तितर — बितर करने के लिए सींग उठाया है।”
੨੧ਤਾਂ ਮੈਂ ਕਿਹਾ, ਇਹ ਕੀ ਕਰਨ ਆਏ ਹਨ? ਉਸ ਨੇ ਕਿਹਾ ਕਿ ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਇਸ ਤਰ੍ਹਾਂ ਤਿੱਤਰ-ਬਿੱਤਰ ਕੀਤਾ ਕਿ ਕੋਈ ਮਨੁੱਖ ਸਿਰ ਨਾ ਚੁੱਕ ਸਕੇ। ਪਰ ਇਹ ਉਹਨਾਂ ਨੂੰ ਡਰਾਉਣ ਅਤੇ ਉਹਨਾਂ ਕੌਮਾਂ ਦੇ ਸਿੰਗਾਂ ਨੂੰ ਕੱਟਣ ਦੇ ਲਈ ਆਏ ਹਨ, ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਤਿੱਤਰ-ਬਿੱਤਰ ਕਰਨ ਲਈ ਸਿੰਙ ਚੁੱਕਿਆ ਹੈ।