< I Sa-mu-ên 11 >
1 Khoảng một tháng sau, Vua Na-hách của Am-môn dẫn quân tiến đánh Ít-ra-ên tại Gia-be Ga-la-át. Người Ít-ra-ên trong thành Gia-be cầu xin hòa bình: “Xin kết hòa ước với chúng tôi, chúng tôi sẽ phục vụ ông.”
੧ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
2 Na-hách trả lời: “Được, nhưng với điều kiện. Mọi người phải bị ta móc mắt bên phải để làm sỉ nhục toàn dân Ít-ra-ên!”
੨ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ!
3 Các trưởng lão Gia-be đáp: “Xin hoãn cho bảy ngày để chúng tôi sai người đi các nơi cầu cứu. Nếu không được, chúng tôi sẽ đồng ý điều kiện của ông.”
੩ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।
4 Khi sứ giả đi đến Ghi-bê-a, quê của Sau-lơ, báo tin này, mọi người nghe đều òa lên khóc.
੪ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।
5 Vừa lúc đó Sau-lơ đi cày ngoài đồng về, ông hỏi: “Chuyện gì thế? Vì sao mọi người khóc lóc như vậy?” Họ kể cho ông nghe việc xảy ra ở Gia-be.
੫ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।
6 Sau-lơ nghe tin này, Thần Linh của Đức Chúa Trời giáng mạnh trên ông và cơn giận ông nổi lên.
੬ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ
7 Ông bắt một cặp bò sả ra từng miếng, rồi sai sứ giả đem đi khắp lãnh thổ Ít-ra-ên, rao rằng: “Ai không theo Sa-mu-ên và Sau-lơ ra trận, bò của người ấy sẽ bị chặt nát ra như thế này.” Chúa Hằng Hữu khiến dân chúng sợ hãi trước cơn giận của Sau-lơ, họ cùng nhau răm rắp đi theo.
੭ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।
8 Tại Bê-xéc, Sau-lơ kiểm tra quân số thấy có 300.000 người Ít-ra-ên và 30.000 người Giu-đa.
੮ਅਤੇ ਸ਼ਾਊਲ ਨੇ ਉਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ ਸਨ।
9 Người ta bảo các sứ giả trở về Gia-be Ga-la-át báo tin: “Trưa mai, anh em sẽ được tiếp cứu.” Khi nghe tin này, người Gia-be mừng lắm.
੯ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।
10 Người Gia-be nói với quân địch: “Ngày mai chúng tôi xin ra đầu hàng, và ông sẽ đối xử chúng tôi thế nào tùy ý.”
੧੦ਤਦ ਯਾਬੇਸ਼ ਦੇ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਕੱਲ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ।
11 Sáng sớm hôm sau, Sau-lơ chia quân ra làm ba đạo, xông vào tấn công quân Am-môn và đánh giết cho đến trưa. Tàn quân chạy tản mác mỗi người một ngả.
੧੧ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ।
12 Có người đề nghị với Sa-mu-ên: “Xin đem xử tử những ai đã dám phản đối việc Sau-lơ lên ngôi!”
੧੨ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ ਸੀ ਕਿ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਜੋ ਅਸੀਂ ਉਨ੍ਹਾਂ ਨੂੰ ਮਾਰ ਸੁੱਟੀਏ!
13 Nhưng Sau-lơ nói: “Không một ai phải bị xử tử hôm nay cả, vì là ngày Chúa Hằng Hữu giải cứu Ít-ra-ên!”
੧੩ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਮਾਰਿਆ ਨਾ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ।
14 Sa-mu-ên nói với dân chúng: “Chúng ta đến Ghinh-ganh để lập lại vương quốc.”
੧੪ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਅਸੀਂ ਗਿਲਗਾਲ ਨੂੰ ਚੱਲੀਏ ਕਿ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।
15 Vậy mọi người đi đến Ghinh-ganh và trước sự chứng giám của Chúa Hằng Hữu, họ làm lễ tấn phong Sau-lơ làm vua. Họ dâng tế lễ bình an lên Chúa Hằng Hữu, Sau-lơ và toàn dân Ít-ra-ên đều vô cùng hân hoan.
੧੫ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।