< I Sa-mu-ên 29 >

1 Quân Phi-li-tin dồn lực lượng đến A-phéc, trong khi quân Ít-ra-ên đóng ở Gít-rê-ên, bên một suối nước.
ਸੋ ਫ਼ਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਪਾਣੀ ਦੇ ਸੋਤੇ ਦੇ ਨੇੜੇ ਜੋ ਯਿਜ਼ਰਏਲ ਵਿੱਚ ਹੈ ਆ ਡੇਰੇ ਲਾਏ
2 Khi các lãnh tụ Phi-li-tin dẫn các đoàn quân gồm cả trăm, cả nghìn người đi trước, Đa-vít dẫn thuộc hạ theo Vua A-kích đi sau.
ਅਤੇ ਫ਼ਲਿਸਤੀਆਂ ਦੇ ਸਰਦਾਰ ਸੈਂਕੜਿਆਂ ਤੇ ਹਜ਼ਾਰਾਂ ਦੇ ਨਾਲ ਅੱਗੇ-ਅੱਗੇ ਜਾਂਦੇ ਸਨ ਪਰ ਦਾਊਦ ਆਪਣੇ ਮਨੁੱਖਾਂ ਸਮੇਤ ਪਿੱਛੇ-ਪਿੱਛੇ ਆਕੀਸ਼ ਨਾਲ ਆਉਂਦਾ ਸੀ
3 Các tướng Phi-li-tin hỏi: “Những người Hê-bơ-rơ này làm gì ở đây.” A-kích đáp: “Đây là Đa-vít, đầy tớ của Sau-lơ, vua Ít-ra-ên, đã bỏ chủ theo ta cả năm nay. Từ ngày đến với ta, người này không làm gì sai trái cả.”
ਤਦ ਫ਼ਲਿਸਤੀ ਸਰਦਾਰਾਂ ਦੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫ਼ਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਰਾਜਾ ਸ਼ਾਊਲ ਦਾ ਦਾਸ ਨਹੀਂ ਜੋ ਐਨੇ ਦਿਨਾਂ ਅਤੇ ਐਨੇ ਸਾਲਾਂ ਤੋਂ ਮੇਰੇ ਨਾਲ ਹੈ ਅਤੇ ਜਦੋਂ ਦਾ ਉਹ ਮੇਰੇ ਕੋਲ ਆਇਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਵੇਖੀ?
4 Nhưng các tướng Phi-li-tin giận dữ, yêu cầu: “Đuổi nó về đi! Bảo nó về Xiếc-lác ngay! Nó không ra trận với chúng ta được đâu, vì nó có thể phản, lấy đầu quân ta đem nộp để làm hòa với chủ cũ.
ਤਦ ਫ਼ਲਿਸਤੀਆਂ ਦੇ ਹਾਕਮ ਉਹ ਦੇ ਨਾਲ ਗੁੱਸੇ ਹੋਏ ਅਤੇ ਫ਼ਲਿਸਤੀ ਹਾਕਮਾਂ ਨੇ ਉਹ ਨੂੰ ਆਖਿਆ ਕਿ ਇਸ ਮਨੁੱਖ ਨੂੰ ਐਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ? ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨੂੰ ਵੱਡ ਕੇ ਨਹੀਂ ਕਰੇਗਾ?
5 Có phải đây là Đa-vít, được những người nữ Ít-ra-ên ca tụng trong câu hát hò lúc nhảy múa: ‘Sau-lơ giết hàng nghìn, còn Đa-vít giết hàng vạn’ không?”
ਭਲਾ, ਇਹ ਉਹ ਦਾਊਦ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਗਾਉਂਦੀਆਂ ਸਨ, ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ?
6 Buộc lòng A-kích gọi Đa-vít đến nói: “Ta chỉ Chúa Hằng Hữu thề rằng ta thật lòng muốn có ngươi sát cánh chiến đấu với ta, vì ngươi là người thành thật, từ ngày đến ở với ta, ngươi không làm điều gì sai trái cả. Nhưng các tướng Phi-li-tin không chịu.
ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਸੱਚ-ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੱਕ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਨਾਲ ਰਾਜ਼ੀ ਨਹੀਂ
7 Vì vậy, xin ngươi hãy về đi, để khỏi mất lòng họ.”
ਸੋ ਹੁਣ ਤੂੰ ਮੁੜ ਅਤੇ ਸੁੱਖ ਨਾਲ ਚੱਲਿਆ ਜਾ ਜੋ ਫ਼ਲਿਸਤੀ ਪ੍ਰਧਾਨ ਤੇਰੇ ਨਾਲ ਗੁੱਸਾ ਨਾ ਹੋਣ।
8 Đa-vít hỏi: “Tôi có lỗi gì? Từ ngày tôi giúp việc vua đến nay vua có thấy tôi làm gì sai không? Sao không cho tôi đi đánh quân thù của vua?”
ਤਦ ਦਾਊਦ ਨੇ ਆਕੀਸ਼ ਨੂੰ ਆਖਿਆ, ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਆਇਆ ਹਾਂ ਉਦੋਂ ਦਾ ਅੱਜ ਤੱਕ ਤੂੰ ਮੇਰੇ ਵਿੱਚ ਕੀ ਵੇਖਿਆ ਹੈ ਜੋ ਮੈਂ ਆਪਣੇ ਸੁਆਮੀ ਰਾਜਾ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਂਵਾਂ?
9 A-kích đáp: “Ngươi không có lỗi gì cả. Với ta, ngươi trọn vẹn như một sứ giả của Đức Chúa Trời. Tuy nhiên các tướng Phi-li-tin không muốn ngươi ra trận với họ.
ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ, ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਭਲਾ ਹੈਂ ਪਰ ਫ਼ਲਿਸਤੀ ਹਾਕਮਾਂ ਨੇ ਕਿਹਾ ਕਿ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ
10 Vậy, sáng mai ngươi nên dậy sớm, dẫn thuộc hạ ra về khi trời vừa sáng.”
੧੦ਸੋ ਹੁਣ ਤੂੰ ਸਵੇਰੇ ਆਪਣੇ ਮਾਲਕ ਦੇ ਸੇਵਕਾਂ ਸਮੇਤ ਜੋ ਇੱਥੇ ਤੇਰੇ ਨਾਲ ਆਏ ਹਨ ਉੱਠ ਕੇ ਛੇਤੀ ਸਵੇਰ ਹੁੰਦੇ ਹੀ ਵਿਦਾ ਹੋ ਜਾਈਂ
11 Vậy Đa-vít về đất Phi-li-tin khi trời hửng sáng, còn quân Phi-li-tin kéo đến Gít-rê-ên.
੧੧ਸੋ ਦਾਊਦ ਆਪਣਿਆਂ ਮਨੁੱਖਾਂ ਨਾਲ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫ਼ਲਿਸਤੀਆਂ ਨੇ ਯਿਜ਼ਰਏਲ ਤੇ ਚੜਾਈ ਕੀਤੀ।

< I Sa-mu-ên 29 >