< Lê-vi 18 >
1 Chúa Hằng Hữu phán bảo Môi-se:
੧ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2 “Hãy nói với người Ít-ra-ên: Ta là Chúa Hằng Hữu, Đức Chúa Trời các ngươi.
੨ਇਸਰਾਏਲੀਆਂ ਨਾਲ ਗੱਲ ਕਰ ਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
3 Vậy, đừng bắt chước nếp sống của người Ai Cập, nơi các ngươi từ đó ra đi. Cũng đừng theo lối sống của người Ca-na-an, nơi Ta sẽ đem các ngươi vào. Đừng để cho tập tục của họ ràng buộc mình.
੩ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ।
4 Nhưng các ngươi phải tuân theo luật lệ Ta, làm theo mọi điều Ta dạy bảo, vì Ta là Chúa Hằng Hữu, Đức Chúa Trời các ngươi.
੪ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
5 Hãy giữ luật lệ Ta, người nào tuân hành luật pháp Ta thì sống. Ta là Chúa Hằng Hữu.
੫ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।
6 Không ai được quan hệ tình dục với một người bà con gần. Ta là Chúa Hằng Hữu.
੬ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ।
7 Không ai được quan hệ tình dục với cha mình, cũng không ai được quan hệ tình dục với mẹ mình.
੭ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
8 Không ai được quan hệ tình dục với vợ của cha mình.
੮ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ਼ ਹੈ।
9 Không ai được quan hệ tình dục với chị em ruột, chị em cùng cha khác mẹ hay cùng mẹ khác cha, dù các chị em ấy được sinh ra trong nhà mình hay nhà khác.
੯ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
10 Không ai được quan hệ tình dục với cháu gái mình, dù cháu nội hay cháu ngoại.
੧੦ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ।
11 Không ai được quan hệ tình dục với con riêng của vợ của cha mình.
੧੧ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ।
12 Không ai được quan hệ tình dục với cô mình, vì là chị em của cha mình.
੧੨ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
13 Không ai được quan hệ tình dục với dì mình, vì là chị em của mẹ mình.
੧੩ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
14 Không ai được quan hệ tình dục với bác gái hay thím mình, vì là vợ của chú bác mình.
੧੪ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ।
15 Không ai được quan hệ tình dục với con dâu mình, vì là vợ của con trai mình.
੧੫ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
16 Không ai được quan hệ tình dục với chị dâu hay em dâu mình, vì là vợ của anh em mình.
੧੬ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ।
17 Không ai được quan hệ tình dục với một người đàn bà luôn với con gái hoặc cháu gái của người ấy, dù cháu nội hay cháu ngoại. Họ là cốt nhục của nhau. Đó là một điều ác.
੧੭ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ।
18 Không ai được lấy chị em của vợ khi vợ còn sống. Họ sẽ trở nên cừu địch.
੧੮ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।
19 Không ai được giao hợp với một người đàn bà trong lúc không sạch vì có kinh nguyệt.
੧੯ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ।
20 Không ai được giao hợp với vợ người khác, vì làm cho mình ô uế với nàng.
੨੦ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ।
21 Không được dâng con cái mình trên lửa cho Mô-lóc, làm ô Danh Đức Chúa Trời mình. Ta là Chúa Hằng Hữu.
੨੧ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ।
22 Không được đồng tính luyến ái; đó là một tội đáng ghê tởm.
੨੨ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ।
23 Dù nam hay nữ, không ai được giao hợp với một con thú, làm cho mình ô uế với nó; đó là một điều tà ác.
੨੩ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
24 Vậy, không ai được phạm một trong các điều cấm đoán nói trên, làm ô uế mình. Đó là những điều các dân tộc khác phạm, họ làm ô uế mình, ô uế đất. Vì thế, Ta trừng phạt họ, đuổi họ ra khỏi đất mà họ đã làm ô uế trước mặt các ngươi.
੨੪ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,
25 Ngay cả đất cũng bị ô uế, nên Ta trừng phạt đất, và nó sẽ mửa mọi cư dân nó ra.
੨੫ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26 Các ngươi phải tuân giữ luật lệ Ta, không được làm một điều đáng tởm nào trong các điều trên. Luật này áp dụng cho cả người bản xứ lẫn ngoại kiều.
੨੬ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।
27 Vì các dân tộc ở trên lãnh thổ này trước đây đã từng làm những điều ghê tởm đó.
੨੭ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।
28 Nếu không, Ta sẽ trục xuất các ngươi ra khỏi lãnh thổ, như Ta đã trục xuất những dân tộc cư ngụ trong lãnh thổ trước các ngươi.
੨੮ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।
29 Ai phạm một trong các tội đáng ghê tởm này sẽ bị trục xuất khỏi cộng đồng dân chúng.
੨੯ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
30 Vậy, phải vâng lời Ta, không được làm một điều nào trong các thói đáng tởm của các dân tộc ấy mà làm ô uế mình, vì Ta là Chúa Hằng Hữu, Đức Chúa Trời của các ngươi.”
੩੦ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।