< Mác 12 >
1 Chúa Giê-xu dạy họ với câu chuyện: “Người kia trồng một vườn nho, dựng hàng rào chung quanh, đào hầm ép nho, xây tháp canh, cho người khác mướn, rồi lên đường đi xa.
੧ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, ਕਿ ਇੱਕ ਮਨੁੱਖ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਦਿੱਤੀ ਅਤੇ ਰਸ ਲਈ ਇੱਕ ਹੋਦ ਬਣਾਇਆ ਅਤੇ ਇੱਕ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਆਪ ਪਰਦੇਸ ਚੱਲਿਆ ਗਿਆ।
2 Tới mùa hái nho, chủ sai người nhà về thu hoa lợi.
੨ਅਤੇ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਮਾਲੀਆਂ ਤੋਂ ਬਾਗ਼ ਦੇ ਫਲ ਵਿੱਚੋਂ ਕੁਝ ਲੈ ਕੇ ਆਵੇ।
3 Nhưng người ấy bị các đầy tớ bắt giữ, đánh đập, và đuổi về tay không.
੩ਅਤੇ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਕੁੱਟਿਆ ਅਤੇ ਖਾਲੀ ਹੱਥੀਂ ਮੋੜ ਦਿੱਤਾ।
4 Chủ sai người thứ hai, nhưng bị họ sỉ nhục và đánh vỡ đầu.
੪ਉਸ ਨੇ ਇੱਕ ਹੋਰ ਨੌਕਰ ਉਨ੍ਹਾਂ ਦੇ ਕੋਲ ਭੇਜਿਆ ਅਤੇ ਉਨ੍ਹਾਂ ਨੇ ਉਹ ਦਾ ਸਿਰ ਭੰਨਿਆ ਅਤੇ ਉਹ ਨੂੰ ਬੇਇੱਜ਼ਤ ਕੀਤਾ।
5 Một người khác được chủ sai đi, lại bị chúng hạ sát. Nhiều người đến sau cũng đều bị đánh, giết.
੫ਫੇਰ ਉਸ ਨੇ ਇੱਕ ਹੋਰ ਭੇਜਿਆ ਅਤੇ ਉਨ੍ਹਾਂ ਨੇ ਉਹ ਨੂੰ ਵੀ ਮਾਰ ਸੁੱਟਿਆ ਅਤੇ ਉਸ ਨੇ ਹੋਰ ਬਹੁਤ ਸਾਰੇ ਭੇਜੇ ਅਤੇ ਉਨ੍ਹਾਂ ਨੇ ਕਈਆਂ ਨੂੰ ਕੁੱਟਿਆ ਅਤੇ ਕਈਆਂ ਨੂੰ ਮਾਰ ਦਿੱਤਾ।
6 Cuối cùng, chủ chỉ còn người con trai yêu quý. Chủ sai con đến, vì nghĩ rằng họ sẽ kính nể con mình.
੬ਅਜੇ ਉਸ ਦੇ ਕੋਲ ਇੱਕ ਰਹਿੰਦਾ ਸੀ, ਉਸ ਦਾ ਪਿਆਰਾ ਪੁੱਤਰ। ਆਖੀਰ ਉਸ ਨੇ ਉਹ ਨੂੰ ਵੀ ਉਨ੍ਹਾਂ ਕੋਲ ਇਹ ਕਹਿ ਕੇ ਭੇਜਿਆ ਜੋ ਉਹ ਮੇਰੇ ਪੁੱਤਰ ਦਾ ਮਾਣ ਰੱਖਣਗੇ।
7 Nhưng các đầy tớ bảo nhau: ‘Nó là con thừa tự, giết nó đi, sản nghiệp sẽ về tay chúng ta!’
੭ਅਤੇ ਉਨ੍ਹਾਂ ਮਾਲੀਆਂ ਨੇ ਆਪੋ ਵਿੱਚ ਕਿਹਾ, ਵਾਰਿਸ ਇਹੋ ਹੈ। ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
8 Họ liền bắt giết người con, ném thây bên ngoài vườn nho.”
੮ਅਤੇ ਉਨ੍ਹਾਂ ਨੇ ਉਹ ਨੂੰ ਫੜ੍ਹ ਕੇ ਮਾਰ ਦਿੱਤਾ ਅਤੇ ਉਹ ਨੂੰ ਬਾਗ਼ੋਂ ਬਾਹਰ ਸੁੱਟਿਆ।
9 Chúa Giê-xu hỏi: “Vậy, chủ vườn nho sẽ đối xử ra sao? Chắc chắn chủ sẽ đến tiêu diệt mấy đầy tớ ấy, giao vườn cho người khác mướn.
੯ਸੋ ਬਾਗ਼ ਦਾ ਮਾਲਕ ਹੁਣ ਕੀ ਕਰੇਗਾ? ਉਹ ਆਵੇਗਾ ਅਤੇ ਮਾਲੀਆਂ ਦਾ ਨਾਸ ਕਰੇਗਾ ਅਤੇ ਅੰਗੂਰਾਂ ਦਾ ਬਾਗ਼ ਹੋਰਨਾਂ ਨੂੰ ਸੌਂਪੇਗਾ।
10 Các ông chưa đọc câu Thánh Kinh này sao? ‘Tảng đá bị thợ xây nhà loại ra đã trở thành tảng đá móng.
੧੦ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
11 Đây là việc Chúa Hằng Hữu đã thực hiện, và đó là việc diệu kỳ trước mắt chúng ta.’”
੧੧ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਨੋਖਾ ਹੈ।
12 Các nhà lãnh đạo Do Thái biết Chúa ám chỉ họ, nên tìm cách bắt Ngài, nhưng còn e ngại dân chúng. Cuối cùng, họ bỏ đi.
੧੨ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ।
13 Sau đó, họ cử mấy người thuộc phái Pha-ri-si và đảng Hê-rốt đến gặp Chúa Giê-xu, tìm cách gài bẫy trong lời nói, để có cớ bắt Ngài.
੧੩ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।
14 Họ hỏi: “Thưa Thầy, chúng tôi biết Thầy là người chân chính, không nể sợ, thiên vị ai, chỉ lấy công tâm giảng dạy Đạo Đức Chúa Trời. Xin Thầy cho biết nộp thuế cho Sê-sa có đúng luật hay không?
੧੪ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
15 Chúng tôi có nên nộp thuế không?” Chúa Giê-xu biết rõ đạo đức giả của họ, liền đáp: “Các ông muốn gài bẫy Ta sao? Đưa một đồng bạc cho Ta xem!”
੧੫ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।
16 Họ trao đồng bạc cho Chúa. Ngài hỏi: “Hình và tên ai đây?” Họ đáp: “Sê-sa.”
੧੬ਸੋ ਓਹ ਲਿਆਏ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਆਖਿਆ, ਕੈਸਰ ਦੀ।
17 Chúa Giê-xu phán: “Hãy nộp cho Sê-sa những gì của Sê-sa, và trả lại Đức Chúa Trời những gì thuộc về Đức Chúa Trời.” Họ ngẩn ngơ trước câu trả lời của Chúa.
੧੭ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ, ਸੋ ਕੈਸਰ ਨੂੰ ਦਿਓ ਅਤੇ ਜਿਹੜੀਆਂ ਚੀਜ਼ਾਂ ਪਰਮੇਸ਼ੁਰ ਦੀਆਂ ਹਨ, ਉਹ ਪਰਮੇਸ਼ੁਰ ਨੂੰ ਦਿਓ ਤਾਂ ਉਹ ਉਸ ਤੋਂ ਬਹੁਤ ਹੈਰਾਨ ਹੋਏ।
18 Các thầy Sa-đu-sê—chủ trương không có sự sống lại—đến hỏi Chúa Giê-xu:
੧੮ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ । ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ
19 “Thưa Thầy, Môi-se truyền lại cho chúng ta luật này: Nếu người đàn ông nào qua đời không có con, thì em trai người đó sẽ lấy vợ goá của anh để sinh con nối dõi cho anh.
੧੯ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਮਰ ਜਾਵੇ ਅਤੇ ਉਹ ਦੀ ਪਤਨੀ ਰਹਿ ਜਾਵੇ ਅਤੇ ਕੋਈ ਉਲਾਦ ਨਾ ਛੱਡ ਗਿਆ ਹੋਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
20 Gia đình kia có bảy anh em. Người anh cả lấy vợ rồi chết không con.
੨੦ਸੱਤ ਭਰਾ ਸਨ ਅਤੇ ਪਹਿਲੇ ਨੇ ਵਿਆਹ ਕਰਾਇਆ ਅਤੇ ਬੇ-ਔਲਾਦ ਹੀ ਮਰ ਗਿਆ।
21 Người thứ hai lấy vợ góa của anh, cũng chết không con. Người thứ ba cũng vậy.
੨੧ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ।
22 Cứ thế, cả bảy anh em đều qua đời không con nối dõi. Cuối cùng, người phụ nữ cũng chết.
੨੨ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ।
23 Vậy đến ngày sống lại, người phụ nữ đó sẽ làm vợ ai, vì cả bảy người đều đã cưới nàng?”
੨੩ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ?
24 Chúa Giê-xu đáp: “Các ông lầm lẫn, vì không hiểu Thánh Kinh, cũng chẳng biết quyền năng Đức Chúa Trời.
੨੪ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?
25 Vì khi người ta sống lại, sẽ không còn cưới vợ lấy chồng nữa, ai nấy đều giống như thiên sứ trên trời.
੨੫ਕਿਉਂਕਿ ਜਦ ਮੁਰਦਿਆਂ ਵਿੱਚੋਂ ਜੀ ਉੱਠਦੇ ਹਨ ਤਾਂ ਉਹ ਨਾ ਵਿਆਹ ਕਰਦੇ ਹਨ, ਅਤੇ ਨਾ ਵਿਆਹੇ ਜਾਂਦੇ ਹਨ, ਪਰ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।
26 Về người chết sống lại, các ông không đọc sách Môi-se, chỗ viết về bụi gai cháy sao? Đức Chúa Trời phán cùng Môi-se: ‘Ta là Đức Chúa Trời của Áp-ra-ham, Đức Chúa Trời của Y-sác, Đức Chúa Trời của Gia-cốp.’
੨੬ਪਰ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਵਿੱਚ ਕੀ ਤੁਸੀਂ ਮੂਸਾ ਦੀ ਪੋਥੀ ਵਿੱਚੋਂ ਝਾੜੀ ਦੀ ਕਥਾ ਨੂੰ ਨਹੀਂ ਪੜ੍ਹਿਆ, ਜੋ ਪਰਮੇਸ਼ੁਰ ਨੇ ਉਹ ਨੂੰ ਕਿਹਾ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ?
27 Ngài là Đức Chúa Trời của người sống, không phải của người chết. Các ông lầm to rồi.”
੨੭ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।
28 Một thầy dạy luật theo dõi cuộc tranh luận, thấy Chúa đối đáp lưu loát, liền hỏi: “Thưa Thầy, trong các điều răn, điều nào quan trọng hơn cả?”
੨੮ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?
29 Chúa Giê-xu đáp: “Điều răn quan trọng nhất là: ‘Hỡi người Ít-ra-ên, hãy lắng nghe! Chúa Hằng Hữu, Đức Chúa Trời chúng ta là Chân Thần duy nhất.
੨੯ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ।
30 Phải yêu thương Đức Chúa Trời với cả tấm lòng, linh hồn, trí tuệ, và năng lực.’
੩੦ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।
31 Điều răn thứ hai cũng quan trọng: ‘Yêu người lân cận như chính mình.’ Không còn điều răn nào lớn hơn hai điều ấy.”
੩੧ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।
32 Thầy dạy luật thưa: “Thầy dạy rất đúng! Đức Chúa Trời là Chân Thần duy nhất, ngoài Ngài không có Thần nào khác.
੩੨ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ।
33 Yêu thương Ngài với tất cả tấm lòng, trí óc, năng lực và yêu thương người lân cận như chính mình thật tốt hơn dâng mọi lễ vật và sinh tế cho Đức Chúa Trời.”
੩੩ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।
34 Thấy người đó hiểu đúng ý nghĩa luật pháp, Chúa khen: “Ông không xa Nước của Đức Chúa Trời đâu!” Sau đó không ai dám chất vấn Ngài điều gì nữa.
੩੪ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ।
35 Trong lúc giảng dạy tại Đền Thờ, Chúa Giê-xu hỏi: “Tại sao các thầy dạy luật nói Đấng Mết-si-a là con của Đa-vít?
੩੫ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
36 Chính Đa-vít được Chúa Thánh Linh cảm hứng đã nói: ‘Chúa Hằng Hữu phán cùng Chúa tôi: Hãy ngồi bên phải Ta cho đến chừng Ta đặt kẻ thù dưới gót chân Con.’
੩੬ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ ।
37 Chính Đa-vít đã gọi Đấng Mết-si-a là ‘Chúa tôi,’ thì sao Đấng Mết-si-a là dòng dõi của Đa-vít được?” Nghe Chúa giảng dạy, dân chúng thích thú vô cùng.
੩੭ਦਾਊਦ ਤਾਂ ਆਪੇ ਉਹ ਨੂੰ ਪ੍ਰਭੂ ਆਖਦਾ ਹੈ ਫੇਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ? ਅਤੇ ਵੱਡੀ ਭੀੜ ਖੁਸ਼ੀ ਨਾਲ ਉਹ ਦੀ ਸੁਣਦੀ ਸੀ।
38 Chúa Giê-xu dạy tiếp: “Phải đề phòng các thầy dạy luật, vì họ thích mặc áo lễ thật dài, mong được người ta kính chào ngoài đường phố,
੩੮ਉਸ ਨੇ ਆਪਣੇ ਉਪਦੇਸ਼ ਵਿੱਚ ਕਿਹਾ, ਉਪਦੇਸ਼ਕਾਂ ਤੋਂ ਚੌਕਸ ਰਹੋ ਜਿਹੜੇ ਲੰਮੇ ਬਸਤਰ ਪਹਿਨ ਕੇ ਤੁਰਨਾਂ ਫਿਰਨਾ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ
39 ưa ngồi ghế danh dự trong hội đường và phòng tiệc.
੩੯ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹੋ।
40 Họ làm ra vẻ thánh thiện bằng cách đọc những bài cầu nguyện dông dài, nhưng đồng thời lại cướp đoạt nhà cửa của những quả phụ cô đơn! Vì thế, họ sẽ bị hình phạt nặng nề hơn nữa!”
੪੦ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ।
41 Sau đó, Chúa Giê-xu đến ngồi đối ngang hộp tiền dâng trong Đền Thờ, xem người ta dâng tiền. Có lắm người giàu dâng rất nhiều,
੪੧ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।
42 cũng có một quả phụ nghèo khổ đến bỏ vào hộp hai đồng xu.
੪੨ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ।
43 Chúa Giê-xu gọi các môn đệ lại bảo: “Ta cho các con biết, bà quả phụ nghèo này đã dâng nhiều hơn mọi người.
੪੩ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।
44 Vì ai cũng lấy của thừa thãi đem dâng, nhưng bà này tuy túng ngặt đã dâng tất cả tiền mình có.”
੪੪ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।