< Thánh Thi 139 >

1 (Thơ của Đa-vít, soạn cho nhạc trưởng) Chúa Hằng Hữu ôi, Ngài đã tra xét lòng con và biết mọi thứ về con!
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
2 Chúa biết khi con ngồi hay đứng. Chúa thấu suốt tư tưởng con từ xa.
ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
3 Chúa nhìn thấy lối con đi, và khi con nằm ngủ. Ngài biết rõ mọi việc con làm.
ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
4 Lời con nói chưa ra khỏi miệng Ngài đã biết rồi, lạy Chúa Hằng Hữu.
ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
5 Chúa che chở phía sau phía trước. Bàn tay của Ngài, Ngài đặt trên con.
ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
6 Tri thức của Ngài, con vô cùng kinh ngạc, vì quá cao siêu con không với tới.
ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
7 Con sẽ đi đâu cho xa Thần Chúa! Con sẽ trốn đâu khỏi mặt Ngài?
ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8 Nếu con lên trời, Chúa ngự tại đó; nếu con xuống âm phủ, Chúa cũng ở đó. (Sheol h7585)
ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! (Sheol h7585)
9 Nếu con chắp cánh hừng đông, bay qua tận cùng biển cả,
ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10 Chúa cũng đưa tay ra dẫn dắt, tay hữu Chúa vẫn nắm chặt lấy con.
੧੦ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
11 Con có thể xin bóng tối che giấu con và ánh sáng chung quanh trở thành đêm tối—
੧੧ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
12 nhưng dù trong bóng tối, con cũng không thể giấu con khỏi Ngài. Với Chúa, đêm tối cũng sáng như ban ngày. Với Chúa đêm tối và ánh sáng đều như nhau.
੧੨ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
13 Chúa tạo nên tâm thần con, dệt thành con trong lòng mẹ.
੧੩ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14 Cảm tạ Chúa đã tạo nên con đáng sợ và lạ lùng! Công việc Chúa tuyệt diệu, con hoàn toàn biết rõ.
੧੪ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
15 Xương cốt hình hài con không giấu Chúa được, ngay từ khi con được tạo ra nơi kín đáo, được dệt thành trong nơi sâu của đất.
੧੫ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
16 Mắt Chúa đã thấy con trước khi con sinh ra. Số các ngày định cho đời con Chúa đã ghi rõ khi chưa có ngày nào trong các ngày ấy.
੧੬ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17 Lạy Đức Chúa Trời, đối với con, tư tưởng của Chúa thật quý báu. Không thể nào đếm được!
੧੭ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18 Con miên man đếm không xuể, vì nhiều hơn cát! Lúc con tỉnh lại, Ngài vẫn ở với con!
੧੮ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
19 Lạy Đức Chúa Trời, hẳn Chúa sẽ giết người gian ác! Bọn khát máu, hãy xa khỏi ta!
੧੯ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
20 Lời quỷ quyệt, họ nhắc đến Chúa; kẻ thù Ngài nói lời dối gian.
੨੦ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
21 Chúa Hằng Hữu ôi, lẽ nào con không ghét người ghét Chúa? Lẽ nào con không ghê tởm người chống nghịch Ngài sao?
੨੧ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
22 Con ghét họ thậm tệ, vì kẻ thù của Chúa là kẻ thù của con.
੨੨ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
23 Lạy Đức Chúa Trời, xin dò xét và biết lòng con; xin thử nghiệm và biết tư tưởng con.
੨੩ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
24 Xem lòng con có đường lối nào tà ác, xin dẫn con vào đường lối vĩnh sinh.
੨੪ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!

< Thánh Thi 139 >