< II Các Vua 16 >
1 Năm thứ mười bảy đời Phê-ca, con tra Rê-ma-lia, thì A-cha, con trai Giô-tham, vua Giu-đa, lên làm vua.
੧ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।
2 A-cha được hai mươi tuổi khi người lên làm vua; người cai trị mười sáu năm tại Giê-ru-sa-lem. Người chẳng làm điều thiện trước mặt Giê-hô-va Đức Chúa Trời người, như Đa-vít tổ phụ người, đã làm;
੨ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।
3 nhưng người đi theo con đường của các vua Y-sơ-ra-ên, thậm chí bắt chước theo gương gớm ghiếc của các dân tộc Đức Giê-hô-va đã đuổi khỏi trước mặt dân Y-sơ-ra-ên, mà đưa con trai mình qua lửa.
੩ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।
4 Người cũng cúng tế và xông hương trên các nơi cao, trên gò và dưới các cây rậm.
੪ਉਹ ਉੱਚਿਆਂ ਥਾਵਾਂ, ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਫ਼ ਧੁਖਾਉਂਦਾ ਰਿਹਾ।
5 Bấy giờ, Rô-xin, vua Sy-ri và Phê-ca, con trai Rê-ma-lia, vua Y-sơ-ra-ên, đều đi lên đặng hãm đánh Giê-ru-sa-lem; họ vây A-cha; nhưng không thắng người được.
੫ਤਦ ਅਰਾਮ ਦੇ ਰਾਜਾ ਰਸੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ, ਪਰ ਉਸ ਨੂੰ ਜਿੱਤ ਨਾ ਸਕੇ।
6 Aáy nhằm lúc đó Rê-xin, vua Sy-ri; khôi phục Ê-lát, về nước Sy-ri; người đuổi dân Giu-đa khỏi Ê-lát, và dân Sy-ri bèn đến Ê-lát, ở đó cho đến ngày nay.
੬ਉਸ ਵੇਲੇ ਅਰਾਮ ਦੇ ਰਾਜਾ ਰਸੀਨ ਨੇ ਏਲਥ ਨੂੰ ਫਿਰ ਲੈ ਕੇ ਅਰਾਮ ਵਿੱਚ ਮਿਲਾ ਦਿੱਤਾ ਅਤੇ ਏਲਥ ਵਿੱਚੋਂ ਯਹੂਦੀਆਂ ਨੂੰ ਪੂਰੀ ਤਰ੍ਹਾਂ ਕੱਢ ਛੱਡਿਆ ਅਤੇ ਅਰਾਮੀ ਏਲਥ ਵਿੱਚ ਆ ਪਹੁੰਚੇ, ਅੱਜ ਦੇ ਦਿਨ ਤੱਕ ਉਹ ਉੱਥੇ ਹੀ ਵੱਸਦੇ ਹਨ।
7 A-cha sai sứ giả đến Tiếc-la-Phi-lê-se, vua A-si-ri, nói với người rằng: Tôi là kẻ tôi tớ vua, là con trai vua; hãy đi đến giải cứu tôi khỏi tay vua Sy-ri và vua Y-sơ-ra-ên đã dấy lên cùng tôi.
੭ਤਦ ਆਹਾਜ਼ ਨੇ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਕੋਲ ਇਹ ਕਹਿ ਕੇ ਸੰਦੇਸ਼ਵਾਹਕ ਭੇਜੇ ਕਿ ਮੈਂ ਤੇਰਾ ਦਾਸ ਅਤੇ ਤੇਰਾ ਪੁੱਤਰ ਹਾਂ, ਅਰਾਮ ਦੇ ਰਾਜਾ ਦੇ ਹੱਥੋਂ ਅਤੇ ਇਸਰਾਏਲ ਦੇ ਰਾਜਾ ਦੇ ਹੱਥੋਂ ਮੈਨੂੰ ਬਚਾ, ਜੋ ਮੇਰੇ ਉੱਤੇ ਚੜ੍ਹ ਆਏ ਹਨ।
8 A-cha lấy bạc và vàng có ở trong đền thờ Đức Giê-hô-va và ở trong kho đền vua, gởi đem làm của lễ cho vua A-si-ri.
੮ਆਹਾਜ਼ ਨੇ ਉਹ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਭਵਨ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲਿਆ, ਲੈ ਕੇ ਅੱਸ਼ੂਰ ਦੇ ਰਾਜਾ ਨੂੰ ਰਿਸ਼ਵਤ ਭੇਜੀ।
9 Vua A-si-ri nhậm làm điều A-cha xin, đi lên hãm đánh Đa-mách và chiếm lấy, bắt đem dân cư nó sang Ki-rơ, và giết Rê-xin.
੯ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ।
10 A-cha bèn đi đến Đa-mách đặng đón Tiếc-la-Phi-lê-se, vua A-si-ri. A-cha thấy một cái bàn thờ ở tại Đa-mách, bèn gởi kiểu mẫu và hình bàn thờ ấy tùy theo cách chế tạo nó, cho thầy tế lễ U-ri.
੧੦ਆਹਾਜ਼ ਰਾਜਾ ਦੰਮਿਸ਼ਕ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ, ਜੋ ਦੰਮਿਸ਼ਕ ਵਿੱਚ ਸੀ ਅਤੇ ਆਹਾਜ਼ ਰਾਜਾ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰਿੱਯਾਹ ਜਾਜਕ ਦੇ ਕੋਲ ਭੇਜਿਆ।
11 Thầy tế lễ U-ri chế một cái bàn thờ y theo kiểu mà vua A-cha từ Đa-mách đã gởi đến; thầy tế lễ U-ri chế xong bàn thờ ấy trước khi vua trở về.
੧੧ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।
12 Khi vua từ Đa-mách trở về, thấy bàn thờ bèn lại gần và dâng của lễ trên nó.
੧੨ਜਦ ਰਾਜਾ ਦੰਮਿਸ਼ਕ ਤੋਂ ਮੁੜਿਆ ਤਾਂ ਰਾਜਾ ਨੇ ਜਗਵੇਦੀ ਵੇਖੀ ਅਤੇ ਰਾਜਾ ਨੇ ਜਗਵੇਦੀ ਦੇ ਨੇੜੇ ਜਾ ਕੇ ਉਸ ਦੇ ਉੱਤੇ ਬਲੀ ਚੜ੍ਹਾਈ।
13 Người xông trên bàn thờ của lễ thiêu và của lễ chay mình, đổ ra lễ quán và huyết về của lễ thù ân tại trên đó.
੧੩ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।
14 Còn bàn thờ bằng đồng ở trước mặt Đức Giê-hô-va, thì người cất khỏi chỗ nó tại trước đền thờ, giữa bàn thờ mới và đền của Đức Giê-hô-va, rồi để nó bên bàn thờ của người, về phía bắc.
੧੪ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।
15 Đoạn, vua A-cha truyền lịnh cho thầy tế lễ U-ri rằng: Người sẽ xông trên bàn thờ lớn của lễ thiêu buổi sáng và của lễ chay buổi chiều, của lễ thiêu và của lễ chay của vua; lại xông của lễ thiêu và của lễ chay của cả dân sự trong xứ, cũng đổ ra tại trên nó lễ quán của họ, và tưới cả huyết con sinh dùng làm của lễ thiêu, luôn cả huyết về các con sinh khác. Còn bàn thờ bằng đồng, ta sẽ dùng cầu vấn ý Chúa.
੧੫ਆਹਾਜ਼ ਰਾਜਾ ਨੇ ਇਹ ਆਖ ਕੇ ਊਰਿੱਯਾਹ ਜਾਜਕ ਨੂੰ ਆਗਿਆ ਦਿੱਤੀ ਕਿ ਸਵੇਰ ਦੀ ਹੋਮ ਬਲੀ, ਸ਼ਾਮ ਦੀ ਮੈਦੇ ਦੀ ਭੇਂਟ, ਰਾਜਾ ਦੀ ਹੋਮ ਬਲੀ ਅਤੇ ਉਸ ਦੀ ਮੈਦੇ ਦੀ ਭੇਂਟ, ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਤੇ ਉਨ੍ਹਾਂ ਦੀ ਮੈਦੇ ਦੀ ਭੇਂਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ। ਹੋਮ ਬਲੀ ਦਾ ਸਾਰਾ ਲਹੂ ਅਤੇ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ, ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ-ਗਿੱਛ ਕਰਨ ਦੇ ਲਈ ਹੋਵੇਗੀ।
16 Thầy tế lễ U-ri làm theo mọi điều vua A-cha truyền dạy cho người.
੧੬ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਆਗਿਆ ਦੇ ਅਨੁਸਾਰ ਸਭ ਕੁਝ ਕੀਤਾ।
17 Vả lại, vua A-cha dỡ các miếng trám của những táng, và cất hết những chậu đặt ở trên; lại hạ cái biển bằng đồng xuống khỏi bò nâng nó, rồi đem để nó trên một nền lót đá.
੧੭ਤਦ ਆਹਾਜ਼ ਰਾਜਾ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ ਅਤੇ ਸਾਗਰੀ ਹੌਦ ਨੂੰ ਪਿੱਤਲ ਦੇ ਬਲ਼ਦਾਂ ਉੱਤੋਂ ਜੋ ਉਹ ਦੇ ਥੱਲੇ ਸਨ, ਲਾਹ ਕੇ ਪੱਥਰਾਂ ਦੇ ਫ਼ਰਸ਼ ਉੱਤੇ ਰੱਖ ਦਿੱਤਾ।
18 Vì cớ vua A-si-ri, người cũng đổi trong đền thờ của Đức Giê-hô-va cái hiên cửa dùng về ngày Sa-bát mà người ta đã xây trong đền, và cửa ngoài để dành cho vua.
੧੮ਉਸ ਨੇ ਉਹ ਛੱਤਿਆ ਹੋਇਆ ਰਾਹ, ਜਿਸ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਅਤੇ ਰਾਜਾ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਰਾਜਾ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ।
19 Các chuyện khác của A-cha, và những công việc người làm, đều chép trong sử ký về các vua Giu-đa.
੧੯ਆਹਾਜ਼ ਦੇ ਬਾਕੀ ਕੰਮ ਅਤੇ ਜੋ ਕੁਝ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
20 Đoạn, A-cha an giấc cùng các tổ phụ người, được chôn bên họ, trong thành Đa-vít. Ê-xê-chia, con trai người, kế vị người.
੨੦ਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਫਿਰ ਉਸ ਦਾ ਪੁੱਤਰ ਹਿਜ਼ਕੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।