< Giê-rê-mi-a 16 >
1 Lời của Đức Giê-hô-va phán cùng tôi như vầy:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Ngươi chớ cưới vợ, chớ có con trai con gái trong chốn nầy.
੨ਤੂੰ ਇਸ ਸਥਾਨ ਵਿੱਚ ਨਾ ਆਪਣੇ ਲਈ ਔਰਤ ਲੈ, ਨਾ ਤੇਰੇ ਪੁੱਤਰ ਧੀਆਂ ਹੋਣ
3 Vì Đức Giê-hô-va phán về những con trai con gái sẽ sanh tại đây, và về những cha mẹ đã sanh đẻ chúng nó trong đất nầy như vầy:
੩ਕਿਉਂ ਜੋ ਯਹੋਵਾਹ ਉਹਨਾਂ ਪੁੱਤਰਾਂ ਬਾਰੇ ਅਤੇ ਉਹਨਾਂ ਧੀਆਂ ਬਾਰੇ ਜਿਹੜੇ ਇਸ ਸਥਾਨ ਵਿੱਚ ਜੰਮੇ ਉਹਨਾਂ ਦੀਆਂ ਮਾਵਾਂ ਲਈ ਜਿਹਨਾਂ ਨੇ ਉਹਨਾਂ ਨੂੰ ਜਣਿਆ ਅਤੇ ਉਹਨਾਂ ਦੇ ਪਿਤਾਵਾਂ ਲਈ ਜਿਹਨਾਂ ਤੋਂ ਉਹ ਜੰਮੇ ਇਸ ਤਰ੍ਹਾਂ ਆਖਦਾ ਹੈ,
4 Chúng nó sẽ bị dịch lệ mà chết; chẳng ai khóc cũng chẳng ai chôn; xác chúng nó còn lại như phân trên đất. Chúng nó sẽ bị diệt bởi gươm dao và đói kém; thây chúng nó sẽ làm đồ ăn cho chim trời và loài thú trên đất.
੪ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।
5 Đức Giê-hô-va phán: Chớ vào nhà có tang, chớ đi điếu, và chớ than khóc chúng nó; vì ta đã rút sự bình an ơn huệ, thương xót của ta ra khỏi dân nầy, Đức Giê-hô-va phán vậy.
੫ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ
6 Người lớn kẻ nhỏ đều sẽ chết trong đất nầy; chẳng được chôn, chẳng ai khóc chúng nó; người ta không tự cắt thịt và hớt tóc vì chúng nó.
੬ਇਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਉਹ ਦੱਬੇ ਨਾ ਜਾਣਗੇ। ਨਾ ਲੋਕ ਉਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ
7 Không ai vì kẻ ở tang bẻ bánh, để yên ủi chúng nó vì kẻ chết; chẳng ai vì sự chết của cha hoặc mẹ mà trao chén chia buồn.
੭ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ
8 Cũng đừng vào trong phòng tiệc, đặng ngồi ăn uống với chúng nó.
੮ਤੂੰ ਦਾਵਤ ਵਾਲੇ ਘਰ ਨਾ ਜਾ ਭਈ ਉਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ
9 Vì, Đức Giê-hô-va vạn quân, Đức Chúa Trời của Y-sơ-ra-ên, phán như vầy: Nầy, dưới mắt các ngươi, đang đời các ngươi, ta sẽ làm cho trong xứ nầy hết tiếng vui mừng hỉ hạ, hết tiếng của chàng rể và nàng dâu.
੯ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।
10 Khi ngươi đem lời nầy truyền cho dân, chúng nó chắc hỏi ngươi rằng: Sao Đức Giê-hô-va rao những tai nạn nầy cho chúng tôi? hoặc chúng tôi có tội gì? hoặc chúng tôi đã phạm tội gì nghịch cùng Giê-hô-va Đức Chúa Trời chúng tôi?
੧੦ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?
11 Ngươi bèn khá đáp rằng: Đức Giê-hô-va phán: Aáy là tại tổ phụ các ngươi đã bỏ ta, mà theo các thần khác, đặng hầu việc và quì lạy các thần ấy, mà đã lìa bỏ ta, và không giữ luật pháp ta.
੧੧ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
12 Còn các ngươi lại làm xấu hơn tổ phụ mình; vì, nầy, các ngươi ai nấy đều theo sự cứng cỏi của lòng ác mình, chẳng lo nghe ta.
੧੨ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ
13 Cho nên ta sẽ ném các ngươi ra khỏi đất nầy, vào trong một xứ mà các ngươi và tổ phụ các ngươi cũng chưa từng biết, tại đó các ngươi sẽ hầu việc các thần khác đêm ngày; vì ta sẽ không ban ơn cho các ngươi.
੧੩ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।
14 Vậy nên, Đức Giê-hô-va phán: Nầy, ngày đến, là khi người ta sẽ chẳng nói rằng: Thật như Đức Giê-hô-va hằng sống, là Đấng đã đem con cái Y-sơ-ra-ên lên khỏi xứ Ê-díp-tô.
੧੪ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
15 Nhưng nói rằng: Thật như Đức Giê-hô-va hằng-sống, là Đấng đã đem con cái Y-sơ-ra-ên lên từ phương bắc, và từ các nước mà họ đã bị đuổi đến. Ta sẽ lại dẫn chúng nó về trong đất mà ta đã ban cho tổ phụ chúng nó.
੧੫ਸਗੋਂ “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।
16 Đức Giê-hô-va phán: Nầy, ta sẽ sai tìm nhiều kẻ đánh cá, họ sẽ bắt chúng nó; sau lại, ta sẽ sai tìm nhiều thợ săn, họ sẽ săn chúng nó từ mọi núi, mọi gò, và các kẻ vầng đá.
੧੬ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ
17 Vì mắt ta chăm chỉ mọi đường lối chúng nó, không giấu khỏi trước mặt ta được, tội lỗi chúng nó không khuất khỏi mắt ta đâu.
੧੭ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਉਹ ਮੇਰੇ ਹਜ਼ੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ
18 Trước hết ta sẽ báo sự gian ác và tội lỗi chúng nó gấp hai, vì chúng nó đã làm ô uế đất ta bởi những thây các vật đáng ghét, và đem những sự gớm ghiếc làm đầy dẫy sản nghiệp ta.
੧੮ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੁੱਗਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।
19 Hỡi Đức Giê-hô-va, Ngài là sức mạnh tôi, đồn lũy tôi, và là nơi ẩn náu của tôi trong ngày khốn nạn! Các nước sẽ từ nơi đầu cùng đất mà đến cùng Ngài, và nói rằng: Tổ phụ chúng tôi chỉ hưởng những lời giả dối, là sự hư không, và vật chẳng có ích gì.
੧੯ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।
20 Có lẽ nào người ta tự làm cho mình những thần không phải là thần được sao?
੨੦ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ!
21 Vậy nên, nầy, ta sẽ cho chúng nó biết, thật, lần nầy, ta sẽ cho chúng nó biết tay ta và quyền năng ta; và chúng nó sẽ biết danh ta là Giê-hô-va.
੨੧ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।