< Psalms 53 >
1 Fún adarí orin. Gẹ́gẹ́ bí mahalati. Maskili ti Dafidi. Aṣiwèrè wí ní ọkàn rẹ̀ pé, “Ọlọ́run kò sí.” Wọ́n bàjẹ́, gbogbo ọ̀nà wọn sì burú; kò sì ṣí ẹnìkan tí ń ṣe rere.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2 Ọlọ́run bojú wo ilẹ̀ láti ọ̀run sórí àwọn ọmọ ènìyàn, láti wò bóyá ẹnìkan wà, tí ó ní òye, tí ó sì ń wá Ọlọ́run.
੨ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
3 Gbogbo ènìyàn tí ó ti yí padà, wọ́n ti parapọ̀ di ìbàjẹ́; kò sí ẹnìkan tí ó ń ṣe rere, kò sí ẹnìkan.
੩ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4 Ṣé àwọn oníṣẹ́ búburú kò ní ìmọ̀? Àwọn ẹni tí ń jẹ ènìyàn mi, bí ẹni jẹun tí wọn kò sì pe Ọlọ́run?
੪ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
5 Níbẹ̀ ni ìwọ gbé wà ní ìbẹ̀rù ńlá níbi tí ẹ̀rù kò gbé sí, nítorí Ọlọ́run tí fọ́n egungun àwọn tí ó dó tì ọ́ ká; ìwọ tí dójútì wọ́n, nítorí Ọlọ́run ti kẹ́gàn wọn.
੫ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
6 Ìgbàlà Israẹli ìbá jáde wá láti Sioni! Nígbà tí Ọlọ́run bá mú ohun ìní àwọn ènìyàn rẹ̀ padà, jẹ́ kí Jakọbu yọ̀ kí inú Israẹli sì máa dùn!
੬ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।