Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Numbers Chapter 1 https://www.AionianBible.org/Bibles/Panjabi---Punjabi-Bible/Numbers 1 ੧) ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ 2 ੨) ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ। 3 ੩) ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ। 4 ੪) ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ। 5 ੫) ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ। 6 ੬) ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ। 7 ੭) ਯਹੂਦਾਹ ਲਈ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ। 8 ੮) ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ। 9 ੯) ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ। 10 ੧੦) ਯੂਸੁਫ਼ ਦੇ ਪੁੱਤਰਾਂ ਵਿੱਚੋਂ ਇਫ਼ਰਾਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ। 11 ੧੧) ਬਿਨਯਾਮੀਨ ਲਈ ਗਿਦਓਨੀ ਦਾ ਪੁੱਤਰ ਅਬੀਦਾਨ। 12 ੧੨) ਦਾਨ ਲਈ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ। 13 ੧੩) ਆਸ਼ੇਰ ਲਈ ਆਕਰਾਨ ਦਾ ਪੁੱਤਰ ਪਗੀਏਲ। 14 ੧੪) ਗਾਦ ਲਈ ਦਊਏਲ ਦਾ ਪੁੱਤਰ ਅਲਯਾਸਾਫ਼। 15 ੧੫) ਨਫ਼ਤਾਲੀ ਲਈ ਏਨਾਨ ਦਾ ਪੁੱਤਰ ਅਹੀਰਾ। 16 ੧੬) ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ । ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ। 17 ੧੭) ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ, 18 ੧੮) ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ। 19 ੧੯) ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ। 20 ੨੦) ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 21 ੨੧) ਰਊਬੇਨ ਦੇ ਗੋਤ ਦੇ ਗਿਣੇ ਹੋਏ ਪੁਰਖ ਛਿਆਲੀ ਹਜ਼ਾਰ ਪੰਜ ਸੌ ਸਨ। 22 ੨੨) ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 23 ੨੩) ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਪੁਰਖ ਉਣਾਹਠ ਹਜ਼ਾਰ ਤਿੰਨ ਸੌ ਸਨ। 24 ੨੪) ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 25 ੨੫) ਗਾਦ ਦੇ ਗੋਤ ਦੇ ਗਿਣੇ ਹੋਏ ਪੁਰਖ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ। 26 ੨੬) ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ। 27 ੨੭) ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਪੁਰਖ ਚੁਹੱਤਰ ਹਜ਼ਾਰ ਛੇ ਸੌ ਸਨ। 28 ੨੮) ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 29 ੨੯) ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ। 30 ੩੦) ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 31 ੩੧) ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ। 32 ੩੨) ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 33 ੩੩) ਅਤੇ ਇਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲ੍ਹੀ ਹਜ਼ਾਰ ਪੰਜ ਸੌ ਪੁਰਖ ਸਨ। 34 ੩੪) ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 35 ੩੫) ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਪੁਰਖ ਬੱਤੀ ਹਜ਼ਾਰ ਦੋ ਸੌ ਸਨ। 36 ੩੬) ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 37 ੩੭) ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੁਰਖ ਪੈਂਤੀ ਹਜ਼ਾਰ ਚਾਰ ਸੌ ਸਨ। 38 ੩੮) ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 39 ੩੯) ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਪੁਰਖ ਬਾਹਠ ਹਜ਼ਾਰ ਸੱਤ ਸੌ ਸਨ। 40 ੪੦) ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 41 ੪੧) ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਪੁਰਖ ਇੱਕਤਾਲੀ ਹਜ਼ਾਰ ਪੰਜ ਸੌ ਸਨ। 42 ੪੨) ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। 43 ੪੩) ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਿਰਵੰਜਾ ਹਜ਼ਾਰ ਚਾਰ ਸੌ ਸਨ। 44 ੪੪) ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ। 45 ੪੫) ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ। 46 ੪੬) ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ। 47 ੪੭) ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ। 48 ੪੮) ਯਹੋਵਾਹ ਨੇ ਮੂਸਾ ਨੂੰ ਆਖਿਆ 49 ੪੯) ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ। 50 ੫੦) ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ। 51 ੫੧) ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ। 52 ੫੨) ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ। 53 ੫੩) ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ। 54 ੫੪) ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ। Additional comments?
Refresh Captcha
The world's first Holy Bible un-translation!